09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਿੱਧਵਾਂ ਬੇਟ ਵਿਖੇ ਐੱਸ.ਆਈ.ਆਰ. ਤਹਿਤ ਵਿਸ਼ੇਸ਼ ਕੈਂਪ ਲਗਾਇਆ, ਵੋਟਰਾਂ ਨੇ ਜਮ੍ਹਾਂ ਕਰਵਾਏ ਫਾਰਮ

Ad Position 21
No active advertisement
ਅਜੀਤ ਡੈਸਕ 20-07-2026

ਭੂੰਦੜੀ, 19 ਜੁਲਾਈ (ਕੁਲਦੀਪ ਸਿੰਘ ਮਾਨ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਚੱਲ ਰਹੀ ਐੱਸ.ਆਈ.ਆਰ. 2026 (ਵਿਸ਼ੇਸ਼ ਗਹਿਰੀ ਸੁਧਾਈ) ਮੁਹਿੰਮ ਤਹਿਤ ਅੱਜ ਕੇਹਰ ਸਿੰਘ ਲਾਇਬ੍ਰੇਰੀ ਸਿੱਧਵਾਂ ਬੇਟ ਵਿਖੇ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਿਲ ਕਰਵਾਉਣ ਅਤੇ ਵੋਟਰ ਵੇਰਵਿਆਂ ਦੀ ਤਸਦੀਕ ਲਈ ਵੋਟਰਾਂ ਨੇ ਆਪਣੇ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾਏ। ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਵੱਲੋਂ ਵੋਟਰਾਂ ਨੂੰ ਫਾਰਮ ਭਰਨ ਸਬੰਧੀ ਜਾਣਕਾਰੀ ਅਤੇ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਬੀ.ਐੱਲ.ਓ. ਮਾਸਟਰ ਮੁਨੀਸ਼ ਕੁਮਾਰ, ਬੀ.ਐੱਲ.ਓ. ਮਾਸਟਰ ਮਹਿੰਦਰ ਪਾਲ ਸਿੰਘ ਅਤੇ ਬੀ.ਐੱਲ.ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਵੋਟਰ ਆਪਣੇ ਐਨਿਊਮਰੇਸ਼ਨ ਫਾਰਮ ਆਨਲਾਈਨ ਵੀ ਭਰ ਸਕਦੇ ਹਨ। ਇਸ ਤੋਂ ਇਲਾਵਾ ਉਹ ਐਪ ਡਾਊਨਲੋਡ ਕਰਕੇ ਜਾਂ ਚੋਣ ਕਮਿਸ਼ਨ ਦੀ ਵੈੱਬਸਾਈਟ ਰਾਹੀਂ ਆਪਣੀ ਵੋਟਰ ਸੂਚੀ ਦੀ ਜਾਂਚ ਅਤੇ ਹੋਰ ਚੋਣ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਫਾਰਮ ਜਮ੍ਹਾਂ ਕਰਵਾ ਕੇ ਵੋਟਰ ਸੂਚੀ ਵਿੱਚ ਆਪਣੀ ਜਾਣਕਾਰੀ ਨੂੰ ਸਹੀ ਅਤੇ ਅਪਡੇਟ ਕਰਵਾਉਣ। ਇਸ ਮੌਕੇ ਗੋਲੂ ਜੰਡੂ, ਹਰਮਨ ਗਿੱਲ ਅਤੇ ਹਰਸ਼ਦੀਪ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਏਡਿਡ ਸਕੂਲ ਅਧਿਆਪਕ ਤੇ ਪੈਨਸ਼ਨਰ ਯੂਨੀਅਨ ਵਲੋਂ ਡੀ.ਪੀ.ਆਈ. (ਸੈਕੰਡਰੀ) ਦਫ਼ਤਰ ਮੁਹਾਲੀ ਦਾ ਘਿਰਾਓ ਕੱਲ੍ਹ ਅਗਲੀ ਖ਼ਬਰ ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ ਦੀ ਮੌਤ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੈ- ਵਿਧਾਇਕ ਇਯਾਲੀ
Ad Position 24