09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਮੋਟਰਾਂ ਵਾਲੀ ਸਪਲਾਈ ਦੇਣ ਵਿਚ ਨਾਕਾਮਯਾਬ ਰਹੀ ਹੈ-ਪ੍ਰਧਾਨ ਮੁੱਲਾਂਪੁਰ, ਡਾਇਰੈਕਟਰ ਗਿੱਲ

Ad Position 21
No active advertisement
ਅਜੀਤ ਡੈਸਕ 20-07-2026
ਚੌਂਕੀਮਾਨ, 19 ਜੁਲਾਈ (ਤੇਜਿੰਦਰ ਸਿੰਘ ਚੱਢਾ) ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੋਟਰਾਂ ਵਾਲੀ ਬਿਜਲੀ ਸਪਲਾਈ ਨਿਰਵਿਘਨ ਦੇਣ ਦੇ ਵੱਡੇ ਵੱਡੇ ਵਾਅਦੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਸਾਰੇ ਵਾਅਦੇ ਖੋਖਲੇ ਸਾਬਿਤ ਹੋ ਰਹੇ ਹਨ, ਕਿਉਂਕਿ ਝੋਨੇ ਦਾ ਸੀਜਨ ਹੋਣ ਕਾਰਨ ਕਿਸਾਨਾਂ ਨੂੰ ਮੋਟਰਾਂ ਵਾਲੀ ਬਿਜਲੀ ਦੀ ਬਹੁਤ ਲੋੜ ਹੈ ਪਰ ਪੰਜਾਬ ਸਰਕਾਰ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦੇਣ ਵਿਚ ਨਾਕਾਮਯਾਬ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਤੇ ਡਾਇਰੈਕਟਰ ਸਿਮਰਜੀਤ ਸਿੰਘ ਗਿੱਲ ਨੇ ਕੀਤਾ ਤੇ ਕਿਹਾ ਕੇ ਮੋਟਰਾਂ ਵਾਲੀ ਬਿਜਲੀ ਨਾ ਆਉਣ ਕਾਰਨ ਕਿਸਾਨਾਂ ਦੇ ਝੋਨੇ ਸੁੱਕੇ ਪਏ ਹਨ ਤੇ ਉਨ੍ਹਾਂ ਨੂੰ ਮਜ਼ਬੂਰਨ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਜੇਬ ’ਤੇ ਵਾਧੂ ਬੋਝ ਪੈ ਰਿਹਾ ਹੈ, ਕਿਉਂਕਿ ਪਹਿਲਾਂ ਹੀ ਕਿਸਾਨਾਂ ਦੀ ਆਲੂਆਂ ਦੀ ਫ਼ਸਲ ਦੇ ਨਾਲ ਕਣਕ ਸਮੇਤ ਹੋਰ ਫ਼ਸਲਾਂ ਵਿਚ ਪਏ ਘਾਟੇ ਨੇ ਕਿਸਾਨਾਂ ਸਿਰ ਕਰਜ਼ੇ ਦਾ ਬੋਝ ਹੋਰ ਵਧਾ ਦਿੱਤਾ ਹੈ। ਉਕਤ ਆਗੁਆਂ ਨੇ ਕਿਹਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਤੇ ਲੋਕ ਇਸ ਨੂੰ ਚੱਲਦਾ ਕਰਨ ਲਈ ਬੇਸਬਰੀ ਨਾਲ 2027 ਦੀ ਉਡੀਕ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੂਮੀ ਵਿਖੇ ਸਰਪੰਚ ਮਨਪ੍ਰੀਤ ਸਿੰਘ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਕੋਠੇ ਅੱਠ ਚੱਕ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਸਾਬਕਾ ਵਿਧਾਇਕ ਕਲੇਰ ਨੇ ਕੀਤੀ ਮੀਟਿੰਗ
Ad Position 24