09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ-ਦਾਖਾ, ਭਰੋਵਾਲ

Ad Position 21
No active advertisement
ਅਜੀਤ ਡੈਸਕ 20-07-2026
ਭੂੰਦੜੀ, 19 ਜੁਲਾਈ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਤੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਭਰੋਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਪੰਜਾਬ ਫੇਰੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਛੋਟੇ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਇਸ ਦੌਰੇ ਤੋਂ ਵੱਡੀਆਂ ਉਮੀਦਾਂ ਸਨ, ਪਰ ਇਹ ਉਮੀਦਾਂ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ ਇਸ ਵੇਲੇ ਖੇਤੀ ਸੰਕਟ, ਬੇਰੁਜ਼ਗਾਰੀ, ਮਹਿੰਗਾਈ, ਕਰਜ਼ੇ ਦੇ ਵਧਦੇ ਬੋਝ ਅਤੇ ਛੋਟੇ ਕਾਰੋਬਾਰਾਂ ਦੀ ਮੰਦਹਾਲੀ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਸਮੇਂ ਕੇਂਦਰ ਸਰਕਾਰ ਤੋਂ ਉਮੀਦ ਸੀ ਕਿ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ, ਕਿਸਾਨਾਂ ਲਈ ਰਾਹਤ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਛੋਟੇ ਕਾਰੋਬਾਰੀਆਂ ਲਈ ਸਹਾਇਤਾ ਸਬੰਧੀ ਠੋਸ ਐਲਾਨ ਕੀਤੇ ਜਾਣਗੇ, ਪਰ ਅਜਿਹਾ ਕੁਝ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਲੰਮੇ ਸਮੇਂ ਤੋਂ ਖੇਤੀ ਕਰਜ਼ਿਆਂ ਦੇ ਹੱਲ, ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਗਾਰੰਟੀ, ਖੇਤੀ ਲਾਗਤ ਘਟਾਉਣ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਦੀ ਮੰਗ ਕਰ ਰਿਹਾ ਹੈ। ਇਸੇ ਤਰ੍ਹਾਂ ਮਜ਼ਦੂਰ ਵਰਗ ਮਹਿੰਗਾਈ ਅਤੇ ਰੁਜ਼ਗਾਰ ਦੀ ਅਨਿਸ਼ਿਚਤਾ ਨਾਲ ਜੂਝ ਰਿਹਾ ਹੈ, ਜਦਕਿ ਛੋਟੇ ਕਾਰੋਬਾਰੀ ਲਗਾਤਾਰ ਆਰਥਿਕ ਦਬਾਅ ਹੇਠ ਆਪਣਾ ਕਾਰੋਬਾਰ ਚਲਾਉਣ ਲਈ ਮਜ਼ਬੂਰ ਹਨ। ਇੰਨ੍ਹਾਂ ਵਰਗਾਂ ਲਈ ਵੀ ਕੋਈ ਵਿਸ਼ੇਸ਼ ਰਾਹਤ ਜਾਂ ਨਵੀਂ ਯੋਜਨਾ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪ੍ਰਵਾਸੀ ਪੰਜਾਬੀਆਂ, ਵਿਦਿਆਰਥੀਆਂ, ਉਦਯੋਗਪਤੀਆਂ ਅਤੇ ਆਮ ਯਾਤਰੀਆਂ ਦੀ ਲੰਬੇ ਸਮੇਂ ਤੋਂ ਮੰਗ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਵਧੇਰੇ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕੀਤੀਆਂ ਜਾਣ, ਪਰ ਇਸ ਸਬੰਧੀ ਵੀ ਕੋਈ ਠੋਸ ਫ਼ੈਸਲਾ ਜਾਂ ਐਲਾਨ ਨਹੀਂ ਕੀਤਾ ਗਿਆ। ਦਾਖਾ ਅਤੇ ਭਰੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਸੂਬੇ ਦੀਆਂ ਆਰਥਿਕ ਤੇ ਸਮਾਜਿਕ ਲੋੜਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਠੋਸ ਕਦਮ ਚੁੱਕਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਆਗੂਆਂ ਨੂੰ ਸਦਮਾ, ਮਾਮਾ ਸਵਰਗਵਾਸ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਵਿਖੇ ਕਰਵਾਏ ਜਾ ਰਹੇ ਦੀਵਾਨ ਦੇ ਪੋਸਟ...
Ad Position 24