11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਜਗਰਾਉਂ ਦਾ ਵਫ਼ਦ ਰਾਜਪਾਲ ਨੂੰ ਮਿਲਿਆ

Ad Position 21
No active advertisement
ਅਜੀਤ ਡੈਸਕ 21-07-2026
ਜਗਰਾਉਂ, 20 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ (ਰਜਿ:) ਜਗਰਾਉਂ ਦਾ ਇੱਕ ਵਫ਼ਦ ਸੰਸਥਾ ਦੇ ਸਰਪ੍ਰਸਤ ਅੰਕਿਤ ਬਾਂਸਲ (ਸਾਬਕਾ ਓ.ਐੱਸ.ਡੀ. ਮੁੱਖ ਮੰਤਰੀ ਪੰਜਾਬ) ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਵਫ਼ਦ ਨੇ ਰਾਜਪਾਲ ਨੂੰ ਜਗਰਾਉਂ ਵਿਖੇ ਲਾਲਾ ਲਾਜਪਤ ਰਾਏ ਦੇ ਜੱਦੀ ਘਰ ਦੀ ਸੰਭਾਲ ਅਤੇ ਵਿਕਾਸ ਲਈ ਲੋੜੀਂਦੇ ਕਦਮ ਚੁੱਕਣ ਅਤੇ ਇਸ ਨੂੰ ਰਾਸ਼ਟਰੀ ਵਿਰਾਸਤੀ ਸਥਾਨ ਵਜੋਂ ਵਿਕਸਿਤ ਕਰਨ ਦੀ ਅਪੀਲ ਕੀਤੀ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਪੱਤਰ ਲਿਖਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਜਲਦੀ ਹੀ ਲਾਲਾ ਲਾਜਪਤ ਰਾਏ ਦੇ ਜੱਦੀ ਘਰ ਦਾ ਦੌਰਾ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਸੰਸਥਾ ਦੇ ਸਰਪ੍ਰਸਤ ਅੰਕਿਤ ਬਾਂਸਲ ਨੇ ਰਾਜਪਾਲ ਕਟਾਰੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਲਾ ਲਾਜਪਤ ਰਾਏ ਚੈਰੀਟੇਬਲ ਵੈੱਲਫੇਅਰ ਸੁਸਾਇਟੀ (ਰਜਿ.), ਜਗਰਾਓ ਸਮਾਜ ਸੇਵਾ ਦੇ ਨਾਲ-ਨਾਲ ਉਨ੍ਹਾਂ ਦੀ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਨਿਰੰਤਰ ਯਤਨ ਕਰਦੀ ਰਹੇਗੀ। ਇਸ ਮੌਕੇ ਸੰਸਥਾ ਦੇ ਪ੍ਰਧਾਨ ਪੁਨੀਤ ਬਾਂਸਲ, ਜਨਰਲ ਸਕੱਤਰ ਕਮਲਦੀਪ ਬਾਂਸਲ, ਖ਼ਜ਼ਾਨਚੀ ਮੋਹਿਤ ਗੋਇਲ ਅਤੇ ਉੱਪ ਪ੍ਰਧਾਨ ਅੰਕੁਸ਼ ਮਿੱਤਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਨਰਾਇਣ ਸਿੰਘ ਦੇ ਜਨਮ ਦਿਵਸ ਦੇ 5 ਰੋਜ਼ਾ ਧਾਰਮਿਕ ਸਮਾਗਮ ਨਗਰ ਕੀਰਤਨ ਉਪਰੰਤ ਹੋਏ ਸੰਪੂਰਨ ਅਗਲੀ ਖ਼ਬਰ ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਹੋਈ
Ad Position 24