11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜੀ.ਐੱਚ.ਜੀ਼ ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਵਲੋਂ ਵਾਤਾਵਰਨ ਸੰਬੰਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 21-07-2026
ਚੌਂਕੀਮਾਨ, 20 ਜੁਲਾਈ (ਤੇਜਿੰਦਰ ਸਿੰਘ ਚੱਢਾ) ਸ੍ਰੀ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਰਪ੍ਰਸਤੀ ਹੇਠ ਚੱਲ ਰਹੇ ਅਤੇ ਬਾਰ ਕੌਂਸਲ ਆਫ਼ ਇੰਡੀਆ ਵਲੋਂ ਪ੍ਰਵਾਨਿਤ, ਨੈਕ ਤੋਂ ਮਾਨਤਾ ਪ੍ਰਾਪਤ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਸਬੰਧਤ ਵਿੱਦਿਅਕ ਅਦਾਰੇ ਜੀ.ਐੱਚ.ਜੀ. ਇੰਸਟੀਚਿਊਟ ਆਫ਼ ਲਾਅ ਸਿੱਧਵਾਂ ਖੁਰਦ ਦੀ ਰਾਸ਼ਟਰੀ ਸੇਵਾ ਯੋਜਨਾ (ਕਮੇਟੀ, ਈਕੋ ਕਲੱਬ ਅਤੇ ਸੈਮੀਨਾਰ ਕਮੇਟੀ ਵੱਲੋਂ ਪ੍ਰਧਾਨ ਬੀਰਇੰਦਰ ਸਿੰਘ ਸਿੱਧੂ, ਸਾਬਕਾ ਡੀ.ਜੀ.ਪੀ. (ਸੇਵਾਮੁਕਤ) ਦੀ ਅਗਵਾਈ ਹੇਠ ‘ਈਕੋ ਵਾਤਾਵਰਣ’ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪ੍ਰੋ. ਪਰਵਿੰਦਰ ਸਿੰਘ, ਡਾਇਰੈਕਟਰ ਈਕੋ ਇਨਵਾਇਰਮੈਂਟ ਇੰਜੀਨੀਅਰਜ਼ ਪ੍ਰਾਈਵੇਟ ਲਿਮਟਿਡ, ਸਾਬਕਾ ਪ੍ਰੀਖਿਆ ਕੰਟਰੋਲਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਸਾਬਕਾ ਉਪ-ਕੁਲਪਤੀ, ਲੈਮਰਿਨ ਟੈਕ ਸਕਿੱਲ ਯੂਨੀਵਰਸਿਟੀ ਅਤੇ ਰਿਆਤ ਬਾਹਰਾ ਯੂਨੀਵਰਸਿਟੀ ਇਸ ਸੈਮੀਨਾਰ ਦੇ ਮੁੱਖ ਮਹਿਮਾਨ ਰਹੇ ਅਤੇ ਡਾ. ਅਜੈ ਸ਼ਰਮਾ, ਪ੍ਰਿੰਸੀਪਲ ਗੋਸਵਾਮੀ ਗਣੇਸ਼ ਦੱਤ ਸਨਾਤਨ ਧਰਮ ਕਾਲਜ ਚੰਡੀਗੜ੍ਹ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਪ੍ਰੋ. ਸ਼ਵੇਤਾ ਢੰਡ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਮੁੱਖ ਬੁਲਾਰਿਆਂ ਨੇ ਵਾਤਾਵਰਣ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨਾਲ ਵਾਤਾਵਰਣ ਦੀ ਮਹੱਤਤਾ , ਮਨੁੱਖੀ ਜੀਵਨ ਵਿੱਚ ਵਾਤਾਵਰਣ ਦੀ ਲੋੜ ਅਤੇ ਵਿਸ਼ੇਸ਼ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਆਪਣੇ ਭਾਸ਼ਣ ਵਿਚ ਮੁੱਖ ਮਹਿਮਾਨ ਪ੍ਰੋ. ਪਰਵਿੰਦਰ ਸਿੰਘ ਨੇ ਸਰੋਤਿਆਂ ਨੂੰ ਵਾਤਾਵਰਣ ਨਾਲ ਸਬੰਧਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨੂੰਨਾਂ (ਐਕਟਾਂ) ਤੋਂ ਜਾਣੂ ਕਰਵਾਇਆ ਅਤੇ ਸਾਰਿਆਂ ਨੂੰ ਵਾਤਾਵਰਣ ਸੁਰੱਖਿਆ ਅਤੇ ਸੰਭਾਲ ਲਈ ਪ੍ਰੇਰਿਤ ਕਰਦੇ ਹੋਏ ਵਾਤਾਵਰਣ ਸੁਰੱਖਿਆ ਲਈ ਟਿਕਾਊ ਵਿਕਾਸ (ਸਸਟੇਨੇਬਲ ਡਿਵੈਲਪਮੈਂਟ) ਦੀ ਗੱਲ ਕੀਤੀ। ਉਨ੍ਹਾਂ ਨੇ ਵਾਤਾਵਰਣ ਸੰਭਾਲ ਨਾਲ ਸਬੰਧਿਤ ਸੰਵਿਧਾਨਕ ਵਿਵਸਥਾਵਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਦਿਆਂ ਆਮ ਲੋਕਾਂ ਨੂੰ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਅਜੈ ਸ਼ਰਮਾ ਨੇ ਵਾਤਾਵਰਣ ਸੁਰੱਖਿਆ ਦੇ ਵੱਖ-ਵੱਖ ਪਹਿਲੂਆਂ ‘ ਤੇ ਚਰਚਾ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਵਿਚ ਵਿਸ਼ੇਸ਼ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਸੈਮੀਨਾਰ ਵਿਚ ਵਾਤਾਵਰਣ ਸੰਭਾਲ ਦੇ ਮੁੱਦੇ ਅਤੇ ਚੁਣੌਤੀਆਂ ਦੇ ਵੱਖ-ਵੱਖ ਬਿੰਦੂਆਂ ‘ਤੇ ਡੂੰਘੀ ਵਿਚਾਰ-ਚਰਚਾ ਕੀਤੀ ਗਈ।ਕ੍ਰਿਤੀ ਗਰਗ (ਸਹਾਇਕ ਪ੍ਰੋਫ਼ੈਸਰ) ਨੇ ਕੁਸ਼ਲਤਾਪੂਰਵਕ ਮੰਚ ਸੰਚਾਲਨ ਕਰਦਿਆਂ ਸੈਮੀਨਾਰ ਦੇ ਅੰਤ ਵਿੱਚ ਸਾਰੇ ਮਹਿਮਾਨਾਂ ਅਤੇ ਸਮੂਹ ਅਧਿਆਪਕ ਸਾਹਿਬਾਨ ਦਾ ਧੰਨਵਾਦ ਪ੍ਰਗਟ ਕੀਤਾ। ਕਾਲਜ ਪ੍ਰਿੰਸੀਪਲ ਪ੍ਰੋ. ਸ਼ਵੇਤਾ ਢੰਡ ਨੇ ਸੈਮੀਨਾਰ ਇੰਚਾਰਜਾਂ ਐਸੋਸੀਏਟ ਪ੍ਰੋਫੈਸਰ ਡਾ. ਹਰਵਿੰਦਰ ਕੌਰ ਸਹਾਇਕ ਪ੍ਰੋਫੈਸਰ ਬਲਜੀਤ ਕੌਰ, ਡਾ. ਜਸਪਾਲ ਕੌਰ (ਸਹਾਇਕ ਪ੍ਰੋ.), ਡਾ. ਜਸਬੀਰ ਕੌਰ (ਸਹਾਇਕ ਪ੍ਰੋ.) ਵਲੋਂ ਇਸ ਸੈਮੀਨਾਰ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਸੈਮੀਨਾਰਾਂ ਦੇ ਆਯੋਜਿਤ ਕੀਤੇ ਜਾਣ ਦੀ ਆਸ ਪ੍ਰਗਟਾਈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵੱਲੋਂ ਪਿੰਡ ਸਹਿਬਾਜ਼ਪੁਰਾ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਜੱਥਾ ਰਵਾਨ... ਅਗਲੀ ਖ਼ਬਰ ਸੰਤ ਬਾਬਾ ਨਰਾਇਣ ਸਿੰਘ ਦੇ ਜਨਮ ਦਿਵਸ ਦੇ 5 ਰੋਜ਼ਾ ਧਾਰਮਿਕ ਸਮਾਗਮ ਨਗਰ ਕੀਰਤਨ ਉਪਰੰਤ ਹੋਏ ਸੰਪੂਰਨ
Ad Position 24