23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਮੈਦਪੁਰੀ, ਝੂੰਦਾਂ ਵਲੋਂ ਸਮਰਥਨ ਨਾਲ ਪਾਰਟੀ ਮਜ਼ਬੂਤ ਹੋਈ- ਹਰਬੀਰ ਸਿੰਘ

Ad Position 21
No active advertisement
ਅਜੀਤ ਡੈਸਕ 22-07-2026
ਮੁੱਲਾਂਪੁਰ-ਦਾਖਾ, 21 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਚਾਲੂ ਵਰ੍ਹੇ ਸਰਗਰਮ ਹੋਏ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸੂਬਾਈ ਆਗੂ ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਦੇ ਸਿਆਸੀ ਮਿੱਤਰ ਪੰਜਾਬ ਸਬ-ਆਰਡੀਨੇਟ ਸਰਵਿਸਜ਼ ਸਿਲੈਕਸ਼ਨ ਬੋਰਡ ਦੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਹੋਰ ਟਕਸਾਲੀ ਅਕਾਲੀ ਆਗੂਆਂ ਵਲੋਂ ਵਾਰਿਸ ਪੰਜਾਬ ਦੇ ਪਾਰਟੀ ਨੂੰ ਸਮਰਥਨ ਦੇਣ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ, ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਪ੍ਰਮੁੱਖ ਹਰਬੀਰ ਸਿੰਘ ਇਯਾਲੀ, ਅਮਰਜੀਤ ਸਿੰਘ ਮੁੱਲਾਂਪੁਰ, ਲਖਵੀਰ ਸਿੰਘ ਦੇਤਵਾਲ, ਰਾਮ ਆਸਰਾ ਸਿੰਘ ਚੱਕ ਕਲਾਂ ਵਲੋਂ ਸਾਂਝੇ ਰੂਪ ’ਚ ਕੀਤਾ। ਹਰਬੀਰ ਸਿੰਘ ਇਯਾਲੀ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੂਰੇ ਪੰਜਾਬ ’ਚ ਪ੍ਰਭਾਵ ਵਧ ਰਿਹਾ, ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਪਾਰਟੀ ਦੀ ਬਿਹਤਰੀ ਲਈ ਰੋਜ਼ਾਨਾ ਰਾਜ ਭਰ ’ਚ ਮੀਟਿੰਗਾਂ ਅਤੇ ਹਰ ਹਫਤੇ ਇਕ ਵੱਡੇ ਜਲਸੇ ਨੂੰ ਸੰਬੋਧਨ ਕਰਦੇ ਹਨ। ਚੋਣ ਜਲਸਿਆਂ ਵਿਚ ਨੌਜਵਾਨਾਂ ਤੋਂ ਲੈ ਕੇ ਹਰ ਵਰਗ ਦੀ ਸ਼ਮੂਲੀਅਤ ਇਹ ਸ਼ਪਸ਼ਟ ਕਰ ਰਹੀ ਹੈ ਕਿ ਅਗਾਮੀ 2027 ਲਈ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਉੱਚੇ ਕੱਦ ਵਾਲੀ ਪਾਰਟੀ ਬਣੇਗੀ। ਵਿਧਾਨ ਸਭਾ ਹਲਕਾ ਗਿੱਲ ’ਚ ਵਾਰਿਸ ਪੰਜਾਬ ਦੇ’ ਵਲੋਂ ਪ੍ਰਮੁੱਖ ਆਗੂ (ਸਾਬਕਾ ਸੰਸਦੀ ਸਕੱਤਰ) ਦਰਸ਼ਨ ਸਿੰਘ ਸ਼ਿਵਾਲਿਕ ਅਤੇ ਰਿਜ਼ਰਵ ਹਲਕਾ ਰਾਏਕੋਟ ਲਈ ਪਾਰਟੀ ਦੇ ਨੌਜਵਾਨ ਆਗੂ ਜਗਰੂਪ ਸਿੰਘ ਹਸਨਪੁਰ ਵਲੋਂ ਵੀ ਅੱਜ ਪਾਰਟੀ ਦੀ ਚੰਡੀਗੜ੍ਹ ਬੈਠਕ ਵਿਚ ਜਥੇਦਾਰ ਸੰਤਾ ਸਿੰਘ, ਇਕਬਾਲ ਸਿੰਘ ਝੂੰਦਾਂ, ਦਰਜਨ ਤੋਂ ਵੱਧ ਹੋਰ ਪ੍ਰਮੁੱਖ ਆਗੂਆਂ ਵਲੋਂ ਬਿਨਾਂ ਸ਼ਰਤ ਸਮਰਥਨ ਦੇਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ’ਚ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਪਾਵਰਕਾਮ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ’ਚ 2 ਰੋਜ਼ਾ ਸਮੂਹਿਕ ਛੁੱਟੀ ਦਾ ਐਲਾਨ ਵਾਅਦੇ ਤੋਂ ਮੁਕਰਨ ’ਤੇ...
Ad Position 24