03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਛੇਵੇਂ ਪਾਤਿਸ਼ਾਹ ਦੇ ਆਗਮਨ ਪੁਰਬ ਮੌਕੇ ਡਾ. ਔਲਖ ਵਲੋਂ ਮੁਫ਼ਤ ਕਿਡਨੀ ਜਾਂਚ ਕੈਂਪ ਲਗਾਇਆ ਜਾਵੇਗਾ: ਜਥੇਦਾਰ ਤਲਵੰਡੀ

Ad Position 21
No active advertisement
ਅਜੀਤ ਡੈਸਕ 23-07-2026

ਹਲਵਾਰਾ, 22 ਜੁਲਾਈ (ਮਨਦੀਪ ਸਿੰਘ ਉੱਭੀ) ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੇ ਮੌਕੇ ਡਾ. ਬਲਦੇਵ ਸਿੰਘ ਔਲਖ ਮੁੱਖ ਯੂਰੋਲੋਜਿਸਟ, ਯੂਰੋ-ਓਨਕੋਲੋਜਿਸਟ, ਰੋਬੋਟਿਕ ਅਤੇ ਕਿਡਨੀ ਟਰਾਂਸਪਲਾਂਟ ਸਰਜਨ ਇਕਾਈ ਹਸਪਤਾਲ, ਲੁਧਿਆਣਾ ਵਲੋਂ 28 ਜੁਲਾਈ ਨੂੰ ਇਕ ਮੁਫ਼ਤ ਕਿਡਨੀ ਜਾਂਚ ਅਤੇ ਸਲਾਹ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਇੱਥੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਕਿਡਨੀ ਰੋਗਾਂ ਪ੍ਰਤੀ ਜਾਗਰੂਕ ਕਰਨਾ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਮੈਡੀਕਲ ਸਲਾਹ ਅਤੇ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੰਗਤ ਅਤੇ ਇਲਾਕਾ ਵਾਸੀਆਂ ਨੂੰ ਇਸ ਮੁਫ਼ਤ ਸਿਹਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਡਾ. ਬਲਦੇਵ ਸਿੰਘ ਔਲਖ ਨੇ ਦੱਸਿਆ ਕਿ ਕੈਂਪ ਦੌਰਾਨ ਉਨਾਂ ਨਾਲ ਹੋਰ ਮਾਹਿਰ ਡਾਕਟਰਾਂ ਦੀ ਟੀਮ ਵੀ ਪੁੱਜੇਗੀ, ਮੌਕੇ ’ਤੇ ਟੈਸਟ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ ਅਤੇ ਵਿਸ਼ੇਸ਼ ਛੋਟ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਡਨੀ ਰੋਗਾਂ ਦੀ ਜਾਂਚ, ਮਾਹਿਰ ਸਲਾਹ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਵੀ ਦਿੱਤੀ ਜਾਵੇਗੀ।ਜਥੇਦਾਰ ਤਲਵੰਡੀ ਨੇ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਕੈਂਪ ਵਿਚ ਪਹੁੰਚ ਕੇ ਇਸ ਮੁਫ਼ਤ ਸਿਹਤ ਸੇਵਾ ਦਾ ਲਾਭ ਉਠਾਉਣ।

Ad Position 22
No active advertisement
ਪਿਛਲੀ ਖ਼ਬਰ ਅਕਾਲਗੜ੍ਹ ਕਲਾਂ ਖੇਤੀਬਾੜੀ ਸਹਿਕਾਰੀ ਸਭਾ ਦੇ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਰਾਏਕੋਟ ਵਿਖੇ ਭਾਜਪਾ ਦਫ਼ਤਰ ਸਾਹਮਣੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੇਂ...
Ad Position 24
No active advertisement