ਹੰਬੜਾਂ, 22 ਜੁਲਾਈ (ਹਰਵਿੰਦਰ ਸਿੰਘ ਮੱਕੜ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸੇਵਾਵਾਂ ਦੇਣ ਲਈ ਸਿਹਤ ਮੰਤਰੀ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਦੀ ਅਗਵਾਈ ਵਿਚ ਸਿਹਤ ਵਿਭਾਗ ਪੰਜਾਬ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ, ਸਿਵਲ ਸਰਜਨ ਲੁਧਿਆਣਾ ਅਤੇ ਸੰਵੇਦਨਾ ਟਰੱਸਟ (ਰਜਿ:) ਸਿਵਲ ਸਰਜਨ ਲੁਧਿਆਣਾ ਵਲੋਂ ਲੰਗਰ ਹਾਲ, ਗੁਰਦੁਆਰਾ ਸਾਹਿਬ, ਪਿੰਡ ਵਲੀਪੁਰ ਕਲਾਂ ਵਿਖੇ ਅੱਖਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਸੰਬੰਧੀ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਰਸਮੀ ਉਦਘਾਟਨ ‘ਆਪ’ ਦੇ ਬਲਾਕ ਪ੍ਰਧਾਨ ਬਲਵੀਰ ਸਿੰਘ ਬਿੱਟੂ, ਨੰਬਰਦਾਰ ਜਸਪ੍ਰੀਤ ਸਿੰਘ ਢੇਸੀ, ਵਿਸਾਖਾ ਸਿੰਘ ਗਰੇਵਾਲ, ਅਰਜਨ ਸਿੰਘ ਹਾਂਸ, ਪ੍ਰਿਤਪਾਲ ਸਿੰਘ ਧਾਲੀਵਾਲ, ਅਵਤਾਰ ਸਿੰਘ ਸਿੱਧੂ, ਦਵਿੰਦਰ ਸਿੰਘ ਢੇਸੀ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਕੈਂਪ ਦੌਰਾਨ ਅਪਥਾਲਮਿਕ ਅਫ਼ਸਰ ਡਾ. ਹਰਪਾਲ ਸਿੰਘ, ਡਾ. ਪੁਨੀਤ ਸ਼ਰਮਾ ਤੇ ਉਨ੍ਹਾਂ ਦੀ ਡਾਕਟਰੀ ਟੀਮ ਨੇ ਮਰੀਜ਼ਾਂ ਦੀ ਜਾਂਚ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਕੈਂਪ ਦੌਰਾਨ ਬੇਟ ਇਲਾਕੇ ਦੇ ਵੱਖ ਵੱਖ ਪਿੰਡਾਂ ਵਿਚੋਂ ਆਏ 133 ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਚਿੱਟਾ ਮੋਤੀਆ ਦੇ 10 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਗਿਆ ਹੈ। ਕੈਂਪ ਦੌਰਾਨ ਬਲਾਕ ਪ੍ਰਧਾਨ ਬਲਵੀਰ ਸਿੰਘ ਬਿੱਟੂ ਨੇ ਇਕੱਤਰ ਹੋਏ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲੋੜਵੰਦਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।ਇਸ ਕੈਂਪ ਦੌਰਾਨ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋੜਵੰਦ ਮਰੀਜ਼ਾਂ ਨੂੰ ਐੱਨਕਾਂ ਤੇ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਸਮੇਂ ਸਰਬਜੀਤ ਕੌਰ ਏ.ਐੱਨ.ਐੱਮ, ਆਸ਼ਾ ਵਰਕਰ ਰਾਜ ਕੌਰ, ਜੋਗਿੰਦਰ ਕੌਰ, ਮਨਜੀਤ ਕੌਰ, ਜਸਪ੍ਰੀਤ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਸਾਬਕਾ ਸਰਪੰਚ ਉਜਾਗਰ ਸਿੰਘ, ਚੇਅਰਮੈਨ ਜਗਜੀਤ ਸਿੰਘ, ਹਰਮਿੰਦਰ ਸਿੰਘ ਦਿਓਲ, ਵਿਸਾਖਾ ਸਿੰਘ ਗਰੇਵਾਲ, ਬਾਬਾ ਫਤਿਹ ਸਿੰਘ, ਪ੍ਰਿਤਪਾਲ ਸਿੰਘ ਧਾਲੀਵਾਲ, ਦਵਿੰਦਰ ਸਿੰਘ ਰਿੰਕੂ, ਕਮਲ ਢੇਸੀ, ਇੰਸਪੈਕਟਰ ਕਰਮ ਸਿੰਘ, ਸੁਖਵਿੰਦਰ ਸਿੰਘ ਕਾਕਾ, ਅਵਤਾਰ ਸਿੰਘ ਸਿੱਧੂ, ਅਰਜਨ ਸਿੰਘ ਹਾਂਸ, ਨਰੰਗ ਸਿੰਘ ਤੇ ਹੋਰ ਹਾਜ਼ਰ ਸਨ।