03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਰਪੰਚ ਸੁਖਦੀਪ ਕੌਰ ਟੂਸਾ ਬੀ.ਸੀ. ਵਿੰਗ ਦੇ ਹਲਕਾ ਰਾਏਕੋਟ ਕੋਆਰਡੀਨੇਟਰ ਨਿਯੁਕਤ * ਵਿਧਾਇਕ ਹਾਕਮ ਸਿੰਘ ਠੇਕੇਦਾਰ ਤੇ ਹਾਈਕਮਾਂਡ ਦਾ ਧੰਨਵਾਦ ਕੀਤਾ

Ad Position 21
No active advertisement
ਅਜੀਤ ਡੈਸਕ 23-07-2026
ਗੁਰੂਸਰ ਸੁਧਾਰ, 22 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ) ਪਿੰਡ ਟੂਸਾ ਦੀ ਮਹਿਲਾ ਸਰਪੰਚ ਸੁਖਦੀਪ ਕੌਰ ਮਠਾੜੂ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਬੀ.ਸੀ. ਵਿੰਗ ਦੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਸਰਪੰਚ ਸੁਖਦੀਪ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਉਪਰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਖਰਾ ਉਤਰਨਗੇ। ਉਹ ਹਲਕਾ ਵਿਧਾਇਕ ਹਾਕਮ ਸਿੰਘ ਠੇਕੇਦਾਰ, ਬਲਾਕ ਪ੍ਰਧਾਨ ਰਮੇਸ਼ ਜੈਨ ਦੀ ਅਗਵਾਈ ਹੇਠ ਪਾਰਟੀ ਵਲੋਂ ਸੌਂਪੀ ਗਈ, ਜ਼ਿੰਮੇਵਾਰੀ ਨੂੰ ਲਗਨ ਨਾਲ ਨਿਭਾਉਂਦੇ ਹੋਏ ਬੀ.ਸੀ. ਭਾਈਚਾਰੇ ਨੂੰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਜੋੜਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕੰਮ ਕਰਨਗੇ।ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਹਰ ਪ੍ਰੋਗਰਾਮ ਅਤੇ ਸੰਗਠਨਾਤਮਕ ਗਤੀਵਿਧੀ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਹਲਕਾ ਰਾਏਕੋਟ ਅੰਦਰ ਬੀ.ਸੀ. ਭਾਈਚਾਰੇ ਦੀ ਬਿਹਤਰੀ ਸਮੇਤ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਹਲਕਾ ਕੋਆਰਡੀਨੇਟਰ ਸਰਪੰਚ ਸੁਖਦੀਪ ਕੌਰ ਤੇ ਉਨ੍ਹਾਂ ਦੇ ਪਤੀ ਪਾਰਟੀ ਆਗੂ ਹਰਦੀਪ ਸਿੰਘ ਮਠਾੜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਹਿੱਤ ਵਿਚ ਇਤਿਹਾਸਕ ਫ਼ੈਸਲੇ ਲੈ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਵਲੋਂ ਆਗਾਮੀ ਝੋਨੇ ਦੇ ਸੀਜ਼ਨ ਦੇ ਪੁਖ਼ਤਾ ਪ੍ਰਬੰਧਾਂ ਲਈ ਅਹਿਮ ਮੀਟਿੰਗ *ਕਿਹਾ, ਫੜ੍ਹਾਂ ਦੀ... ਅਗਲੀ ਖ਼ਬਰ ਵਲੀਪੁਰ ਕਲਾਂ ਵਿਖੇ ਸਿਹਤ ਵਿਭਾਗ ਵਲੋਂ ਅੱਖਾਂ ਦੀ ਮੁਫ਼ਤ ਜਾਂਚ ਤੇ ਇਲਾਜ ਸੰਬੰਧੀ ਕੈਂਪ ਲਗਾਇਆ ਕੈਂਪ ’ਚ 133 ਮਰੀਜ਼ਾਂ...
Ad Position 24
No active advertisement