05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸਰਕਾਰੀ ਪ੍ਰਾਇਮਰੀ ਸਕੂਲ ਐਤੀਆਣਾ ਵਿਖੇ ਝੰਡਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-07-2026
ਹਲਵਾਰਾ, 22 ਜੁਲਾਈ (ਮਨਦੀਪ ਸਿੰਘ ਉੱਭੀ) ਸਰਕਾਰੀ ਪ੍ਰਾਇਮਰੀ ਸਕੂਲ ਐਤੀਆਣਾ ਵਿਖੇ ਅੱਜ ਝੰਡਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਅਤੇ ਸਮੂਹ ਸਟਾਫ਼ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਰਾਸ਼ਟਰੀ ਝੰਡੇ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਅਤੇ ਦੇਸ਼ ਭਗਤੀ ਨਾਲ ਸਬੰਧਿਤ ਗਤੀਵਿਧੀਆਂ ਵਿਚ ਹਿੱਸਾ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਰਾਸ਼ਟਰੀ ਝੰਡੇ ਦੀ ਮਹੱਤਤਾ, ਇਸ ਦੇ ਤਿੰਨੋਂ ਰੰਗ ਅਤੇ ਅਸ਼ੋਕ ਚੱਕਰ ਦੇ ਅਰਥ ਬਾਰੇ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਬੱਚਿਆਂ ਨੂੰ ਦੇਸ਼ ਪ੍ਰਤੀ ਆਪਣੇ ਫਰਜ਼ਾਂ ਦੀ ਪਾਲਣਾ ਕਰਨ, ਰਾਸ਼ਟਰੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਬਣਾਉਣ ਅਤੇ ਝੰਡੇ ਦਾ ਸਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਵਿਚਾਰ ਵੀ ਪੇਸ਼ ਕੀਤੇ ਗਏ। ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਸਮੇਂ ਸਾਬਕਾ ਸਰਪੰਚ ਲਖਵੀਰ ਸਿੰਘ, ਮੁੱਖ ਅਧਿਆਪਕ ਬਲਜੀਤ ਸਿੰਘ, ਮੈਡਮ ਦਰਸ਼ਨਾ ਰਾਣੀ, ਦਪਿੰਦਰ ਸਿੰਘ ਅਤੇ ਆਂਗਨਵਾੜੀ ਸਟਾਫ਼ ਅਤੇ ਸਮੂਹ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸੰਧੂ ਨਾਲ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਆਪਣਾ ਸਟੈਂਡ ਸਪੱਸ਼ਟ ਕਰੇ-ਵਿਧਾਇਕ ਇਯਾਲੀ
Ad Position 24
No active advertisement