05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਲੋਧੀਵਾਲ ਵਿਖੇ ਮਾਤਾ ਹਰਪਾਲ ਕੌਰ ਖਹਿਰਾ ਦਾ ਸਸਕਾਰ

Ad Position 21
No active advertisement
23-07-2026
ਜਗਰਾਉਂ, 22 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਹਲਕਾ ਜਗਰਾਉਂ ਦੇ ਪਿੰਡ ਲੋਧੀਵਾਲ ਵਿਖੇ ਸ. ਅਮਨਜੀਤ ਸਿੰਘ ਖਹਿਰਾ ਦੇ ਸਤਿਕਾਰਯੋਗ ਮਾਤਾ ਅਤੇ ਨੰਬਰਦਾਰ ਸ. ਇੰਦਰਜੀਤ ਸਿੰਘ ਖਹਿਰਾ ਦੇ ਚਾਚੀ ਹਰਪਾਲ ਕੌਰ ਖਹਿਰਾ ਦੇ ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਵੱਖ-ਵੱਖ ਸਮਾਜਿਕ ਤੇ ਸਿਆਸੀ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਵਾਹਿਗੁਰੂ ਅੱਗੇ ਅਰਜ਼ੋਈ ਕੀਤੀ ਗਈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸਮੂਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ, ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਜਸਵੰਤ ਸਿੰਘ ਪੱਤੀ ਮੁਲਤਾਨੀ, ਕੁਲਵੀਰ ਸਿੰਘ ਬਹਾਦਰਕੇ, ਭਾਵਖੰਡਨ ਸਿੰਘ ਗਿੱਦੜਵਿੰਡੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਆਮ ਆਦਮੀ ਪਾਰਟੀ ਹਰ ਵਰਗ ਦੀ ਹਿਤੈਸ਼ੀ ਪਾਰਟੀ-... ਅਗਲੀ ਖ਼ਬਰ ਹਲਕਾ ਇੰਚਾਰਜ ਸੰਧੂ ਨਾਲ ਵਿਧਾਇਕ ਠੇਕੇਦਾਰ ਹਾਕਮ ਸਿੰਘ ਤੇ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਦੁੱਖ ਪ੍ਰਗਟ
Ad Position 24
No active advertisement