02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਕਿਸਾਨ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ

Ad Position 21
No active advertisement
ਅਜੀਤ ਡੈਸਕ 24-07-2026

ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਟੈਕਸ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਇਕ ਦਰਜਨ ਕਿਸਾਨ ਜਥੇਬੰਦੀਆਂ 3 ਘੰਟੇ ਟੋਲ ਫਰੀ ਰੱਖਿਆ ਗਿਆ। ਕਿਸਾਨਾਂ-ਮਜ਼ਦੂਰਾਂ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਸਮੇਂ ਬੀ.ਕੇ.ਯੂ. (ਡਕੌਂਦਾ) ਬੁਰਜਗਿੱਲ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਨੇ ਦੱਸਿਆ ਕਿ ਵਪਾਰ ਸਮਝੌਤਾ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰ, ਛੋਟਾ ਉਦਯੋਗ ਦੇ ਹੱਕ ਵਿਚ ਨਹੀਂ। ਉਨ੍ਹਾਂ ਕਿਹਾ ਕਿ ਭਾਰਤੀ ਖੇਤੀਬਾੜੀ ਅਤੇ ਪੇਂਡੂ ਅਰਥਚਾਰੇ ਨੂੰ ਤਬਾਹ ਕਰਨ ਵਾਲੇ ਵਪਾਰ ਸਮਝੌਤੇ ਦਾ ਵਿਰੋਧ ਨਿਰੰਤਰ ਜਾਰੀ ਰਹੇਗਾ। ਮਾਸਟਰ ਮਹਿੰਦਰ ਸਿੰਘ ਨਾਲ ਜ਼ਿਲ੍ਹਾ ਮੀਤ ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾ, ਡਾ: ਜਗਤਾਰ ਸਿੰਘ ਐਤੀਆਣਾ, ਹਰਬਖਸ਼ੀਸ਼ ਸਿੰਘ ਚੱਕ ਭਾਈ, ਵਰਿੰਦਰ ਸਿੰਘ ਬੰਟੀ ਭਨੋਹੜ, ਗਗਨਦੀਪ ਸਿੰਘ ਪਮਾਲੀ ਵਲੋਂ ਵੀ ਸੰਬੋਧਨ ਕੀਤਾ ਗਿਆ। ਧਰਨੇ ਵਿਚ ਜ਼ਿਲ੍ਹੇ ਭਰ ਦੀਆਂ ਇਕਾਈਆ ਨੂੰ ਨਾਲ ਲੈ ਕੇ ਪੁੱਜੇ ਬੀ.ਕੇ.ਯੂ.(ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਸੰਤੁਲਿਨ ਅਤੇ ਵਪਾਰਕ ਤੌਰ ’ਤੇ ਬੇਅਸਰ ਦੱਸਦਿਆ ਕਿਹਾ ਕਿ ਵਪਾਰ ਸਮਝੌਤਾ ਦੇਸ਼ ਦੇ ਕਿਸਾਨ-ਮਜ਼ਦੂਰ, ਛੋਟੇ ਉਦਯੋਗ ਦੇ ਹਿੱਤਾਂ ਵਿਚ ਨਹੀਂ। ਸਿੱਧੂ ਨੇ ਕਿਹਾ ਕਿ ਅਜਿਹੇ ਸਮਝੌਤਿਆਂ ਨਾਲ ਬਹੁ-ਰਾਸ਼ਟਰੀ ਕੰਪਨੀਆ ਨੂੰ ਫਾਇਦਾ ਮਿਲੇਗਾ ਅਤੇ ਕਿਸਾਨ ਖੇਤੀ ਤੋਂ ਬਾਹਰ ਚਲਾ ਜਾਵੇਗਾ। ਮਨਪ੍ਰੀਤ ਸਿੰਘ ਸਿੱਧੂ ਨੇ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਨੂੰ ਤਾੜਨਾ ਕੀਤੀ ਕਿ ਅਮਰੀਕਾ ਨਾਲ ਵਪਾਰ ਸਮਝੌਤਾ ਤੁਰੰਤ ਵਾਪਸ ਲਿਆ ਜਾਵੇ। ਬੀ.ਕੇ.ਯੂ. (ਕਾਦੀਆ) ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਵਲੋਂ ਟੋਲ ’ਤੇ ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਰੋਸ ਵਜੋਂ ਤਿੰਨ ਘੰਟਿਆਂ ਲਈ ਮੁਫਤ ਟੋਲ ਤੋਂ ਕੇਂਦਰ ਨੂੰ ਸਮਝ ਲੈਣਾ ਚਾਹੀਦਾ ਕਿ ਵਪਾਰ ਸਮਝੌਤੇ ਦੇ ਵਿਰੋਧ ’ਚ ਲਹਿਰ ਵਿੱਚ ਸ਼ਾਮਿਲ ਕਿਸਾਨ-ਮਜ਼ਦੂਰ ਜਲਦੀ ਹੀ ਦਿੱਲੀ ਵੱਲ ਕੂਚ ਕਰਨਗੇ। ਬੀ.ਕੇ.ਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਮਲਸੀਂਹਾਂ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ ਚਕਰ, ਦਸਮੇਸ਼ ਕਿਸਾਨ ਯੂਨੀਅਨ ਰਜਿ: (ਚੌਂਕੀਮਾਨ) ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ, ਵੱਖ-ਵੱਖ ਕਿਸਾਨ ਜੱਥੇਬੰਦੀਆ ਦੇ ਹੋਰ ਬੁਲਾਰਿਆਂ ਨੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਬੋਲਦਿਆਂ ਕਿਹਾ ਕਿ ਕਾਰਪੋਰੇਟ ਨੂੰ ਲਾਭ ਦੇਣ ਲਈ ਕੇਂਦਰ ਭਾਰਤ ਖਾਸਕਰ ਪੰਜਾਬ ਦੀ ਖੇਤੀ ਦਾ ਨੁਕਸਾਨ ਕਰ ਰਿਹਾ।
ਪਾਵਰਕਾਮ ਦੀ ਨਿੰਦਾ
ਜੁਲਾਈ ਮਹੀਨੇ ਪੂਰੀ ਬਿਜਲੀ ਸਪਲਾਈ ਦੇਣ ’ਚ ਬੇਵੱਸ ਪਾਵਰਕਾਮ ਦੀ ਨਿੰਦਾ ਕਰਦਿਆਂ ਵੱਖੋ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਝੋਨੇ ਦੀ ਖੇਤੀ ਵਾਲੇ ਕਿਸਾਨ ’ਤੇ ਬਿਜਲੀ ਕੱਟਾਂ ਦਾ ਬੜਾ ਮਾੜਾ ਅਸਰ ਪੈ ਰਿਹਾ। ਝੋਨੇ ਦੀ ਫ਼ਸਲ ਨੂੰ ਪਾਣੀ ਪੂਰਾ ਨਾ ਮਿਲਣ ਕਰਕੇ ਸੂਬੇ ਦੇ ਕਿਸਾਨਾਂ ’ਚ ਹੜਕੰਪ ਮੱਚਿਆ ਪਿਆ, ਪ੍ਰੰਤੂ ਪੰਜਾਬ ਸਰਕਾਰ ਤੇ ਪਾਵਰ ਮੈਨੇਜਮੈਂਟ ਚੁੱਪ ਦੀ ਨੀਂਦ ਸੁੱਤੀ ਪਈ ਹੈ।

Ad Position 22
No active advertisement
ਪਿਛਲੀ ਖ਼ਬਰ ਲੁਟੇਰਿਆਂ ਨੇ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲਾਹੀਆਂ ਘਟਨਾ ਬਾਅਦ ਫ਼ਰਾਰ ਅਗਲੀ ਖ਼ਬਰ ਸਰਾਭਾ ’ਚ ਪ੍ਰਵਾਸੀ ਪਰਿਵਾਰ ਦੇ ਬੱਚੇ ਦੀ ਭੇਦਭਰੀ ਹਾਲਤ ’ਚ ਮੌਤ
Ad Position 24
No active advertisement