02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮਾਨ ਸਰਕਾਰ ਦੀਆਂ ਲੋਕ ਹਿਤੂ ਯੋਜਨਾਵਾਂ ਨੇ ਲੋਕਾਂ ਦਾ ਧਿਆਨ ਆਮ ਆਦਮੀ ਪਾਰਟੀ ਵੱਲ ਖਿੱਚਿਆ-ਠੇਕੇਦਾਰ ਹਾਕਮ ਸਿੰਘ

Ad Position 21
No active advertisement
ਅਜੀਤ ਡੈਸਕ 24-07-2026
ਲੋਹਟਬੱਦੀ, 23 ਜੁਲਾਈ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਉਲੀਕੀਆਂ ਯੋਜਨਾਵਾਂ ਨੇ ਅੱਜ ਪੰਜਾਬ ਦੇ ਲੋਕਾਂ ਦਾ ਧਿਆਨ ਫਿਰ ਆਮ ਆਦਮੀ ਪਾਰਟੀ ਵੱਲ ਖਿੱਚਿਆ ਹੋਇਆ। ਹਰ ਪਿੰਡ ਸ਼ਹਿਰ, ਗਲ਼ੀ-ਮੁਹੱਲਿਆਂ ’ਚ ਜਾਰੀ ਲੋਕ ਮਿਲਣੀਆਂ ਦੌਰਾਨ ਪਿਛਲੀਆਂ ਸਰਕਾਰਾਂ ਵਲੋਂ ਆਰਥਿਕ ਤੌਰ ’ਤੇ ਝੰਬੇ ਬਜ਼ੁਰਗ ਮੁੱਖ ਮੰਤਰੀ, ਮੰਤਰੀ ਮੰਡਲ ਅਤੇ ਸਮੁੱਚੇ ਵਿਧਾਇਕਾਂ ਨੂੰ ਇਹ ਅਸੀਸਾਂ ਦੇ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਮੁਲਾਕਾਤ ਦੌਰਾਨ ਕੀਤਾ। ਵਿਧਾਇਕ ਠੇਕੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਮਾਵਾਂ, ਧੀਆਂ ਸਤਿਕਾਰ ਯੋਜਨਾ, ਐੱਨ.ਐੱਫ.ਐੱਸ.ਏ ਮੁਫ਼ਤ ਕਣਕ ਦੇ ਨਾਲ-ਨਾਲ ਮਾਨ ਸਰਕਾਰ ਵਲੋਂ ਮੇਰੀ ਰਸੋਈ ਯੋਜਨਾ ਸ਼ੁਰੂ ਕਰਨਾ ਇਨਕਲਾਬੀ ਕਾਰਜ ਹਨ। ਇਸ ਦੇ ਨਾਲ ਹੀ ਕੌਮੀ ਖੁਰਾਕ ਸੁਰੱਖਿਆ ਐਕਟ-2013 ਅਧੀਨ 10 ਲੱਖ ਪਰਿਵਾਰਾਂ ਨੂੰ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੀ ਨਵੀਂ ਯੋਜਨਾ ਅਤੇ ਪਹਿਲਾਂ ਬਣੇ ਕਾਰਡਾਂ ’ਚ ਬਾਕੀ ਪਰਿਵਾਰਿਕ ਮੈਂਬਰਾਂ ਦੇ ਨਾਮ ਸ਼ਾਮਿਲ ਕਰਨ ਦੀ ਯੋਜਨਾ ਨੇ ਗਰੀਬ ਲੋਕਾਂ ਦਾ ਸਹਾਰਾ ਬਣਨ ਦੀ ਗਵਾਹੀ ਭਰੀ ਹੈ। ਵਿਧਾਇਕ ਨੇ ਕਿਹਾ ਕਿ ਨਵੇਂ ਰਾਸ਼ਨ ਕਾਰਡਾਂ ਲਈ ਨਜ਼ਦੀਕੀ ਸੇਵਾ ਕੇਂਦਰਾਂ, ਸੀ.ਐੱਸ.ਸੀ. ਕੇਂਦਰਾਂ ਰਾਹੀਂ ਜਾਂ ਪ੍ਰਾਰਥੀ ਖੁਦ ਵੀ ਵਿਭਾਗੀ ਵੈਬਸਾਈਟ ’ਤੇ ਮਿਤੀ 11 ਅਗਸਤ 2026 ਤੱਕ ਆਪਣੀ ਅਰਜੀ ਦਾਖ਼ਲ ਕਰ ਸਕਦਾ ਹੈ। ਏਨਾ ਹੀ ਨਹੀਂ ਚਾਹਵਾਨ ਆਪਣਾ ਫਾਰਮ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਪਾਸ ਸਿੱਧੇ ਤੌਰ ’ਤੇ ਜਮ੍ਹਾਂ ਕਰਵਾ ਸਕਦਾ ਹੈ। ਦੂਜੇ ਪਾਸੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੱਸਿਆ ਕਿ ਜਿੰਨ੍ਹਾਂ ਮਾਵਾਂ, ਭੈਣਾਂ ਦੀ 1000-1500 ਸਨਮਾਨ ਰਾਸ਼ੀ ਲਈ ਰਜਿਸਟ੍ਰੇਸ਼ਨ ਮੁਕੰਮਲ ਹੋ ਚੁੱਕੀ ਹੈ ਉਨ੍ਹਾਂ ਦੇ ਖਾਤਿਆਂ ’ਚ 1 ਅਗਸਤ ਤੋਂ ਸਨਮਾਨ ਰਾਸ਼ੀ ਆਵੇਗੀ। ਇਸ ਦੇ ਨਾਲ ਹੀ 50 ਸਾਲ ਤੋਂ ਵਧੇਰੇ ਉਮਰ ਦੇ ਨਾਗਰਿਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ’ਚ ਧਾਰਮਿਕ ਆਸ਼ਥਾ ਦਾ ਪ੍ਰਤੀਕ ਖਾਟੂ ਸ਼ਿਆਮ ਜੀ ਸਾਲਾਸਰ ਮੰਦਿਰ, ਹਰਿਦੁਆਰ, ਰਿਸ਼ੀਕੇਸ਼, ਮਥੁਰਾ, ਸ੍ਰੀ ਕਿਸ਼ਨ ਜੀ ਦੇ ਜਨਮ ਅਸਥਾਨ ਧਾਮ ਬ੍ਰਿੰਦਾਬਨ ਆਦਿ ਧਾਮਾਂ ਲਈ ਮਿਤੀ 1 ਅਗਸਤ ਤੋਂ ਰਜਿਸ਼ਟ੍ਰੇਸ਼ਨ ਸ਼ੁਰੂ ਹੋਵੇਗੀ। ਉਨ੍ਹਾਂ ਲੋਕਾਂ ਨੂੰ ਵੋਟਾਂ ਲਈ ਜਾਰੀ ਐੱਸ.ਆਰ.ਆਰ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਹ ਵੀ ਦੱਸਿਆ ਕਿ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਅਤੇ ਪਿੰਡਾਂ ਦੇ ਕਿਸਾਨਾਂ ਦੀ ਸਾਂਝੀ ਸੰਪਤੀ ਵੱਖ-ਵੱਖ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਸਬਸਿਡੀ ’ਤੇ ਟਰੈਕਟਰ ਅਤੇ ਹੋਰ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਵੀ ਵਿਭਾਗ ’ਚ ਹਰ ਨੌਕਰੀ ਆਦਿ ਸੁਵਿਧਾ ਦਾ ਯੋਗ ਲਾਭਪਾਤਰੀਆਂ ਨੂੰ ਬਿਨਾਂ ਪੱਖਪਾਤ ਤੋਂ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਰਾਹੀਂ ਲਾਭ ਦਿੱਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ, ਸਵਿਫਟ ਡਿਜ਼ਾਇਰ ਕਾਰ ਜ਼ਬਤ
Ad Position 24
No active advertisement