02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ

Ad Position 21
No active advertisement
ਅਜੀਤ ਡੈਸਕ 24-07-2026
ਚੌਂਕੀਮਾਨ, 23 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਲਕਾ ਦਾਖਾ ਦੇ ਯੂਥ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ, ਸੈਕਟਰੀ ਇੰਦਰਜੀਤ ਸਿੰਘ, ਪ੍ਰਧਾਨ ਅਵਤਾਰ ਸਿੰਘ, ਇੰਦਰਜੀਤ ਸਿੰਘ ਖ਼ਾਲਸਾ ਪੱਬੀਆਂ ਤੇ ਸਰਪੰਚ ਕੁਲਵੰਤ ਸਿੰਘ ਸੋਹੀਆਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮੀਨੂੰ ਗੁਪਤਾ ਨੇ ਆਏ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਜੀ ਆਇਆਂ ਕਿਹਾ। ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰੰਘ ਕੰਗ ਦੇ ਦਿਸ਼ਾ-ਨਿਰਦੇਸ਼ਾ ਤਹਿਤ ਪੰਜਾਬ ਸਰਕਾਰ ਵੱਲੋਂ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭੇਜੇ ਬੈਗ ਅੱਜ ਵੰਡੇ ਗਏ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਹੈ ਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਹਰ ਸਹਿਯੋਗ ਦੇਣਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮੀਨੂੰ ਗੁਪਤਾ ਨੇ ਡਾ.ਕੰਵਲ ਨੈਨ ਸਿੰੰਘ ਕੰਗ ਦਾ ਧੰਨਵਾਦ ਕੀਤਾ ਤੇ ਆਏ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰਸਿਮਰਨ ਕੌਰ ਸਿਵੀਆਂ ਨੇ ਐੱਮ.ਏ. (ਮਿਊਜ਼ਿਕ ਵੋਕਲ) ਦੀ ਪ੍ਰੀਖਿਆ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਮਾਨ ਸਰਕਾਰ ਦੀਆਂ ਲੋਕ ਹਿਤੂ ਯੋਜਨਾਵਾਂ ਨੇ ਲੋਕਾਂ ਦਾ ਧਿਆਨ ਆਮ ਆਦਮੀ ਪਾਰਟੀ ਵੱਲ ਖਿੱਚਿਆ-ਠੇਕੇਦਾਰ ਹਾਕਮ ਸਿੰਘ
Ad Position 24
No active advertisement