02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਿਊ ਪੰਜਾਬ ਸਕੂਲ ਦੀਆਂ ਵਿਦਿਆਰਥਣਾਂ ਨੇ ਫੁੱਟਬਾਲ ਜ਼ੋਨ ਟੂਰਨਾਮੈਂਟ ’ਚ ਪਹਿਲਾ ਸਥਾਨ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 24-07-2026
ਜਗਰਾਉਂ, 23 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)-ਨਿਊ ਪੰਜਾਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ੋਨ ਟੂਰਨਾਮੈਂਟ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਫੁੱਟਬਾਲ ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ ਗੁਰਲੀਨ ਕੌਰ, ਸੁਖਪ੍ਰੀਤ ਕੌਰ, ਹਰਮੀਨ ਕੌਰ, ਸਹਿਜਪ੍ਰੀਤ ਕੌਰ, ਰੋਜ਼ਪ੍ਰੀਤ ਕੌਰ, ਹੁਸਨਦੀਪ ਉੱਪਲ, ਇਸ਼ਮੀਤ ਕੌਰ, ਮਨਦੀਪ ਕੌਰ, ਰੁਪਿੰਦਰ ਕੌਰ, ਜੈਸਮੀਨ ਕੌਰ, ਹਰਸਿਮਰ ਕੌਰ, ਜਸਦੀਪ ਕੌਰ, ਸਿਮਰਨਜੀਤ ਕੌਰ, ਅਰਸ਼ਦੀਪ ਕੌਰ, ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਟੀਮ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਜਿੱਤ ਆਪਣੇ ਨਾਮ ਕੀਤੀ। ਸਕੂਲ ਦੇ ਐੱਮ.ਡੀ. ਪਿਆਰਾ ਸਿੰਘ ਨੇ ਜੇਤੂ ਵਿਦਿਆਰਥਣਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਰਿੰਦਰਪਾਲ ਕੌਰ, ਵਾਈਸ ਪ੍ਰਿੰਸੀਪਲ ਸ੍ਰੀਮਤੀ ਪਰਵਿੰਦਰ ਕੌਰ ਅਤੇ ਸਮੂਹ ਸਟਾਫ਼ ਨੇ ਇਸ ਸ਼ਾਨਦਾਰ ਜਿੱਤ ‘ਤੇ ਬੇਹੱਦ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਨੇ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਕੋਚ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਹਲਕਾ ਇੰਚਾਰਜ ਸੰਧੂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਗੁਰਸਿਮਰਨ ਕੌਰ ਸਿਵੀਆਂ ਨੇ ਐੱਮ.ਏ. (ਮਿਊਜ਼ਿਕ ਵੋਕਲ) ਦੀ ਪ੍ਰੀਖਿਆ ’ਚ ਮੱਲਾਂ ਮਾਰੀਆਂ
Ad Position 24
No active advertisement