02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੀਸ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੰਜਾਬ ਦੇ ਭੂਗੋਲਿਕ ਇਤਿਹਾਸ ਬਾਰੇ ਜਾਣੂੰ ਕਰਵਾਇਆ

Ad Position 21
No active advertisement
ਅਜੀਤ ਡੈਸਕ 24-07-2026
ਮੁੱਲਾਂਪੁਰ-ਦਾਖਾ, 23 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਸਥਿਤ ਪੀਸ ਪਬਲਿਕ ਸਕੂਲ ਭਨੋਹੜ ਵਿਖੇ ਚੱਲ ਰਹੇ ਭਾਰਤੀ ਭਾਸ਼ਾ ਸਮਰ ਕੈਂਪ ਦੌਰਾਨ ਅੱਜ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਅਤੇ ਸਿੱਖਿਆਤਮਕ ਸੈਸ਼ਨ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ‘ਪੰਜਾਬ ਦੇ ਦਰਿਆਵਾਂ ਅਤੇ ਇਤਿਹਾਸਕ ਸਮਾਰਕਾਂ ਦੇ ਨਾਵਾਂ ਰਾਹੀਂ ਇਤਿਹਾਸ ਅਤੇ ਭੂਗੋਲ ਦੀ ਜਾਣਕਾਰੀ’ ਵਿਸ਼ੇ ਨਾਲ ਸੰਬੰਧਿਤ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਰੋਚਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਪੰਜਾਬ ਦੀ ਮਹੱਤਤਾ ਅਤੇ ਇਸ ਦੀ ਅਮੀਰ ਭੂਗੋਲਿਕ ਵਿਰਾਸਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਪੰਜਾਬ ਦੇ ਪੰਜ ਦਰਿਆਵਾਂ ਸਤਲੁਜ, ਬਿਆਸ, ਰਾਵੀ, ਚਨਾਬ ਅਤੇ ਜੇਹਲਮ ਦੇ ਨਾਂਅ, ਉਨ੍ਹਾਂ ਦੇ ਨਕਸ਼ਿਆਂ ਅਤੇ ਵਹਾਅ ਵਾਲੇ ਖੇਤਰਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਸਰਗਰਮੀ ਨਾਲ ਵਿਦਿਆਰਥੀਆਂ ਅੰਦਰ ਆਪਣੇ ਸੱਭਿਆਚਾਰ ਅਤੇ ਇਤਿਹਾਸ ਪ੍ਰਤੀ ਰੁਚੀ ਪੈਦਾ ਹੋਈ। ਸਕੂਲ ਪ੍ਰਿੰਸੀਪਲ ਸੀ.ਕੇ ਜੀਜਾ ਅਨੁਸਾਰ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਭਾਰਤ ਦੀ ਅਮੀਰ ਵਿਰਾਸਤ, ਪਰੰਪਰਾਵਾਂ ਅਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਸਿੱਖਿਆਤਮਕ ਮੌਕੇ ਪ੍ਰਦਾਨ ਕਰਨ ਲਈ ਯਤਨ ਹੁੰਦੇ ਰਹਿਣਗੇਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਾਲੋਂ ਵਿਖੇ ਕਰਵਾਇਆ ਸਾਖੀ ਮੁਕਾਬਲਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਵਲੋਂ ਹਲਕਾ ਇੰਚਾਰਜ ਸੰਧੂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
Ad Position 24
No active advertisement