02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਾਲੋਂ ਵਿਖੇ ਕਰਵਾਇਆ ਸਾਖੀ ਮੁਕਾਬਲਾ

Ad Position 21
No active advertisement
ਅਜੀਤ ਡੈਸਕ 24-07-2026
ਬੀਜਾ, 23 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਇਲਾਕੇ ਦੀ ਨਾਮਵਰ ਸੰਸਥਾ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰੁਪਾਲੋਂ (ਸੀ. ਬੀ. ਐਸ. ਈ) ਵਿਖੇ ਸਾਖੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਤੀਜੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬਾਨਾਂ ਨਾਲ ਸੰਬੰਧਿਤ ਸਾਖੀਆਂ ਸੁਣਾਈਆਂ ਗਈਆਂ। ਇਸ ਮੁਕਾਬਲੇ ਵਿੱਚ ਮਨਰੀਤ ਕੌਰ, ਰੋਮਨਪ੍ਰੀਤ ਸਿੰਘ, ਅਵਨੂਰ ਕੌਰ, ਗੁਰਸਿਫਤਪ੍ਰੀਤ ਕੌਰ, ਸਿਫਤ ਬਾਜਵਾ, ਗੁਰਸਿਮਰਨ ਕੌਰ, ਅਵਲੀਨ ਕੌਰ, ਗੁਰਮਨ ਸਿੰਘ, ਹਰਸੀਰਤ ਕੌਰ, ਰਵਨੀਤ ਕੌਰ, ਜਸਨੀਤ ਕੌਰ, ਸਾਹਿਬਪ੍ਰੀਤ ਕੌਰ, ਤਰਨਦੀਪ ਕੌਰ, ਅਤੇ ਸਹਿਜਦੀਪ ਸਿੰਘ ਵਿਦਿਆਰਥੀ ਜੇਤੂ ਰਹੇ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਬਚਿਆਂ ਦੀ ਹੌਂਸਲਾ ਅਫ਼ਜਾਈ ਕਰਨ ਲਈ ਡਾਇਰੈਕਟਰ ਕਰਮਵੀਰ ਸਿੰਘ ਅਤੇ ਸ਼੍ਰੀਮਤੀ ਜਸਪ੍ਰੀਤ ਕੌਰ, ਅਨਹਦਵੀਰ ਸਿੰਘ, ਪੁਨੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਮੈਡਮ ਨਵਨੀਤ ਕੌਰ, ਸਰਬਜੀਤ ਕੌਰ ਨੇ ਹਾਜ਼ਰੀ ਲਗਵਾਈ। ਅਖੀਰ ਵਿੱਚ ਡਾਇਰੈਕਟਰ ਮੈਡਮ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਤੇ ਗੁਰੂ ਸਾਹਿਬਾਨਾਂ ਦੁਆਰਾ ਦਰਸਾਏ ਮਾਰਗ ਉੱਪਰ ਚੱਲਣ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸਫ਼ਾਈ ਸੇਵਕਾਂ ਦੇ ਹੱਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਪੀਸ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਪੰਜਾਬ ਦੇ ਭੂਗੋਲਿਕ ਇਤਿਹਾਸ ਬਾਰੇ ਜਾਣੂੰ ਕਰਵਾਇਆ
Ad Position 24
No active advertisement