10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੰਡੀ ਮੁੱਲਾਂਪੁਰ ’ਚ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਪ੍ਰੋਗਰਾਮ ਤਹਿਤ ਜਾਗਰੂਕਤਾ ਮੁਹਿੰਮ

Ad Position 21
No active advertisement
ਅਜੀਤ ਡੈਸਕ 25-07-2026
ਮੁੱਲਾਂਪੁਰ-ਦਾਖਾ, 24 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਅੱਜ ਮੁੱਲਾਂਪੁਰ ਦਾਖਾ ਵਿਖੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੀਆਂ ਸਾਂਝੀਆਂ ਟੀਮਾਂ ਵਲੋਂ ਕਾਰਜ ਸਾਧਕ ਅਫ਼ਸਰ ਹੈਪੀ ਜਿੰਦਲ ਦੀ ਅਗਵਾਈ ਹੇਠ ਸ਼ਹਿਰ ਦੀਆਂ ਜਨਤਕ ਥਾਵਾਂ, ਘਰ-ਘਰ ਜਾ ਕੇ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਈ ਥਾਵਾਂ ’ਤੇ ਪਏ ਕੰਟੇਨਰਾਂ ਵਿੱਚੋਂ ਡੇਂਗੂ ਦਾ ਲਾਰਵਾ ਬਰਾਮਦ ਹੋਇਆ, ਜਿਸ ਨੂੰ ਟੀਮਾਂ ਵਲੋਂ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ ਅਤੇ ਅਣਗਹਿਲੀ ਵਰਤਣ ਵਾਲਿਆਂ ਦੇ ਚਲਾਨ ਵੀ ਕੱਟੇ ਗਏ। ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਕੂਲਰਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰਕੇ ਸੁਕਾਓ, ਬਰਸਾਤ ਦੇ ਮੌਸਮ ਵਿੱਚ ਛੱਤਾਂ ਜਾਂ ਵਿਹੜਿਆਂ ਅੰਦਰ ਪਏ ਕਬਾੜ ਨੂੰ ਖੁੱਲ੍ਹੇ ਵਿੱਚ ਨਾ ਰੱਖਿਆ ਜਾਵੇ, ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਮੀਂਹ ਦਾ ਪਾਣੀ ਇਕੱਠਾ ਨਾ ਹੋ ਸਕੇ। ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਪਲਦਾ ਹੈ, ਇਸ ਲਈ ਪਾਣੀ ਨੂੰ ਢੱਕ ਕੇ ਰੱਖੋ। ਮੱਛਰਾਂ ਤੋਂ ਬਚਾਅ ਲਈ ਰਾਤ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਹੈਲਥ ਇੰਸਪੈਕਟਰ ਕਰਮਜੀਤ ਸਿੰਘ ਧਾਂਦਰਾ, ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਸੈਨੇਟਰੀ ਇੰਸਪੈਕਟਰ ਬਲਵੀਰ ਸਿੰਘ, ਹੈਲਥ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ, ਹੈਲਥ ਸੁਪਰਵਾਈਜ਼ਰ ਸਰਵਨ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੱਡਾ ਦਾਖਾ ਬਿਜਲੀ ਕਾਮਿਆਂ ਦਾ ਸੰਘਰਸ਼ ਚੌਥੇ ਦਿਨ ’ਚ ਸ਼ਾਮਿਲ * 19900 ਪੇਅ-ਬੈਂਡ ਨਿਯਮਾਂ ਅਨੁਸਾਰ 35400 ਹੋਵੇ- ਬੁਲਾਰ... ਅਗਲੀ ਖ਼ਬਰ ਦਿਨ-ਦਿਹਾੜੇ ਦਫ਼ਤਰ ਅੱਗੇ ਖੜ੍ਹਾ ਮੋਟਰਸਾਈਕਲ ਚੋਰੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ
Ad Position 24