10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵਿਦਿਆਰਥੀਆਂ ’ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਕਿਸਾਨ ਆਗੂਆਂ ਨੇ ਨਿਖੇਧੀ ਕੀਤੀ

Ad Position 21
No active advertisement
ਅਜੀਤ ਡੈਸਕ 25-07-2026
ਚੌਂਕੀਮਾਨ, 24 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸੀ.ਜੇ.ਪੀ. (ਕਾਰਰੋਚ ਜਨਤਾ ਪਾਰਟੀ) ਦੀ ਅਗਵਾਈ ਹੇਠ ਸਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ (ਅੱਡਾ ਚੌਂਕੀਮਾਨ) ਦੇ ਸਮੁੱਚੇ ਮੈਂਬਰ ਸਹਿਬਾਨਾਂ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ, ਸਗੋਂ ਕੇਦਰ ਸਰਕਾਰ ਨੂੰ ਲਾਠੀਚਾਰਜ ਕਰਨ ਦੀ ਬਜਾਏ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਮੁੱਦੇ ਨੁੰ ਹੱਲ ਕੀਤਾ ਜਾ ਸਕਦਾ ਸੀ ਤੇ ਕੇਦਰ ਸਰਕਾਰ ਫੌਰੀ ਵਿਦਿਆਰਥੀਆਂ ਦੀ ਮੰਗ ਨੂੰ ਮੰਨਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫੇ ਲਵੇ, ਕਿਉਕਿ ਵਿਦਿਆਰਥੀਆਂ ਦੀ ਮੰਗ ਜਾਇਜ਼ ਹੈ ਕਿਉਂਕਿ ਆਏ ਦਿਨ ਦੇਸ਼ ਵਿਚ ਪੇਪਰ ਲੀਕ ਹੋ ਰਹੇ ਹਨ ਜਿਸ ਦੀ ਜ਼ਿੰਮੇਵਾਰੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਹੈ। ਇਸ ਮੌਕੇ ਕਾਂਗਰਸ ਦੇ ਕਿਸਾਨ ਵਿੰਗ ਦੇ ਕੋਆਰਡੀਨੇਟਰ ਮੇਜਰ ਸਿੰਘ ਭੈਣੀ, ਜੱਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਖ਼ਜ਼ਾਨਚੀ ਮਾ: ਆਤਮਾ ਸਿੰਘ ਬੋਪਾਰਾਏ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਬਲਦੇਵ ਸਿੰਘ ਗਿੱਲ ਸਵੱਦੀ, ਗੁਰਚਰਨ ਸਿੰਘ ਇਟਲੀ, ਪ੍ਰਧਾਨ ਸੰਦੀਪ ਸਿੰਘ ਅਲੀਗੜ੍ਹ, ਡਾ. ਮੋਹਨ ਸਿੰਘ ਪੱਬੀਆਂ, ਮਾ: ਗੁਰਮਿੰਦਰ ਸਿੰਘ ਦਾਖਾ, ਜੁਗਰਾਜ ਸਿੰਘ ਅਲੀਗੜ੍ਹ, ਕਰਮ ਸਿੰਘ ਪੱਪੂ, ਚਮਕੌਰ ਸਿੰਘ ਕੁਲਾਰ, ਪਰਮਪਾਲ ਸਿੰਘ ਸਿੱਧਵਾਂ, ਬਹਾਦਰ ਸਿੰਘ ਕੁਲਾਰ, ਸਾਬਕਾ ਪੰਚ ਤੇਜਿੰਦਰ ਸਿੰਘ ਭੋਲਾ ਧਾਲੀਵਾਲ, ਨਿਰਮਲ ਸਿੰਘ ਅਲੀਗੜ੍ਹ ਤੇ ਜਗਦੀਪ ਸਿੰਘ ਸਿੱਧਵਾਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਵੱਖ-ਵੱਖ ਮੁੱਦਿਆ ਨੂੰ ਲੈ ਕੇ ਦੇਸ਼ ਦੇ ਲੋਕ ਸੜਕਾ ਊੱਤੇ ਉਤਰੇ ਹੋਏ ਹਨ, ਜਿਸ ਦਾ ਕਾਰਨ ਮੋਦੀ ਸਰਕਾਰ ਦੀ ਨਾਕਾਮੀ ਹੈ ਕਿਉਕਿ ਸਰਕਾਰ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਉਸ ਨੂੰ ਦਬਾਉਣ ਵਿਚ ਲੱਗੀ ਹੋਈ ਹੈ। ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਜਲਦੀ ਕਿਸਾਨਾਂ ਤੇ ਵਿਦਿਆਰਥੀਆਂ ਦੀਆਂ ਮੰਗਾਂ ਨੁੰ ਪ੍ਰਵਾਨ ਕਰੇ ਨਹੀਂ ਤਾਂ ਇਸ ਦੇ ਨਤੀਜੇ ਭਿਆਨਕ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਕੋਰੀਅਰ ਕੰਪਨੀ ਦੀ ਮਹਿਲਾ ਕਰਮਚਾਰੀ ਨਾਲ ਕੁੱਟਮਾਰ ਦੇ ਮਾਮਲੇ ’ਚ ਹੋਟਲ ਕਾਰੋਬਾਰੀ ਮਨਮੋਹਨ ਕਤਿਆਲ ’ਤੇ ਕੱਸਿਆ ਕਾਨੂੰਨੀ ਸ... ਅਗਲੀ ਖ਼ਬਰ ਰੇਨੇਸਾਂਸ ਕਾਨਵੈਂਟ ਸਕੂਲ ਚੌਂਕੀਮਾਨ ਵਿਖੇ ਆਯੋਜਿਤ ਐੱਮ.ਯੂ.ਐੱਨ. ਮੁਕਾਬਲੇ ਵਿੱਚ ਤੇਜਸ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰ...
Ad Position 24