10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕੇਂਦਰ ਸਰਕਾਰ ਵਲੋਂ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤੇ ਜਾਣ ਵਿਰੁੱਧ ਹੰਬੜਾਂ ’ਚ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਵਲੋਂ ਦਿੱਲੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਨਿੰਦਣਯੋਗ: ਹੰਬੜਾਂ, ਜੱਗਾ

Ad Position 21
No active advertisement
ਅਜੀਤ ਡੈਸਕ 25-07-2026
ਹੰਬੜਾਂ, 24 ਜੁਲਾਈ (ਮੇਜਰ ਹੰਬੜਾਂ)- ਕੇਂਦਰ ਸਰਕਾਰ ਵਲੋਂ ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਦਿੱਲੀ ਦੇ ਜੰਤਰ ਮੰਤਰ ਚੌਂਕ ’ਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਅੰਨੇ੍ਵਾਹ ਲਾਠੀਚਾਰਜ ਕੀਤੇ ਜਾਣਾ ਵਿਰੁੱਧ ਹੰਬੜਾਂ ’ਚ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਕਾਂਗਰਸ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਕਾਂਗਰਸ ਦੇ ਲੁਧਿਆਣਾ ਜ਼ਿਲ੍ਹਾ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਵਿਦਿਆਰਥੀ ਵਰਗ ’ਤੇ ਕੀਤਾ ਲਾਠੀਚਾਰਜ ਬਹੁਤ ਹੀ ਸ਼ਰਮਨਾਕ ਕਾਰਾ ਹੈ, ਜਦੋਂ ਕਿ ਸਰਕਾਰ ਨੂੰ ਵਿਦਿਆਰਥੀ ਵਰਗ ਦੀਆਂ ਮੰਗਾਂ ਪਾਸੇ ਧਿਆਨ ਦਿੱਤੇ ਜਾਣਾ ਚਾਹੀਦਾ ਸੀ। ਪ੍ਰਧਾਨ ਹੰਬੜਾਂ ਅਤੇ ਸਾਬਕਾ ਸਰਪੰਚ ਜੱਗਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਇਹ ਸੰਘਰਸ਼ ਵਿਚ ਉਨ੍ਹਾਂ ਨਾਲ ਡੱਟ ਕੇ ਖੜੀ ਹੈ। ਇਸ ਮੌਕੇ ਕਾਂਗਰਸੀ ਆਗੂ ਜਸਵੰਤ ਸਿੰਘ ਧਾਲੀਵਾਲ, ਪੰਚ ਅਵਤਾਰ ਸਿੰਘ ਭੰਦੋਲ, ਸਾਬਕਾ ਪੰਚ ਜਸਪਾਲ ਸਿੰਘ ਪਾਲਾ, ਪ੍ਰਧਾਨ ਗੁਰਪ੍ਰੀਤ ਸਿੰਘ ਪੀਤਾ, ਪ੍ਰਧਾਨ ਜਸਵੀਰ ਸਿੰਘ ਨਾਨੂੰ, ਗੁਰਦਿੱਤ ਸਿੰਘ ਸੱਲਣ, ਮਲਕੀਤ ਸਿੰਘ, ਗੁਰਮੇਲ ਸਿੰਘ, ਨਰੈਣ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਕਲੋਨੀਆਂ, ਜਗਵਿੰਦਰ ਸਿੰਘ ਮੈਲਡੇ, ਗੁਰਪ੍ਰੀਤ ਸਿੰਘ ਮੈਲਡੇ, ਬੂਟਾ ਸਿੰਘ, ਬਿੱਟੂ ਹੰਬੜਾਂ ਸਮੇਤ ਹੋਰ ਕਾਂਗਰਸੀ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਅੰਦੋਲਨ ’ਤੇ ਅੰਨ੍ਹੇ ਜਬਰ ਅਤੇ ਬਰਨਾਲਾ ਪੁਲਿਸ ਵਲੋਂ ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰ... ਅਗਲੀ ਖ਼ਬਰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ’ਤੇ ਹਾਈ ਕੋਰਟ ਦੀ ਰੋਕ ਦਾ ਅਕਾਲੀ ਆਗੂਆਂ ਵਲੋਂ ਸਵਾਗਤ
Ad Position 24