ਮਲੌਦ, 24 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਨਿਜ਼ਾਮਪੁਰ ਵਿਖੇ ਸਰਪੰਚ ਲਖਵੀਰ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵਲੋਂ ਪਿੰਡ-ਪਿੰਡ ਲੋਕ ਮਿਲਣੀ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਿੰਡ ਨਿਜ਼ਾਮਪੁਰ ਦੇ ਪਰਿਵਾਰਾਂ ਨੂੰ ਮਿਲੇ। ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਵਲੋਂ ਪਿੰਡ ਨਿਜ਼ਾਮਪੁਰ ਦੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮੁਹਈਆ ਕਰਵਾਈ ਜਾ ਰਹੀ ’ਮੇਰੀ ਰਸੋਈ ਸਕੀਮ’ ਅਧੀਨ ਰਾਸ਼ਨ ਕਿੱਟਾਂ ਦੀ ਸ਼ੁਰੂਆਤ ਕਰਦਿਆਂ ਵੰਡ ਕੀਤੀ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸਿੱਧਸਰ ਸਾਹਿਬ ਦੇ ਪਵਿੱਤਰ ਅਸਥਾਨ ਨਤਮਸਤਕ ਹੋਣ ਪਹੁੰਚਦੇ ਰਹਿੰਦੇ ਹਾਂ ਅਤੇ ਉਸ ਅਸਥਾਨ ਦੀ ਮਹਾਨਤਾ ਨੂੰ ਵੇਖਦਿਆਂ ਪਿੰਡ ਨਿਜ਼ਾਮਪੁਰ ਦੇ ਬੱਸ ਸਟੈਂਡ ਤੋਂ ਸਿੱਧਸਰ ਸਾਹਿਬ ਤੱਕ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਨਾਲ 18 ਫੁੱਟ ਚੌੜੀ ਸੜਕ ਜਲਦ ਬਣੇਗੀ। ਸਮੂਹ ਗ੍ਰਾਮ ਪੰਚਾਇਤ ਵਲੋਂ ਸਰਪੰਚ ਲਖਵੀਰ ਸਿੰਘ ਨੇ ਹਲਕਾ ਵਿਧਾਇਕ ਗਿਆਸਪੁਰਾ ਸਮੇਤ ਵੱਖ-ਵੱਖ ਆਗੂਆਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ। ਇਸ ਮੌਕੇ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ ਲਸਾੜਾ, ਸਰਪੰਚ ਸਿਕੰਦਰ ਸਿੰਘ ਲਸਾੜਾ, ਸਰਪੰਚ ਊਧਮ ਸਿੰਘ ਜੰਡਾਲੀ, ਜਤਿੰਦਰ ਸਿੰਘ ਜੰਡਾਲੀ, ਸਾਬਕਾ ਸਰਪੰਚ ਜਤਿੰਦਰਪਾਲ ਸਿੰਘ, ਗੁਰਪਿੰਦਰ ਸਿੰਘ ਬੱਬੂ, ਬਲਵਿੰਦਰ ਸਿੰਘ ਵਿੰਦਰੀ, ਧਰਮਿੰਦਰ ਸਿੰਘ ਨਿੱਕੂ, ਬੂਟਾ ਸਿੰਘ, ਬਲਵਿੰਦਰ ਸਿੰਘ, ਸੁਖਵੰਤ ਸਿੰਘ (ਸਾਰੇ ਪੰਚ), ਬਲਵੀਰ ਸਿੰਘ, ਗੁਰਮਨਦੀਪ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਪ੍ਰਧਾਨ ਅਵਤਾਰ ਸਿੰਘ, ਲਖਵੀਰ ਸਿੰਘ ਰਾਜੂ, ਜੀਵਨ ਸਿੰਘ, ਸੰਪੂਰਨ ਸਿੰਘ, ਸ਼ਰਨਜੀਤ ਸਿੰਘ ਕਾਲਾ, ਬੇਅੰਤ ਸਿੰਘ ਬਾਈ, ਪ੍ਰਗਟ ਸਿੰਘ ਕਾਲਾ, ਸ਼ਮਸੇਰ ਸਿੰਘ, ਸੁਖਦੀਪ ਸਿੰਘ ਦੀਪੂ, ਪਵਨਦੀਪ ਸਿੰਘ, ਗੁਰਮੀਤ ਸਿੰਘ, ਨੰਬਰਦਾਰ ਜਗਰੂਪ ਸਿੰਘ, ਅਮਰੀਕ ਸਿੰਘ, ਸੁਖਵੀਰ ਸਿੰਘ, ਗੁਰਪ੍ਰੀਤ ਸਿੰਘ ਬੱਬੂ, ਜਗਦੇਵ ਸਿੰਘ ਪੱਪੂ, ਹਾਕਮ ਸਿੰਘ ਹਾਕੀ ਆਦਿ ਹਾਜ਼ਰ ਸਨ।