06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਪੱਤਰਕਾਰਾਂ ’ਤੇ ਹਮਲਿਆਂ ਦੀ ਇੰਡੀਅਨ ਜਰਨਲਿਸਟਸ ਯੂਨੀਅਨ ਵਲੋਂ ਨਿੰਦਾ

Ad Position 21
No active advertisement
ਅਜੀਤ ਡੈਸਕ 26-07-2026
ਰਾਏਕੋਟ, 25 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਇੰਡੀਅਨ ਜਰਨਲਿਸਟਸ ਯੂਨੀਅਨ (ਆਈ.ਜੇ.ਯੂ.) ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਅਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦੀ ਕਵਰੇਜ਼ ਦੌਰਾਨ ਡਿਊਟੀ ਨਿਭਾ ਰਹੇ ਪੱਤਰਕਾਰਾਂ ’ਤੇ ਹੋਏ ਸਰੀਰਿਕ ਹਮਲਿਆਂ ਅਤੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਦੀ ਸਖ਼ਤ ਨਿੰਦਾ ਕੀਤੀ ਹੈ।ਆਈ.ਜੇ.ਯੂ. ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਸਕੱਤਰ ਜਨਰਲ ਡੀ.ਸੋਮਾ ਸੁੰਦਰ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਕਿਹਾ ਕਿ ਆਪਣੇ ਪੇਸ਼ੇਵਰ ਫ਼ਰਜ਼ ਨਿਭਾ ਰਹੇ ਪੱਤਰਕਾਰਾਂ ’ਤੇ ਇਕ ਪਾਸੇ ਸੁਰੱਖਿਆ ਬਲਾਂ ਅਤੇ ਦੂਜੇ ਪਾਸੇ ਪ੍ਰਦਰਸ਼ਨਕਾਰੀਆਂ ਵਲੋਂ ਹਮਲੇ ਕੀਤੇ ਜਾਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੌਮੀ ਅਤੇ ਕੌਮਾਂਤਰੀ ਮਹੱਤਤਾ ਵਾਲੇ ਵਿਦਿਆਰਥੀ ਅੰਦੋਲਨਾਂ ਦੀ ਰਿਪੋਰਟਿੰਗ ਕਰਨਾ ਪੱਤਰਕਾਰਾਂ ਦਾ ਫ਼ਰਜ਼ ਹੈ ਅਤੇ ਅਜਿਹੇ ਸਮੇਂ ਰਿਪੋਰਟਰਾਂ ਅਤੇ ਵੀਡੀਓ ਪੱਤਰਕਾਰਾਂ ’ਤੇ ਹਮਲੇ ਲੋਕਤੰਤਰੀ ਕਦਰਾਂ-ਕੀਮਤਾਂ ਲਈ ਚਿੰਤਾਜਨਕ ਹਨ। ਆਗੂਆਂ ਨੇ ਮੀਡੀਆ ਕਰਮੀਆਂ ’ਤੇ ਹੋਏ ਹਮਲਿਆਂ ਦੀ ਨਿੰਦਾ ਕਰਨ ਲਈ ਕਾਕਰੋਚ ਜਨਤਾ ਪਾਰਟੀ ਦੇ ਬਿਆਨ ਦਾ ਸਵਾਗਤ ਕੀਤਾ ਅਤੇ ਪੱਤਰਕਾਰਾਂ ਖਿਲਾਫ਼ ਪੁਲਿਸ ਵਲੋਂ ਕੀਤੀ ਗਈ ਕਥਿਤ ਹਿੰਸਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਦੀ ਰਾਜਗੜ੍ਹ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਚੋਣ ਸਰਬਸੰਮਤੀ ਨਾਲ ਹੋਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਰ ਵਰਗ ਦੀ ਭਲਾਈ ਸੋਚਦਾ ਹੈ- ਮੱਲ੍ਹਾ, ਕਾਉਂਕੇ
Ad Position 24
No active advertisement