06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਦਿੱਲੀ ਵਿਖੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਸਾਬਕਾ ਵਿਧਾਇਕ ਕਲੇਰ ਤੇ ਚੇਅਰਮੈਨ ਮਲਕ ਨੇ ਕੀਤੀ ਨਿੰਦਾ

Ad Position 21
No active advertisement
ਅਜੀਤ ਡੈਸਕ 26-07-2026
ਚੌਂਕੀਮਾਨ, 25 ਜੁਲਾਈ (ਚੱਢਾ) ਸ਼ੋ੍ਮਣੀ ਅਕਾਲੀ ਦਲ (ਬ) ਦੇ ਹਲਕਾ ਜਗਰਾਉਂ ਦੇ ਇੰਚਾਰਜ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਤੇ ਚੇਅਰਮੈਨ ਦੀਦਾਰ ਸਿੰਘ ਮਲਕ ਨੇ ਸੀ.ਜੇ.ਪੀ. ਦੀ ਅਗਵਾਈ ਵਿਚ ਦਿੱਲੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਵਿਦਿਆਰਥੀਆਂ ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆ ਇਸ ਘਟਨਾਂ ਨੂੰ ਮੰਦਭਾਗੀ ਕਰਾਰ ਦਿੱਤਾ ਤੇ ਕਿਹਾ ਕੇ ਕੇਦਰ ਸਰਕਾਰ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰੇ ਕਿਉਂਕਿ ਇਹ ਵਿਦਿਆਰਥੀ ਦੇਸ ਦਾ ਆਉਣ ਵਾਲਾ ਭਵਿੱਖ ਹਨ ਤੇ ਉਹ ਆਪਣੇ ਵਧੀਆ ਭਵਿੱਖ ਲਈ ਧਰਨਾ ਦੇ ਰਹੇ ਸਨ ਕਿਉਂਕਿ ਆਏ ਦਿਨ ਨੀਟ ਸਮੇਤ ਹੋਰ ਪੇਪਰ ਲੀਕ ਹੋ ਰਹੇ ਹਨ, ਜਿਸ ਦੀ ਸਿੱਧੀ ਜਿੰਮੇਵਾਰੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਬਣਦੀ ਹੈ ਤੇ ਪੇਪਰ ਲੀਕ ਹੋਣ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਏਕੇ ਦੀ ਜਿੱਤ ਹੋਈ ਹੈ ਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਲੋਆ ’ਚ ਸਾਬਕਾ ਮੰਤਰੀ ਗਿਲਜੀਆਂ ਨੇ ਕੀਤਾ ਪਿੰਡ ਵਾਸੀਆਂ ਨੂੰ ਲਾਮਬੱਧ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਨਵੇਂ ਐੱਨ.ਸੀ.ਸੀ. ਕੈਡਿਟਾਂ ਦਾ ਦਾਖ਼ਲਾ
Ad Position 24
No active advertisement