12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

1.18 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 27-07-2026
ਜਗਰਾਉਂਂ, 26 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਨੂੰ ਇੱਕ ਹੋਰ ਸਫ਼ਲਤਾ ਮਿਲੀ ਹੈ। ਐੱਸ.ਐੱਸ.ਪੀ. ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਦੇ ਨਿਰਦੇਸ਼ਾਂ ਹੇਠ ਪੁਲਿਸ ਚੌਂਕੀ ਕਾਉਂਕੇ ਕਲਾਂ ਦੇ ਇੰਚਾਰਜ ਕੁਲਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਸਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਾਉਂਕੇ ਕਲਾਂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 1.18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਨਾਲ ਹੀ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨਸ਼ਾ ਤਸਕਰੀ ਨਾਲ ਹੋਰ ਕੌਣ-ਕੌਣ ਸ਼ਾਮਿਲ ਹੈ। ਚੌੰਕੀ ਇੰਚਾਰਜ ਕੁਲਦੀਪ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਕਿਸਾਨ ਦੀਆਂ ਮੁਸ਼ਕਿਲਾਂ ਵਧੀਆਂ ਅਗਲੀ ਖ਼ਬਰ -ਚੋਰਾਂ ਦੀ ਦਹਿਸ਼ਤ- ਮੋਟਰਾਂ ਦੀਆਂ ਤਾਰਾਂ ਚੋਰੀ
Ad Position 24