12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪਿੰਡ ਬੱਸੀਆਂ ’ਚ ਅਮਨ ਉੱਪਲ ਯਾਦਗਾਰੀ ਅਕੈਡਮੀ ਵਲੋਂ ਚੌਥਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 27-07-2026
ਰਾਏਕੋਟ, 26 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਅਮਨ ਉੱਪਲ ਯਾਦਗਾਰੀ ਅਕੈਡਮੀ ਬੱਸੀਆਂ, ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ, ਐੱਨ.ਆਰ.ਆਈਜ਼ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਅਮਨ ਉੱਪਲ ਦੀ ਨਿੱਘੀ-ਮਿੱਠੀ ਯਾਦ ਨੂੰ ਸਮਰਪਿਤ ਚੌਥਾ ਗੁਰਬਾਣੀ ਕੰਠ ਮੁਕਾਬਲਾ ਗੁਰਦੁਆਰਾ ਬਾਬੇ ਸ਼ਹੀਦ ਸਿੰਘਾਂ ਦੇ ਅਸਥਾਨ ਪਿੰਡ ਬੱਸੀਆਂ ਵਿਖੇ ਅਕੈਡਮੀ ਦੇ ਮੁੱਖ ਪ੍ਰਬੰਧਕ ਜਗਜੀਤ ਸਿੰਘ ਸੋਨੀ ਧਾਲੀਵਾਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਅੱਜ ਚੌਥੇ ਗੁਰਬਾਣੀ ਕੰਠ ਮੁਕਾਬਲੇ ਦੌਰਾਨ ਲਗਭਗ 300 ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲਿਆਂ ਦੌਰਾਨ ਬੱਚਿਆਂ ਨੂੰ ਅੱਠ ਗਰੁੱਪਾਂ ਵਿਚ ਵੰਡਿਆ ਗਿਆ, ਜਿਸ ਦੌਰਾਨ ਪਹਿਲੀਆਂ ਤਿੰਨ ਅੱਵਲ ਪੁਜੀਸ਼ਨਾਂ ਹਾਸਲ ਕਰਨ ਵਾਲੇ ਜੇਤੂਆਂ ਨੂੰ ਕ੍ਰਮਵਾਰ 5100, 4100 ਤੇ 3100 ਰੁਪਏ ਦੇ ਨਗਦ ਇਨਾਮ ਦਿੱਤੇ ਗਏ, ਜਦਕਿ ਚੌਥੀ ਤੋਂ ਦਸਵੀਂ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ 2100-1100 ਦੀ ਇਨਾਮ ਰਾਸ਼ੀ ਦਿੱਤੀ ਗਈ। ਇਸ ਮੌਕੇ ਮੁੱਖ ਪ੍ਰਬੰਧਕ ਜਗਜੀਤ ਸਿੰਘ ਸੋਨੀ ਨੇ ਦੱਸਿਆ ਕਿ ਅਕੈਡਮੀ ਵਲੋਂ ਬੱਚਿਆਂ ਨੂੰ ਗੁਰਬਾਣੀ ਦੀ ਮੁਫ਼ਤ ਸੰਥਿਆ ਦਿੱਤੀ ਜਾਂਦੀ ਹੈ ਅਤੇ ਅੱਜ ਸੰਥਿਆ ਲੈਣ ਵਾਲੇ ਸਮੂਹ ਬੱਚਿਆਂ ਨੂੰ ਮੁਫ਼ਤ ਦਸਤਾਰਾਂ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲਿਆਂ ਦੌਰਾਨ ਜੱਜ ਸਾਹਿਬਾਨ ਦੀ ਸੇਵਾ ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਪ੍ਰਚਾਰਕ ਭਾਈ ਅਰਜਨ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਅਰਸ਼ਦੀਪ ਸਿੰਘ ਅੱਚਰਵਾਲ, ਭਾਈ ਗੁਰਪਾਲ ਸਿੰਘ, ਗ੍ਰੰਥੀ ਭਾਈ ਮਨਪ੍ਰੀਤ ਸਿੰਘ, ਭਾਈ ਮਨਪ੍ਰੀਤ ਸਿੰਘ ਰੂੰਮੀ, ਭਾਈ ਅੰਮ੍ਰਿਤਪਾਲ ਸਿੰਘ ਪ੍ਰਚਾਰਕ, ਬਲਕਾਰ ਸਿੰਘ ਰਾਏਕੋਟ ਵਲੋਂ ਬਾਖੂਬੀ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ’ਚ ਸਹਿਯੋਗ ਦੇਣ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਬਾਬੇ ਸ਼ਹੀਦਾਂ ਦੇ ਪ੍ਰਧਾਨ ਅਮਰੀਕ ਸਿੰਘ ਕੈਲਾ, ਰਣਜੀਤ ਸਿੰਘ ਕੈਲਾ, ਕੇਵਲ ਸਿੰਘ ਚੀਮਾ, ਅਵਤਾਰ ਸਿੰਘ ਉੱਪਲ ਕੈਨੇਡਾ, ਪਿ੍ੰਸੀਪਲ ਹਰਪ੍ਰੀਤ ਕੌਰ ਸਿੱਧੂ, ਪ੍ਰਧਾਨ ਪਰਮਿੰਦਰ ਸਿੰਘ ਪਲਾਹਾ, ਗੁਰਵਿੰਦਰ ਸਿੰਘ ਉੱਪਲ, ਬੂਟਾ ਸਿੰਘ ਬੱਸੀਆਂ, ਅਮਨ ਸਿੰਘ ਉੱਪਲ, ਹੈੱਡ ਗ੍ਰੰਥੀ ਸ਼ਿੰਦਰ ਸਿੰਘ ਧਾਲੀਵਾਲ, ਪ੍ਰਿਤਪਾਲ ਸਿੰਘ ਧਾਲੀਵਾਲ, ਦਰਸ਼ਨ ਸਿੰਘ ਚੀਮਾ, ਸੈਕਟਰੀ ਚਰਨਜੀਤ ਸਿੰਘ ਕਰੀ, ਹੈੱਡ ਗ੍ਰੰਥੀ ਗੁਰਦੀਪ ਸਿੰਘ, ਪਾਲ ਸਿੰਘ ਚੀਮਾ, ਮਨਜੀਤ ਸਿੰਘ ਧਾਲੀਵਾਲ, ਕਰਮਜੀਤ ਸਿੰਘ ਪੋਲਾ ਧਾਲੀਵਾਲ, ਹਰਵਿੰਦਰ ਸਿੰਘ ਉੱਪਲ, ਮਹਿਮਾ ਸਿੰਘ ਸਿੱਧੂ, ਕੁਲਵੰਤ ਸਿੰਘ ਧਾਲੀਵਾਲ, ਮਨਜੀਤ ਸਿੰਘ ਕੈਲਾ, ਗੁਰਜੀਤ ਸਿੰਘ ਪੰਚ, ਪੰਚ ਗੁਰਵਿੰਦਰ ਸਿੰਘ ਚੀਮਾ, ਦਰਸ਼ਨ ਸਿੰਘ ਚੀਮਾ, ਕਰਮਜੀਤ ਸਿੰਘ ਅਮਰੀਕਾ, ਮੇਜਰ ਸਿੰਘ ਕਰੀ, ਬਿੱਲੂ ਸਿੰਘ ਬੀਠਲ, ਸ਼ੇਰ ਸਿੰਘ ਧਾਲੀਵਾਲ, ਦੀਪਾ ਸਿੰਘ ਢੀਂਡਸਾ, ਡਾ. ਅਜੈਬ ਸਿੰਘ ਗਰੇਵਾਲ, ਕੰਵਲਪ੍ਰੀਤ ਸਿੰਘ ਚੀਮਾ, ਨਿੱਕਾ ਸਿੰਘ ਗਿੱਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁੱਜਰਵਾਲ ’ਚ ਓਪਨ ਪਬਲਿਕ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਅਗਲੀ ਖ਼ਬਰ ਸੇਂਟ ਸੋਂਲਜ਼ਰ ਡੀਵਾਈਨ ਪਬਲਿਕ ਸਕੂਲ ਵਿਖੇ ਸਲੋਗਨ ਲਿਖਣ ਮੁਕਾਬਲੇ ਕਰਵਾਏ
Ad Position 24