12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਗੁੱਜਰਵਾਲ ’ਚ ਓਪਨ ਪਬਲਿਕ ਲਾਇਬ੍ਰੇਰੀ ਦੀ ਸਥਾਪਨਾ ਕੀਤੀ

Ad Position 21
No active advertisement
ਅਜੀਤ ਡੈਸਕ 27-07-2026
ਜੋਧਾਂ, 26 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਗੁੱਜਰਵਾਲ ਵਿਖੇ ਸਿੱਖਿਆ, ਸਾਹਿਤ ਅਤੇ ਪੜ੍ਹਨ ਦੇ ਸੱਭਿਆਚਾਰ ਨੂੰ ਪ੍ਰਫ਼ੁੱਲਿਤ ਕਰਨ ਲਈ ਓਪਨ ਪਬਲਿਕ ਲਾਇਬ੍ਰੇਰੀ ਦੀ ਸਥਾਪਨਾ ਕੀਤੀ ਗਈ। ਇਸ ਓਪਨ ਲਾਇਬ੍ਰੇਰੀ ਦਾ ਉਦਘਾਟਨ ਸਰਪੰਚ ਹਰਦੀਪ ਸਿੰਘ ਗਰੇਵਾਲ ਅਤੇ ਰਿਟਾਇਰ ਪ੍ਰਿੰਸੀਪਲ ਪਰਮਜੀਤ ਸਿੰਘ ਗਰੇਵਾਲ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਸਰਪੰਚ ਹਰਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਇਕ ਚੰਗੀ ਲਾਇਬ੍ਰੇਰੀ ਕਿਸੇ ਵੀ ਸਮਾਜ ਦੀ ਬੌਧਿਕ ਤਰੱਕੀ ਦਾ ਆਧਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਵੀ ਕਿਤਾਬਾਂ ਦਾ ਮਹੱਤਵ ਘਟਿਆ ਨਹੀਂ, ਸਗੋਂ ਚੰਗੀਆਂ ਪੁਸਤਕਾਂ ਮਨੁੱਖ ਦੀ ਸੋਚ ਨੂੰ ਨਵੀਂ ਦਿਸ਼ਾ ਅਤੇ ਜੀਵਨ ਨੂੰ ਸਹੀ ਰਾਹ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ ਪਿੰਡ ਦੇ ਬੱਚਿਆਂ, ਨੌਜਵਾਨਾਂ ਅਤੇ ਹਰ ਵਰਗ ਦੇ ਲੋਕਾਂ ਲਈ ਗਿਆਨ ਦਾ ਕੇਂਦਰ ਸਾਬਤ ਹੋਵੇਗੀ। ਪ੍ਰਿੰਸੀਪਲ ਪਰਮਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੜ੍ਹਨ ਦੀ ਆਦਤ ਹੀ ਵਿਅਕਤੀ ਦੇ ਚਰਿੱਤਰ ਨਿਰਮਾਣ ਅਤੇ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਖ਼ਾਲੀ ਸਮਾਂ ਮੋਬਾਈਲ ਫੋਨਾਂ ’ਤੇ ਬਿਤਾਉਣ ਦੀ ਬਜਾਏ ਲਾਇਬ੍ਰੇਰੀ ਵਿਚੋਂ ਕਿਤਾਬਾਂ ਲੈ ਕੇ ਪੜ੍ਹਨ ਅਤੇ ਆਪਣੇ ਗਿਆਨ ਵਿਚ ਵਾਧਾ ਕਰਨ ਦੀ ਆਦਤ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਤਾਬ ਮਨੁੱਖ ਦੀ ਸਭ ਤੋਂ ਵਧੀਆ ਦੋਸਤ ਹੁੰਦੀ ਹੈ ਜੋ ਉਸ ਨੂੰ ਹਰ ਪੱਖੋਂ ਮਜ਼ਬੂਤ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਵਿਚ ਪੰਜਾਬੀ ਭਾਸ਼ਾ ਦੀਆਂ ਸਾਹਿਤਕ, ਧਾਰਮਿਕ, ਇਤਿਹਾਸਕ, ਪ੍ਰੇਰਨਾਦਾਇਕ, ਖੇਤੀਬਾੜੀ, ਸਿਹਤ ਅਤੇ ਆਮ ਗਿਆਨ ਨਾਲ ਸਬੰਧਿਤ ਪੁਸਤਕਾਂ ਉਪਲੱਬਧ ਕਰਵਾਈਆਂ ਗਈਆਂ ਹਨ। ਆਉਣ ਵਾਲੇ ਸਮੇਂ ਵਿਚ ਪਾਠਕਾਂ ਦੀ ਲੋੜ ਅਨੁਸਾਰ ਹੋਰ ਨਵੀਂਆਂ ਕਿਤਾਬਾਂ ਵੀ ਸ਼ਾਮਿਲ ਕੀਤੀਆਂ ਜਾਣਗੀਆਂ। ਅੰਤ ਵਿਚ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਲਾਇਬ੍ਰੇਰੀ ਨਾਲ ਜੁੜ ਕੇ ਪੜ੍ਹਨ ਦੀ ਆਦਤ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜਥੇਦਾਰ ਜਗਰੂਪ ਸਿੰਘ, ਬੂਟਾ ਸਿੰਘ ਧਾਲੀਵਾਲ, ਮਾ. ਹਰਜੋਤ ਸਿੰਘ, ਸਰਬਜੀਤ ਸਿੰਘ ਸੋਨੂੰ, ਮਾ. ਮਨਦੀਪ ਸਿੰਘ, ਉਪਕਾਰ ਸਿੰਘ ਗਰੇਵਾਲ, ਮਨਜੀਤ ਸਿੰਘ ਗਰੇਵਾਲ, ਇਕਬਾਲਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਦਾ ਅਸਤੀਫਾ ਦੇਸ਼-ਵਿਆਪੀ ਚੱਲੇ ਵਿਦਿਆਰਥੀ ਸੰਘਰਸ਼ ਦੀ ਇਤਿਹਾਸਕ ਜਿੱਤ- ਬਾਸੀਆਂ ਅਗਲੀ ਖ਼ਬਰ ਪਿੰਡ ਬੱਸੀਆਂ ’ਚ ਅਮਨ ਉੱਪਲ ਯਾਦਗਾਰੀ ਅਕੈਡਮੀ ਵਲੋਂ ਚੌਥਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ
Ad Position 24