12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕੇਂਦਰੀ ਮੰਤਰੀ ਦਾ ਅਸਤੀਫਾ ਦੇਸ਼-ਵਿਆਪੀ ਚੱਲੇ ਵਿਦਿਆਰਥੀ ਸੰਘਰਸ਼ ਦੀ ਇਤਿਹਾਸਕ ਜਿੱਤ- ਬਾਸੀਆਂ

Ad Position 21
No active advertisement
ਅਜੀਤ ਡੈਸਕ 27-07-2026
ਹੰਬੜਾਂ, 26 ਜੁਲਾਈ (ਮੇਜਰ ਹੰਬੜਾਂ)- ਨੀਟ ਵਰਗੀਆਂ ਅਹਿਮ ਦਾਖ਼ਲਾ ਪ੍ਰੀਖਿਆਵਾਂ ਦੇ ਵਾਰ-ਵਾਰ ਲੀਕ ਹੋਣ ਦੇ ਮੁੱਦੇ ’ਤੇ ਸਰਕਾਰ ਦੀ ਜਵਾਬਦੇਹੀ ਬਣਾਉਣ ਅਤੇ ਪੇਪਰ ਲੀਕ ਮਾਮਲੇ ਲਈ ਜਿੰਮੇਵਾਰਾਂ ਵਿਰੁੱਧ ਕਾਰਵਾਈ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਦੇਸ਼-ਵਿਆਪੀ ਵਿਦਿਆਰਥੀ ਸੰਘਰਸ਼ ਨੂੰ ਉਸ ਸਮੇਂ ਬੂਰ ਪਿਆ, ਜਦੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਮਜ਼ਬੂਰ ਹੋ ਕੇ ਅਸਤੀਫ਼ਾ ਦੇਣਾ ਪਿਆ ਤੇ ਪਹਿਲੀ ਵਾਰ ਹੋਇਆ ਹੈ ਕਿ ਮੋਦੀ ਸਰਕਾਰ ਨੂੰ ਇਸ ਸੰਘਰਸ਼ ਅੱਗੇ ਝੁਕਣਾ ਪਿਆ ਹੈ। ਇਹ ਪ੍ਰਗਟਾਵਾ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਸਿੰਘ ਬਾਸੀਆਂ ਨੇ ਵਿਦਿਆਰਥੀ ਵਰਗ ਦੇ ਸੰਘਰਸ਼ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਦਾ ਅਸਤੀਫਾ ਦੇਸ਼-ਵਿਆਪੀ ਚੱਲੇ ਵਿਦਿਆਰਥੀ ਸੰਘਰਸ਼ ਦੀ ਇਤਿਹਾਸਕ ਜਿੱਤ ਹੈ, ਪਰ ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਦੁਆਰਾ ਲਿਆਂਦੀ ਗਈ ਨਵੀਂ ਸਿੱਖਿਆ ਨੀਤੀ 2020 ਦਾ ਹੀ ਅਸਰ ਹੈ ਕਿ ਸਿੱਖਿਆ ਨੂੰ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਵੱਡੀ ਲਾਪ੍ਰਵਾਹੀ ਦਾ ਨਤੀਜਾ ਹੈ। ਪ੍ਰਾਈਵੇਟ ਕੰਪਨੀਆਂ ਨੂੰ ਨੀਟ ਵਰਗੀਆਂ ਅਹਿਮ ਦਾਖ਼ਲਾ ਪ੍ਰੀਖਿਆਵਾਂ ਦੀ ਜਿੰਮੇਵਾਰੀ ਸੌਂਪਣਾ ਇਸੇ ਕੜੀ ਦਾ ਹਿੱਸਾ ਹੈ, ਜਦੋਂ ਕਿ ਵਿਦਿਆਰਥੀ ਵਰਗ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਲਈ ਦਿਨ-ਰਾਤ ਮਿਹਨਤ ਕਰਦਾ ਹੈ। ਮੁਲਾਜ਼ਮ ਆਗੂ ਬਾਸੀਆਂ ਨੇ ਕਿਹਾ ਕਿ ਸਰਕਾਰਾਂ ਦੇਸ਼ ਦੀ ਨੌਜਵਾਨੀ ਨੂੰ ਸੰਘਰਸ਼ਾਂ ਜਾਂ ਖੁਦਕੁਸ਼ੀਆਂ ਦੇ ਰਾਹਾਂ ’ਤੇ ਤੋਰਨ ਦੀ ਬਜਾਏ ਉਨ੍ਹਾਂ ਦੀ ਭਲਾਈ ਲਈ ਤੇ ਸਿੱਖਿਆ ਸਿਸਟਮ ਵਿਚ ਸੁਧਾਰਾਂ ਦੀ ਗੱਲ ਕਰਨ ਤਾਂ ਜੋ ਨੌਜਵਾਨੀ ਦਾ ਜੋਸ਼ ਦੇਸ਼ ਦੀ ਤਰੱਕੀ ਲਈ ਵਰਤਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਦੌੜ ਵਿਖੇ ਸੰਤ ਬਾਬਾ ਨਰਾਇਣ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਗੁੱਜਰਵਾਲ ’ਚ ਓਪਨ ਪਬਲਿਕ ਲਾਇਬ੍ਰੇਰੀ ਦੀ ਸਥਾਪਨਾ ਕੀਤੀ
Ad Position 24