06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਲਾਠੀਚਾਰਜ ਦੇ ਰੋਸ ’ਚ ਸਫ਼ਾਈ ਸੇਵਕਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਫੁੱਟਿਆ ਗੁੱਸਾ, ਰਾਏਕੋਟ ’ਚ ਪੁਤਲਾ ਫੂਕ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 28-07-2026
ਰਾਏਕੋਟ, 27 ਜੁਲਾਈ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਭਰ ਦੇ ਸਫ਼ਾਈ ਸੇਵਕਾਂ ਅਤੇ ਮਿਊਂਸੀਪਲ ਕਾਮਿਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸ਼ਾਂਤਮਈ ਸੰਘਰਸ਼ ਦੌਰਾਨ ਬਰਨਾਲਾ ਵਿਖੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਅਤੇ ਆਗੂਆਂ ਦੀ ਨਜਾਇਜ਼ ਹਿਰਾਸਤ ਦੇ ਰੋਸ ਵਜੋਂ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਸਫ਼ਾਈ ਸੇਵਕ ਯੂਨੀਅਨ ਨਗਰ ਕੌਂਸਲ ਰਾਏਕੋਟ ਵੱਲੋਂ ਪ੍ਰਧਾਨ ਦਵਿੰਦਰ ਗਿੱਲ ਬੌਬੀ ਦੀ ਅਗਵਾਈ ਹੇਠ ਸ਼ਹਿਰ ਦੇ ਪ੍ਰਮੁੱਖ ਚੌਂਕ ਸਰਦਾਰ ਹਰੀ ਸਿੰਘ ਨਲੂਆ ਚੌਂਕ ਰਾਏਕੋਟ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਫਾਈ ਸੇਵਕ ਯੂਨੀਅਨ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦਵਿੰਦਰ ਗਿੱਲ ਬੌਬੀ ਨੇ ਦੱਸਿਆ ਕਿ ਪੰਜਾਬ ਭਰ ਦੇ ਸਫ਼ਾਈ ਸੇਵਕ ਅਤੇ ਮਿਊਂਸੀਪਲ ਕਾਮੇ ਪਿਛਲੇ 15 ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਹੜਤਾਲ ’ਤੇ ਹਨ, ਪ੍ਰੰਤੂ ਬੀਤੇ ਦਿਨੀਂ ਬਰਨਾਲਾ ਵਿਖੇ ਸ਼ਾਂਤਮਈ ਧਰਨੇ ’ਤੇ ਬੈਠੇ ਕਾਮਿਆਂ ’ਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਅਤੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਨੁਮਾਇੰਦਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਕਿ ਲੋਕਤੰਤਰੀ ਅਧਿਕਾਰਾਂ ਦਾ ਨੰਗਾ ਨਾਚ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪੂਰੀ ਘਟਨਾ ਵਿਚ ਸਥਾਨਕ ਵਿਧਾਇਕ ਦੀ ਭੂਮਿਕਾ ਸ਼ੱਕੀ ਹੈ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਆਗੂਆਂ ਨੇ ਆਖਿਆ ਕਿ ਸਰਕਾਰ ਵਲੋਂ ਸਿਰਫ਼ ਡੀ.ਐੱਸ.ਪੀ ਬਰਨਾਲਾ ਨੂੰ ਸਸਪੈਂਡ ਕਰਕੇ ਖਾਨਾ-ਪੂਰਤੀ ਕੀਤੀ ਗਈ ਹੈ, ਜਦਕਿ ਯੂਨੀਅਨ ਮੰਗ ਕਰਦੀ ਹੈ ਕਿ ਡੀ.ਐੱਸ.ਪੀ ਅਤੇ ਐੱਸ.ਐੱਚ.ਓ ਬਰਨਾਲਾ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਬਾਕੀ ਮੁਲਾਜ਼ਮਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਕਿਧਰੇ ਵੀ ਸ਼ਾਂਤਮਈ ਸੰਘਰਸ਼ ਕਰ ਰਹੇ ਕਾਮਿਆਂ ’ਤੇ ਧੱਕੇਸ਼ਾਹੀ ਕੀਤੀ ਗਈ ਤਾਂ ਪੰਜਾਬ ਭਰ ਦੀਆਂ ਸਮਾਜਿਕ, ਧਾਰਮਿਕ ਅਤੇ ਜਨਤਕ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਜੇਕਰ ਆਮ ਜਨ-ਜੀਵਨ ਪ੍ਰਭਾਵਿਤ ਹੁੰਦਾ ਹੈ ਤਾਂ ਉਸ ਦੀ ਪੂਰੀ ਨੈਤਿਕ ਅਤੇ ਪ੍ਰਸ਼ਾਸਕੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦਮਨਕਾਰੀ ਨੀਤੀ ਛੱਡ ਕੇ ਕਾਮਿਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਕੱਢਿਆ ਜਾਵੇ। ਇਸ ਮੌਕੇ ਸਾਹਿਲ, ਮਮਤਾ, ਮੱਖਣ, ਲਲਿਤ, ਰਾਜਿੰਦਰ ਸਿੰਘ, ਰਾਜਵਿੰਦਰ ਸਿੰਘ, ਧਰਮਵੀਰ, ਰਾਜਕੁਮਾਰ, ਬੂਟਾ ਸਿੰਘ, ਬਲਾਕ੍ਰਿਸ਼ਨ, ਮਾਨੀ, ਕਮਲਦੀਪ, ਰਾਜਕੁਮਾਰ, ਕੁਲਵੰਤ ਕੁਮਾਰ, ਮਨਜੀਤ ਸਿੰਘ, ਸੰਦੀਪ ਕੁਮਾਰ, ਰਾਜੇਸ਼, ਜਗਮੇਲ ਸਿੰਘ, ਗੁਰਮੀਤ ਸਿੰਘ, ਲਖਵੀਰ ਸਿੰਘ, ਰੁਪਿੰਦਰ ਸਿੰਘ, ਤੇਜਿੰਦਰ ਸਿੰਘ, ਸੁਖਪ੍ਰੀਤ ਸਿੰਘ, ਸਪਨਾ, ਸੁਮਨ, ਗੀਤਾ, ਬਿਮਲਾ, ਸਰੋਜ, ਆਸ਼ਾ, ਸ਼ੋਭਾ, ਵਿਜੇ ਰਾਮ ਸਮੇਤ ਵੱਡੀ ਗਿਣਤੀ ’ਚ ਯੂਨੀਅਨ ਦੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਪੜਾ ਹਸਪਤਾਲ ਡਕੈਤੀ ਮਾਮਲੇ ’ਚ ਮਾਸਟਰ ਮਾਈਂਂਡ ਨਿਕਲੀ ਡਾਕਟਰ ਦੀ ਨੂੰਹ -ਐੱਸ.ਐੱਸ.ਪੀ. ਵਲੋਂ ਪ੍ਰੈੱਸ ਕਾਨਫਰੰਸ ਦੌਰਾਨ... ਅਗਲੀ ਖ਼ਬਰ ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਡੀ.ਐੱਸ.ਪੀ. ਬਰਨਾਲਾ ਦਾ ਪੁਤਲਾ ਫੂਕਿਆ
Ad Position 24
No active advertisement