06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਨਸ਼ੀਲੀਆਂ ਗੋਲੀਆਂ ਸਮੇਤ ਚਾਰ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 28-07-2026
ਹਠੂਰ, 27 ਜੁਲਾਈ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਇਕ ਮੁਲਜ਼ਮ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਸੇਵਕ ਸਿੰਘ ਐੱਸ.ਆਈ. ਨੇ ਦੱਸਿਆ ਕਿ ਗੁਪਤ ਮਿਲੀ ਇਤਲਾਹ ’ਤੇ ਉਨ੍ਹਾਂ ਨੇ ਪਿੰਡ ਲੱਖਾ ਨਜ਼ਦੀਕ ਤੋਂ ਅਜੈ ਪੁੱਤਰ ਡੁੱਡਾ ਨਾਥ ਵਾਸੀ ਜਗਰਾਉਂ ਨੂੰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ ਅਤੇ ਉਸ ਵਿਰੁੱਧ ਮੁਕੱਦਮਾ ਨੰਬਰ 129, ਅ/ਧ 22-61-85 ਐੱਨ.ਡੀ.ਪੀ.ਐੱਸ. ਐਕਟ ਅਧੀਨ ਥਾਣਾ ਹਠੂਰ ਦੇ ਮਾਮਲਾ ਦਰਜ਼ ਕੀਤਾ ਹੈ। ਇਸੇ ਤਰ੍ਹਾਂ ਇਕ ਵੱਖਰੇ ਮਾਮਲੇ ’ਚ ਸੁਖਵੀਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਰਾਮਾ, ਲਵਪ੍ਰੀਤ ਸਿੰਘ ਪੁੱਤਰ ਹਰਨੇਕ ਸਿੰਘ ਅਤੇ ਪਵਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਅਨ ਹਠੂਰ ਨੂੰ 30 ਨਸ਼ੀਲੀਆਂ ਗੋਲੀਆਂ, ਸਮੇਤ ਪੀ.ਬੀ. 04ਐਕਸ 5082 ਮਾਰਕਾ ਸਵਿੱਫਟ ਡਿਜ਼ਾਇਰ ਕਾਰ ਸਮੇਤ ਕਾਬੂ ਕਰਕੇ ਮਾਮਲਾ ਦਰਜ਼ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਨੀਤੀ ਖ਼ਿਲਾਫ਼ ਜਗਰਾਉਂ ਦੇ ਵਕੀਲਾਂ ਨੇ ਹੜਤਾਲ ਕਰਕੇ ਕੀਤਾ ਰੋਸ ਪ੍ਰਗਟ ਅਗਲੀ ਖ਼ਬਰ ‘ਆਪ’ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨਾਲ ਵਿਰੋਧੀ ਧਿਰਾਂ ਮੁੱਦਾਹੀਣ ਹੋਈਆਂ- ਚੇਅਰਮੈਨ ਡਾ: ਗਿੱਲ x
Ad Position 24
No active advertisement