06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਰੇਲ ਦੀ ਲਪੇਟ ਵਿੱਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 28-07-2026
ਜਗਰਾਉਂ, 27 ਜੁਲਾਈ (ਗੁਰਦੀਪ ਸਿੰਘ ਮਲਕ)-ਨਾਨਕਸਰ ਰੇਲਵੇ ਸਟੇਸ਼ਨ ਨੇੜੇ ਫਿਰੋਜ਼ਪੁਰ ਤੋਂ ਲੁਧਿਆਣਾ ਜਾ ਰਹੀ ਇੱਕ ਰੇਲਗੱਡੀ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਅਣਪਛਾਤੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਰੇਲਵੇ ਪੁਲਿਸ ਅਧਿਕਾਰੀ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਸੂਚਨਾ ਮਿਲੀ ਸੀ ਕਿ ਨਾਨਕਸਰ ਰੇਲਵੇ ਸਟੇਸ਼ਨ ਦੇ ਨੇੜੇ ਫਿਰੋਜ਼ਪੁਰ ਤੋਂ ਲੁਧਿਆਣਾ ਜਾ ਰਹੀ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਉਸ ਦੀ ਤਲਾਸ਼ੀ ਲਈ ਗਈ, ਪਰ ਉਸ ਦੀ ਜੇਬ੍ਹ ਵਿੱਚੋਂ ਕੋਈ ਅਜਿਹਾ ਦਸਤਾਵੇਜ਼ ਜਾਂ ਪਛਾਣ ਪੱਤਰ ਨਹੀਂ ਮਿਲਿਆ, ਜਿਸ ਨਾਲ ਉਸ ਦੀ ਸ਼ਨਾਖਤ ਹੋ ਸਕੇ। ਇਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰਖਵਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਮੌਕੇ ਪਮਾਲੀ ਤੋਂ ਸ਼ੁਰੂ ਹੋਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਅਗਲੀ ਖ਼ਬਰ ਕੋਲਡ ਸਟੋਰ ਲਈ ਲੋਨ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ, ਕੇਸ ਦਰਜ
Ad Position 24
No active advertisement