07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸਫ਼ਾਈ ਸੇਵਕਾਂ ਦੀ ਹੜਤਾਲ 20ਵੇਂ ਦਿਨ ਵੀ ਜਾਰੀ, 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ

Ad Position 21
No active advertisement
ਅਜੀਤ ਡੈਸਕ 28-07-2026
ਜਗਰਾਉਂ, 27 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ 20ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਸਮੂਹ ਮਿਉਂਸਪਲ ਕਾਮਿਆਂ ਦੀਆਂ ਜਾਇਜ਼ ਮੰਗਾਂ ਵੱਲ ਅਜੇ ਤੱਕ ਕੋਈ ਗੰਭੀਰ ਧਿਆਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਹੜਤਾਲ ’ਤੇ ਬੈਠੇ ਕਰਮਚਾਰੀਆਂ ਨਾਲ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ ਅਤੇ ਮਿਉਂਸਪਲ ਕਾਮਿਆਂ ਨਾਲ ਬੇਹੱਦ ਮਾੜਾ ਵਰਤਾਵ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਅਰੁਣ ਗਿੱਲ ਨੇ ਕਿਹਾ ਕਿ ਪੰਜਾਬ ਭਰ ਦੇ ਮਿਉਂਸਪਲ ਕਾਮਿਆਂ ਨੇ ਸਰਕਾਰ ਦੇ ਰਵੱਈਏ ਦਾ ਡਟਵਾਂ ਜਵਾਬ ਦਿੰਦਿਆਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਦੇ ਕਰਮਚਾਰੀ ਹੁਣ ਤੱਕ ਹੜਤਾਲ ਵਿੱਚ ਸ਼ਾਮਿਲ ਨਹੀਂ ਹੋਏ ਸਨ, ਉਹ ਵੀ ਹੁਣ ਹੜਤਾਲ ਵਿੱਚ ਸ਼ਾਮਿਲ ਹੋ ਗਏ ਹਨ, ਜਿਸ ਨਾਲ ਸੰਘਰਸ਼ ਨੂੰ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਐਲਾਨ ਕੀਤਾ ਕਿ 30 ਜੁਲਾਈ 2026 ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਇਹ ਬੰਦ ਮਿਉਂਸਪਲ ਕਾਮਿਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਬਰਨਾਲਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫਾਈ ਕਾਮਿਆਂ ’ਤੇ ਹੋਏ ਲਾਠੀਚਾਰਜ ਦੇ ਰੋਸ਼ ਵਜੋਂ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਡੀ.ਐੱਸ.ਪੀ. ਸਤਵੀਰ ਸਿੰਘ ਅਤੇ ਐੱਸ.ਐੱਚ.ਓ. ਲਖਵੀਰ ਸਿੰਘ ਖ਼ਿਲਾਫ਼ ਐੱਸ.ਸੀ./ਐੱਸ.ਟੀ. ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ। ਅਰੁਣ ਗਿੱਲ ਨੇ ਦੱਸਿਆ ਕਿ ਪੰਜਾਬ ਬੰਦ ਨੂੰ 81 ਜਥੇਬੰਦੀਆਂ ਨੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ ਅਤੇ ਇਨਸਾਫ਼ ਦੀ ਇਸ ਲੜਾਈ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਲੜਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ, ਅਸ਼ਵਨੀ ਕੁਮਾਰ, ਪ੍ਰਦੀਪ ਕੁਮਾਰ, ਰਜਿੰਦਰ ਕੁਮਾਰ, ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਸਨਦੀਪ ਕੁਮਾਰ, ਭੂਸ਼ਨ ਗਿੱਲ, ਬਿਕਰਮ ਗਿੱਲ, ਸੁਖਵਿੰਦਰ ਸਿੰਘ ਖੋਸਲਾ, ਰਾਜ ਕੁਮਾਰ, ਬਲਵਿੰਦਰ ਕਲਿਆਣ, ਡਿੰਪਲ ਕੁਮਾਰ, ਹਾਕਮ ਸਿੰਘ, ਪ੍ਰਧਾਨ ਸੁਖਦੇਵ ਸਿੰਘ, ਲਖਵੀਰ ਸਿੰਘ ਅਤੇ ਸਮੂਹ ਮਿਉਂਸਪਲ ਕਾਮੇਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛੇਵੇਂ ਪਾਤਿਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰੂਸਰ ਸੁਧਾਰ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਸ਼ਰਨ ਕਲਾ ਭਵਨ ਵਿਖੇ ਨਾਟਕ ‘ਵਗਦੇ ਪਾਣੀ ਦੀਆਂ ਲਹਿਰਾਂ ਨੂੰ ਮੋੜ’ ਦਾ ਸਫ਼ਲ ਮੰਚਨ
Ad Position 24
No active advertisement