07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਕੀਤੀ ਮੀਟਿੰਗ ਨੇ ਪੰਥ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ

Ad Position 21
No active advertisement
ਅਜੀਤ ਡੈਸਕ 28-07-2026
ਰਾਏਕੋਟ, 27 ਜੁਲਾਈ (ਲਿੱਤਰ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵੱਲੋਂ ਆਪਣੀਆਂ ਚੋਣ ਸਰਗਰਮੀਆਂ ’ਚ ਨੂੰ ਤੇਜ਼ ਕਰਦਿਆਂ ਨਜ਼ਦੀਕੀ ਪਿੰਡ ਜੌਹਲਾਂ ਵਿਖੇ ਮੀਟਿੰਗ ਕੀਤੀ ਗਈ, ਜਿਸ ’ਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਮਹਿਜ਼ ਇੱਕ ਰਾਜਨੀਤਿਕ ਪਾਰਟੀ ਨਹੀਂ, ਸਗੋਂ ਇਹ ਲੋਕ ਹਿੱਤਾਂ, ਪੰਥ ਦੀ ਚੜ੍ਹਦੀ ਕਲਾ ਅਤੇ ਸਮਾਜਿਕ ਭਲਾਈ ਲਈ ਵਚਨਬੱਧ ਇੱਕ ਸੱਚੀ ਆਵਾਜ਼ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦਾ ਮੁੱਖ ਮਕਸਦ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ, ਵਿਕਾਸ ਕਾਰਜਾਂ ਨੂੰ ਪਹਿਲ ਦੇਣਾ ਅਤੇ ਆਮ ਜਨਤਾ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਥ ਅਤੇ ਪੰਜਾਬ ਦੀ ਭਲਾਈ ਲਈ ਇਸ ਪਾਰਟੀ ਦਾ ਡੱਟ ਕੇ ਸਾਥ ਦੇਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਸਹਿਯੋਗ ਦੇਣ। ਇਸ ਮੌਕੇ ਪਿੰਡ ਜੌਹਲਾਂ ਵਾਸੀਆਂ ਨੇ ਜਗਰੂਪ ਸਿੰਘ ਖ਼ਾਲਸਾ ਦੇ ਵਿਚਾਰਾਂ ਨਾਲ ਪੂਰੀ ਸਹਿਮਤੀ ਪ੍ਰਗਟਾਈ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਪਾਰਟੀ ਦੇ ਸਰਗਰਮ ਹਿੱਸਾ ਬਣ ਕੇ ਵੱਧ ਤੋਂ ਵੱਧ ਸਹਿਯੋਗ ਦੇਣਗੇ। ਇਸ ਮੌਕੇ ਅਵਨਿੰਦਰ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ ਲੁਧਿਆਣਾ ਦਿਹਾਤੀ, ਇੰਦਰਜੀਤ ਸਿੰਘ ਗਿੱਲ, ਸਤਵੰਤ ਸਿੰਘ, ਟਿੰਮਾ ਖਾਂ, ਹਰਵਿੰਦਰ ਸਿੰਘ, ਜਗਜੀਤ ਸਿੰਘ ਜੱਗਾ, ਮੱਘਰ ਸਿੰਘ, ਮੋਹਣ ਸਿੰਘ, ਦਰਸ਼ਨ ਸਿੰਘ, ਡਾ: ਬੱਬਲਾ ਸਿੰਘ, ਜਸ਼ਨਦੀਪ ਸਿੰਘ, ਸੋਨੀ ਸਿੰਘ ਬਾਗੜੀ, ਬਲਵਿੰਦਰ ਸਿੰਘ ਬਾਲੀ, ਮਾੜਾ ਸਿੰਘ, ਗੋਪੀ ਸਿੰਘ ਸਾਰੰਗੀ ਮਾਸਟਰ, ਭੋਪੂ ਖਾਂ, ਵਰਿੰਦਰ ਸਿੰਘ ਘੁੱਗੀ, ਹੈਪੀ ਪੰਡਿਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭੂਸ਼ਨ ਗੋਇਲ ਸਰਬਸੰਮਤੀ ਨਾਲ ਮੁੜ ਬਣੇ ਹਠੂਰ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਗਲੀ ਖ਼ਬਰ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
Ad Position 24
No active advertisement