15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਪੈਸ਼ਲ ਕਾਡਰ ਅਧਿਆਪਕ ਫਰੰਟ (ਪੰਜਾਬ) ਵਲੋਂ ਸੁਨਾਮ ਵਿਖੇ ਵਿਰੋਧ ਪ੍ਰਦਰਸ਼ਨ 31 ਨੂੰ

Ad Position 21
No active advertisement
ਅਜੀਤ ਡੈਸਕ 29-07-2026

ਮੁੱਲਾਂਪੁਰ-ਦਾਖਾ, 28 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵਲੋਂ ਪੇਅ- ਸਕੇਲ, ਹੋਰ ਮੰਗਾਂ ਨੂੰ ਲੈ ਕੇ ਜਾਰੀ ਸੰਘਰਸ਼ ਤਹਿਤ 12710 ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੁਨਾਮ ਵਿਖੇ 31 ਜੁਲਾਈ ਨੂੰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਫਰੰਟ ਦੇ ਸੂਬਾਈ ਆਗੂ ਮਨਪ੍ਰੀਤ ਮੋਗਾ, ਅਨੁਭਵ ਗੁਪਤਾ, ਦਵਿੰਦਰ ਸੰਧੂ, ਵੀਰਪਾਲ ਸਿਧਾਣਾ, ਗੁਰਲਾਲ ਸਿੰਘ ਵਲੋਂ ਸਾਂਝੇ ਰੂਪ ਵਿਚ ਦਿੱਤੀ ਗਈ। ਅਧਿਆਪਕ ਆਗੂਆਂ ਦੱਸਿਆ ਕਿ ਹੱਕੀ ਮੰਗਾਂ ਨੂੰ ਲੈ ਕੇ ਫਰੰਟ ਦੀਆਂ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪ੍ਰੰਤੂ ਪੰਜਾਬ ਸਰਕਾਰ ਵਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ। ਅਧਿਆਪਕ ਆਗੂਆਂ ਕਿਹਾ ਕਿ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਜਾਰੀ ਸੰਘਰਸ਼ ਪੇ- ਸਕੇਲ ਤੇ ਰੈਗੂਲਰ ਮੁਲਾਜ਼ਮਾਂ ਵਾਲੇ ਸਾਰੇ ਲਾਭ ਪ੍ਰਾਪਤ ਕਰਨ ਤੱਕ ਜ਼ਾਰੀ ਰਹੇਗਾ। ਸਰਕਾਰ ਦੇ ਨੁਮਾਇੰਦੇ ਸਿਆਸੀ ਸਟੇਜ਼ਾਂ ਅਤੇ ਮੀਡੀਆ ਵਿਚ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤੇ ਜਾਣ ਦੇ ਝੂਠੇ ਬਿਆਨ ਦੇ ਰਹੇ ਹਨ, ਪਰ ਅਸਲੀਅਤ ਵਿਚ 12710 ਅਧਿਆਪਕ ਅੱਜ ਵੀ ਕੱਚੇ ਹੀ ਹਨ। ਸਪੈਸ਼ਲ ਕਾਡਰ ਅਧਿਆਪਕ ਫਰੰਟ ਦੇ ਸੂਬਾਈ ਆਗੂਆਂ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਧਿਆਪਕਾਂ ਦੇ ਮੁਹਾਲੀ ਧਰਨੇ ਵਿਚ ਕੀਤੇ ਐਲਾਨ ਨੂੰ ਸਰਕਾਰ ਇਨਬਿੰਨ ਲਾਗੂ ਕਰਕੇ 12710 ਅਧਿਆਪਕਾਂ ਨੂੰ ਰੈਗੂਲਰ ਪੇਅ-ਸਕੇਲ ਦੇ ਕੇ ਉੁਨ੍ਹਾਂ ਦਾ ਮਾਣ ਸਨਮਾਨ ਬਹਾਲ ਕਰੇ। ਇਸ ਸਮੇਂ ਸੁਖਜਿੰਦਰ ਸਿੰਘ, ਬੱਗਾ ਸਿੰਘ, ਗੁਰਪ੍ਰੀਤ ਸਿੰਘ, ਗੁਰਦੀਪ ਸਿੰਘ, ਕਮਲਜੀਤ ਸਿੰਘ, ਪੁਸ਼ਵਿੰਦਰ ਸਿੰਘ, ਰਣਜੀਤ ਸਿੰਘ, ਹਰਦੀਪ ਕੌਰ, ਕਿਰਨ ਕੌਰ, ਯੋਗਿਤਾ ਜੋਸ਼ੀ, ਜਸਵਿੰਦਰ ਕੌਰ, ਮਿਸ਼ਾ ਦੱਤਾ, ਕਿਰਨਦੀਪ ਕੌਰ, ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੰਦੀਪ ਸਿੰਘ ਵਲੋਂ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਅਗਲੀ ਖ਼ਬਰ ਸੀ.ਐਚ. ਬਿਜਲੀ ਕਾਮਿਆਂ ਨੇ ਹੜਤਾਲ ਕਰ ਕੇ ਕੀਤਾ ਰੋਸ ਮੁਜ਼ਾਹਰਾ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ...
Ad Position 24