15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੀਆਂ ਸਾਰੀਆਂ ਪੰਜਾਬ ਵਿਰੋਧੀ ਸਕੀਮਾਂ ਨੂੰ ਸੂਬੇ ਵਿਚ ਕਰ ਰਹੀ ਹੈ ਲਾਗੂ-ਕਾਮਿਲ ਅਮਰ ਸਿੰਘ ਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ’ਚ ਕੀਤੀ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 29-07-2026
ਰਾਏਕੋਟ, 28 ਜੁਲਾਈ (ਸੁਸ਼ੀਲ)-ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਰਾਏਕੋਟ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਸ਼ਮੂਲੀਅਤ ਕਰਦਿਆਂ ਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਹਿਮਤੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ‘ਬੀ’ ਟੀਮ ਵਜੋਂ ਕੰਮ ਕਰ ਰਹੀ ਹੈ ਅਤੇ ਆਰ.ਐੱਸ.ਐੱਸ. ਦੇ ਇਸ਼ਾਰਿਆਂ ’ਤੇ ਪੰਜਾਬ ਵਿੱਚ ਉਹੀ ਨੀਤੀਆਂ ਲਾਗੂ ਕਰ ਰਹੀ ਹੈ, ਜਿੰਨ੍ਹਾਂ ਦਾ ਵਿਰੋਧ ਕਰਨ ਦਾ ਡਰਾਮਾ ਕਰਦੀ ਹੈ। ਕਾਮਿਲ ਅਮਰ ਸਿੰਘ ਨੇ ਕਿਹਾ ਕਿ ਮਜ਼ਦੂਰ ਦਿਵਸ ਮੌਕੇ 1 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਆਮ ਆਦਮੀ ਪਾਰਟੀ ਨੇ ਨਰੇਗਾ ਦੀ ਥਾਂ ਲਿਆਂਦੀ ਗਈ ਵੀ.ਬੀ.ਜੀ.ਰਾਮ.ਜੀ ਸਕੀਮ ਦਾ ਵਿਰੋਧ ਕਰਨ ਦਾ ਨਾਟਕ ਕੀਤਾ ਅਤੇ ਆਪਣੇ ਆਪ ਨੂੰ ਮਜ਼ਦੂਰਾਂ ਅਤੇ ਨਰੇਗਾ ਕਰਮਚਾਰੀਆਂ ਦਾ ਹਮਦਰਦ ਦੱਸਿਆ ਪਰ ਸਿਰਫ਼ ਦੋ ਮਹੀਨੇ ਬਾਅਦ ਜੁਲਾਈ ਮਹੀਨੇ ਵਿੱਚ ਉਸੇ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਨਰੇਗਾ ਨੂੰ ਖ਼ਤਮ ਕਰਨ ਅਤੇ ਵੀ.ਬੀ.ਜੀ.ਰਾਮ.ਜੀ ਸਕੀਮ ਨੂੰ ਲਾਗੂ ਕਰਨ ਦਾ ਫ਼ੈਸਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਭਰ ਵਿੱਚ ਪਿਛਲੇ ਕਈ ਸਾਲਾਂ ਤੋਂ ਨਰੇਗਾ ਤਹਿਤ ਸੇਵਾਵਾਂ ਨਿਭਾ ਰਹੇ ਦੋ ਹਜ਼ਾਰ ਤੋਂ ਵੱਧ ਮੁਲਾਜ਼ਮ ਇੱਕ ਝਟਕੇ ਵਿੱਚ ਬੇਰੁਜ਼ਗਾਰ ਹੋ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਨਵੀਂ ਸਕੀਮ ਵਿੱਚ ਤਜਰਬੇ ਦੇ ਆਧਾਰ ’ਤੇ ਰੱਖਿਆ ਜਾਵੇ, ਪਰ ਸਰਕਾਰ ਨੇ ਉਨ੍ਹਾਂ ਨੂੰ ਮੁੜ ਤੋਂ ਨਵੀਆਂ ਅਰਜ਼ੀਆਂ ਦੇਣ ਲਈ ਕਿਹਾ, ਜੋ ਇਨ੍ਹਾਂ ਮੁਲਾਜ਼ਮਾਂ ਨਾਲ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਰੇਗਾ ਮੁਲਾਜ਼ਮਾਂ ਦੇ ਸੰਘਰਸ਼ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਕੁਝ ਹੀ ਮਹੀਨਿਆਂ ਵਿੱਚ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਸਭ ਤੋਂ ਪਹਿਲੇ ਫ਼ੈਸਲਿਆਂ ਵਿੱਚੋਂ ਇੱਕ ਨਰੇਗਾ ਸਕੀਮ ਨੂੰ ਮੁੜ ਲਾਗੂ ਕਰਨਾ ਹੋਵੇਗਾ। ਇਸ ਦੇ ਨਾਲ ਹੀ ਵੀ.ਬੀ. ਜੀ.ਰਾਮ.ਜੀ ਸਕੀਮ ਨੂੰ ਖ਼ਤਮ ਕਰਕੇ ਪਿਛਲੇ ਕਈ ਸਾਲਾਂ ਤੋਂ ਨਰੇਗਾ ਤਹਿਤ ਸੇਵਾਵਾਂ ਨਿਭਾ ਰਹੇ ਸਾਰੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਵਿੱਚ ਬਹਾਲ ਕੀਤਾ ਜਾਵੇਗਾ।
ਇਸ ਮੌਕੇ ਪ੍ਰਦਰਸ਼ਨ ਵਿਚ ਸਰਬਜੀਤ ਸਿੰਘ, ਵਰਿੰਦਰ ਸਿੰਘ, ਫਤਹਿ ਸਿੰਘ, ਸੰਦੀਪ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਗਤਾਰ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਲਖਵੀਰ ਸਿੰਘ, ਪੱਲਵੀ, ਸੁਮਨਦੀਪ ਕੌਰ, ਸੰਦੀਪ ਸਿੰਘ ਜੌਹਲਾਂ, ਨੰਬਰਦਾਰ ਤਲਵਿੰਦਰ ਸਿੰਘ, ਚੇਅਰਮੈਨ ਰਛਪਾਲ ਸਿੰਘ ਸੀਲ੍ਹੋਆਣੀ, ਜਸਵੰਤ ਸਿੰਘ ਬਿੱਲੂ, ਬਲਵਿੰਦਰ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ, ਸੁਖਜੀਤ ਸਿੰਘ, ਕੇਵਲ ਸਿੰਘ, ਬਲਜਿੰਦਰ ਸਿੰਘ, ਹਰਦੇਵ ਸਿੰਘ, ਪ੍ਰਿਤਪਾਲ ਕੌਰ, ਨਿਰੰਜਨ ਸਿੰਘ, ਸਰਪੰਚ ਇੰਦਰਜੀਤ ਸਿੰਘ, ਚੇਅਰਮੈਨ ਮੇਜਰ ਸਿੰਘ, ਸਾਬਕਾ ਸਰਪੰਚ ਜਸਪਾਲ ਸਿੰਘ, ਮਹਿੰਦਰਪਾਲ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਝੋਰੜਾਂ, ਦਵਿੰਦਰ ਸਿੰਘ, ਬਲਦੇਵ ਸਿੰਘ, ਸ਼ਿੰਗਾਰਾ ਸਿੰਘ, ਜਗਦੇਵ ਸਿੰਘ, ਗੁਲਵੰਤ ਸਿੰਘ, ਨਿਰਭੈ ਸਿੰਘ, ਗੁਰਜੰਟ ਸਿੰਘ, ਗੁਰਮੇਲ ਸਿੰਘ, ਮੱਘਰ ਸਿੰਘ, ਜਗਜੀਤ ਸਿੰਘ, ਤਰਲੋਚਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਰੇਗਾ ਮੁਲਾਜ਼ਮ, ਕਾਂਗਰਸ ਪਾਰਟੀ ਦੇ ਵਰਕਰ ਅਤੇ ਅਹੁਦੇਦਾਰਾਂ ਸਮੇਤ ਇਲਾਕਾ ਨਿਵਾਸੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਾਤਾਵਰਣ ਦੀ ਸੰਭਾਲ ਲਈ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਗਲੀ ਖ਼ਬਰ ਪਿੰਡ ਜੰਡੀ ਤੋਂ ਰਾਮਗੜ੍ਹ ਤੱਕ 22 ਫੁੱਟ ਚੌੜੇ ਨਵੇਂ ਰਸਤੇ ਦਾ ਉਦਘਾਟਨ ਪੰਚਾਇਤੀ ਜ਼ਮੀਨ ਅਤੇ ਖਰੀਦੀ ਗਈ ਜ਼ਮੀਨ ’ਤੇ ਤਿ...
Ad Position 24