15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕਰਨ ਤੇ ਲੋਕ ਮਾਰੂ ਨੀਤੀਆਂ ਅਪਨਾਉਣ ਨਾਲ ਆਪ ਦਾ ਚਿਹਰਾ ਹੋਇਆ ਬੇਨਕਾਬ-ਟਕਸਾਲੀ ਆਗੂ ਝੱਮਟ

Ad Position 21
No active advertisement
ਅਜੀਤ ਡੈਸਕ 29-07-2026
ਹੰਬੜਾਂ, 28 ਜੁਲਾਈ (ਹਰਵਿੰਦਰ ਸਿੰਘ ਮੱਕੜ)-ਧਰਨਿਆਂ ਦੀ ਉਪਜ ਕਾਰਨ ਹੋਂਦ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਪਹਿਲੇ ਦਿਨ ਤੋਂ ਗਿਰਗਿਟ ਵਾਂਗ ਆਪਣਾ ਰੰਗ ਬਦਲਣਾ ਸ਼ੁਰੂ ਕਰ ਦਿੱਤਾ ਸੀ ਤੇ ਆਮ ਆਦਮੀ ਪਾਰਟੀ ਤੋਂ ਖਾਸਮ-ਖਾਸ ਬਣੀ ਪਾਰਟੀ ਨੇ ਸ਼ਰ੍ਹੇਆਮ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਕੇ ਅਤੇ ਲੁਟਾ ਕੇ ਆਰਥਿਕ ਪੱਖੋਂ ਵੱਡੀ ਢਾਹ ਲਗਾਈ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਦੇ ਸਿਰ ਉੱਪਰ ਕਰਜ਼ੇ ਦਾ ਬੋਝ ਦਿਨ-ਬ-ਦਿਨ ਵਧਾਇਆ ਗਿਆ ਹੈ, ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਕਸਾਲੀ ਤੇ ਸੂਬਾਈ ਆਗੂ ਮਨਜੀਤ ਸਿੰਘ ਝੱਮਟ ਨੇ ਹੰਬੜਾਂ ਵਿਖੇ ਪੱਤਰਕਾਰਾਂ ਕੋਲ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਰਗਾਂ ਦੇ ਲੋਕ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਆ ਕੇ ਧਰਨੇ ਲਾਉਣ ਲਈ ਮਜ਼ਬੂਰ ਹੋ ਰਹੇ ਹਨ ਪਰ ਧਰਨਿਆਂ ਵਿਚ ਮਾਨ ਸਰਕਾਰ ਵਲੋਂ ਪ੍ਰਸ਼ਾਸ਼ਨ ਦੀ ਦੁਰਵਰਤੋਂ ਕਰਕੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਪਿਛਲੇ ਦਿਨੀਂ ਆਪਣੀਆਂ ਮੰਗਾਂ ਮੰਨਵਾਉਣ ਲਈ ਸਫਾਈ ਕਰਮਚਾਰੀਆਂ ਵਲੋਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਮਹਿਲਾ ਵਰਗ ਸਮੇਤ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਬੜੀ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ, ਜੋ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਹੈ। ਮਾਨ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਅਪਣਾਇਆ ਤਾਨਾਸ਼ਾਹੀ ਰਵੱਈਆ ਹੀ ਉਨ੍ਹਾਂ ਦਾ ਆਪਣਾ ਦੋਗਲਾ ਚਿਹਰਾ ਬੇਨਕਾਬ ਕਰ ਗਿਆ ਹੈ। ਸੂਬੇ ਦੇ ਲੋਕ ਹੁਣ ਖੇਤਰੀ ਪਾਰਟੀ ਵਿਚ ਹੀ ਵਿਸ਼ਵਾਸ਼ ਜਿਤਾਉਣ ਲੱਗੇ ਹਨ, ਇਸ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹੱਕ ਵਿਚ ਫਤਵਾ ਦੇ ਕੇ ਵੱਡੀ ਲੀਡ ਤੇ ਬਹੁਮਤ ਨਾਲ ਆਪਣੀ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸਿੱਧਵਾਂ ਬੇਟ ਦੇ ਮੇਨ ਚੌਕ ਵਿਚ ਕੱਪੜਿਆਂ ਅਤੇ ਫਲਾਂ ਦੀਆਂ ਦੁਕਾਨਾਂ ’ਚੋਂ ਕਰੀਬ 20 ਹਜ਼ਾਰ ਦਾ ਸਾਮਾਨ ਚੋਰੀ ਅਗਲੀ ਖ਼ਬਰ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ‘ਆਪ’ ਸਰਕਾਰ ਦੀ ਨਿੰਦਣਯੋਗ ਕਾਰਵਾਈ-ਵਾਈਸ ਚੇਅਰਮੈਨ ਲ...
Ad Position 24