07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ * ਅੰਡਰ-17 ਕ੍ਰਿਕਟ ਟੀਮ ਨੇ ਜਿੱਤਿਆ ਪਹਿਲਾ ਸਥਾਨ

Ad Position 21
No active advertisement
ਅਜੀਤ ਡੈਸਕ 30-07-2026
ਜਗਰਾਉਂ, 29 ਜੁਲਾਈ (ਵਿਨੋਦ ਕੁਮਾਰ)- ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦੇ ਵਿਦਿਆਰਥੀ ਜਿੱਥੇ ਪੜ੍ਹਾਈ ਦੇ ਖੇਤਰ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ, ਉੱਥੇ ਹੀ ਖੇਡਾਂ ਵਿਚ ਵੀ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ 70ਵੀਆਂ ਜ਼ੋਨਲ ਸਕੂਲ ਖੇਡਾਂ, ਜੋ ਸਰਕਾਰੀ ਹਾਈ ਸਕੂਲ ਰਾਮਗੜ੍ਹ ਭੁੱਲਰ ਵਿਖੇ ਆਯੋਜਿਤ ਹੋਈਆਂ, ਜਿਸ ਵਿਚ ਸਨਮਤੀ ਵਿਮਲ ਜੈਨ ਸਕੂਲ ਦੀ ਅੰਡਰ-17 ਕ੍ਰਿਕਟ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਜੇਤੂ ਟੀਮ ਦੇ ਖਿਡਾਰੀਆਂ ਵਿਚ ਆਜ਼ਮ ਇੰਦਰਿਸ਼ੀ, ਮਾਨਵ ਜੋਤ, ਰਾਜਵੀਰ ਸਿੰਘ, ਤਰੁਣ ਮੌਰਿਆ, ਬਿਨੇ ਕੁਮਾਰ, ਸਾਦਿਕ ਸ਼ਰਮਾ, ਜਸ਼ਨ ਕੁਮਾਰ, ਸਾਹਿਲ ਕੁਮਾਰ, ਜੈਸਨੋਰ ਸਿੰਘ, ਅੰਕੁਸ਼ ਕੁਮਾਰ, ਜਤਿੰਨ ਅਤੇ ਗੁਰਸ਼ਰਨਦੀਪ ਸਿੰਘ ਨੇ ਆਪਣੀ ਬਿਹਤਰੀਨ ਖੇਡ ਨਾਲ ਟੀਮ ਦੀ ਜਿੱਤ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਸ਼ਾਨਦਾਰ ਉਪਲੱਬਧੀ ’ਤੇ ਜੇਤੂ ਖਿਡਾਰੀਆਂ ਦੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਸੁਪ੍ਰਿਆ ਖੁਰਾਨਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਜਿੱਤ ਦੀ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਵੀ ਖਿਡਾਰੀਆਂ, ਕੋਚ ਅਤੇ ਸਟਾਫ਼ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੰਦਿਆਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਵਿਦਿਆਰਥੀ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਇਸੇ ਤਰ੍ਹਾਂ ਸਫ਼ਲਤਾ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਹੋਰ ਰੌਸ਼ਨ ਕਰਨਗੇ। ਇਸ ਮੌਕੇ ਸਕੂਲ ਦੇ ਡੀ.ਪੀ. ਇੰਦਰਜੀਤ ਸਿੰਘ, ਪਰਮਜੀਤ ਕੌਰ, ਰਘੂਵੀਰ ਸਿੰਘ, ਬਬਿਤਾ ਕੁਮਾਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਭ ਆਸਰਾ ਨਿਆਸਰਿਆਂ ਦੇ ਘਰ ਫੇਰੂਰਾਈ ਵਿਖੇ ਮੰਦਬੁੱਧੀ ਨੌਜਵਾਨ ਨੂੰ ਨਵਾਂ ਜੀਵਨ ਮਿਲਿਆ ਤਰਸਯੋਗ ਜੀਵਨ ਬਤੀਤ ਕਰ ਰਹੇ... ਅਗਲੀ ਖ਼ਬਰ ਪਿੰਡ ਪੰਡੋਰੀ ਵਿਖੇ ਹੋਮਿਉਪੈਥੀ ਸਰਕਾਰੀ ਡਿਸਪੈਂਸਰੀ ਵਿਚ ਮੁੜ ਚੋਰੀ-ਬੈਟਰੀ ਸਮੇਤ ਇਨਵਰਟਰ ਕੀਤਾ ਚੋਰੀ
Ad Position 24