07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਸਕੂਲ ਸਿੱਧਵਾਂ ਬੇਟ ਵਿਖੇ ਵਣ ਮਹਾਂਉਤਸਵ ਮਨਾਇਆ

Ad Position 21
No active advertisement
ਅਜੀਤ ਡੈਸਕ 30-07-2026
ਭੂੰਦੜੀ, 29 ਜੁਲਾਈ (ਕੁਲਦੀਪ ਸਿੰਘ ਮਾਨ)- ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਬੇਟ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਣ ਮਹਾਂਉਤਸ਼ਵ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਕੂਲ ਕੈਂਪਸ ਅਤੇ ਆਲੇ-ਦੁਆਲੇ ਵੱਖ-ਵੱਖ ਕਿਸਮ ਦੇ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਮੈਡਮ ਕੰਚਨ ਰਾਣੀ ਨੇ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਨੂੰ ਦੇਖਦਿਆਂ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਅਤੇ ਮੁਹੱਲਿਆਂ ਵਿਚ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਵਾਤਾਵਰਨ ਅਤੇ ਪ੍ਰਚੁਰ ਆਕਸੀਜਨ ਮਿਲ ਸਕੇ। ਉਨ੍ਹਾਂ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਆਪਣਾ ਯੋਗਦਾਨ ਪਾਵੇ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਪ੍ਰਿੰਸੀਪਲ ਕੰਚਨ ਰਾਣੀ, ਵਾਈਸ ਪ੍ਰਿੰਸੀਪਲ ਕਮਲੇਸ਼ ਗੁਪਤਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਨਵੇਂ 77ਵੇਂ ਸੈਸ਼ਨ ਦਾ ਆਗਾਜ਼ ਅਗਲੀ ਖ਼ਬਰ ਵਲੀਪੁਰ ਕਲਾਂ ਵਿਖੇ ਮਾਨਵ ਵਿੱਦਿਆ ਮੰਦਰ ’ਚ ਸਾਵਣ ਮਹਾਂਉਤਸਵ ਮਨਾਇਆ
Ad Position 24
No active advertisement