07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਨਵੇਂ 77ਵੇਂ ਸੈਸ਼ਨ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 30-07-2026
ਚੌਂਕੀਮਾਨ, 29 ਜੁਲਾਈ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਦੀ ਅਗਵਾਈ ਅਧੀਨ ਕਾਲਜ ਦੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਨਵੇਂ ਸੈਸ਼ਨ 2026-2027 ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਕਾਲਜ ਕੈਂਪਸ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਮੌਕੇ ਸੰਸਥਾ ਦੀਆਂ ਵਿਦਿਆਰਥਣਾਂ ਵੱਲੋਂ ਰਸਭਿੰਨਾਂ ਕੀਰਤਨ ਕੀਤਾ ਗਿਆ। ਇਸੇ ਹੀ ਦਿਨ ‘ਸਟੂਡੈਂਟ ਇੰਡਕਸ਼ਨ ਪ੍ਰੋਗਰਾਮ’ ਆਯੋਜਿਤ ਕੀਤਾ। ਇਸ ਮੌਕੇ ਵਿਦਿਆਰਥਣਾਂ ਨੂੰ ਕਾਲਜ ਦੇ ਵਿਭਿੰਨ ਕਲੱਬਾਂ ਅਤੇ ਸੁਸਾਇਟੀਆਂ ਬਾਰੇ ਜਾਣਕਾਰੀ ਦਿੱਤੀ। ਇਸ ਵਿਚ ਡਾ: ਨਵਦੀਪ ਕੌਰ ਨੇ ਸੈਕਸ਼ੁਅਲ ਹੈਰਾਸਮੈਂਟ ਸੈੱਲ ਸਬੰਧੀ, ਡਾ. ਇੰਦਰਜੀਤ ਕੌਰ ਵੱਲੋਂ ਐੱਨ.ਐੱਸ. ਅਤੇ ਸੱਭਿਆਚਾਰਿਕ ਗਤੀਵਿਧੀਆਂ ਸਬੰਧੀ, ਪ੍ਰੋ. ਹਰਦੀਪ ਕੌਰ ਨੇ ਵਜ਼ੀਫ਼ਿਆਂ ਸਬੰਧੀ, ਡਾ. ਰਮਨਪ੍ਰੀਤ ਕੌਰ ਨੇ ਏ.ਬੀ.ਸੀ.ਆਈ.ਡੀ. ਅਤੇ ਡਾ. ਮਹੀਪਾਲ ਦੱਤ ਨੇ ਲਾਇਬ੍ਰੇਰੀ ਬਾਰੇ ਅਤੇ ਭਗਵੰਤ ਕੌਰ ਨੇ ਹੋਸਟਲ ਦੇ ਨਿਯਮਾਂ ਸੰਬੰਧੀ ਵਿਦਿਆਰਥਣਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ। ਇਸ ਖੁਸ਼ੀ ਦੇ ਮੌਕੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਲੱਡੂ ਵੰਡੇ ਗਏ। ਸਮਾਗਮ ਵਿੱਚ ਸਮੂਹ ਸਟਾਫ਼ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੱਕ ਕਲਾਂ ’ਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਆਮ ਆਦਮੀ ਕਲੀਨਿਕ ਸ਼ੁਰੂ ਡਾ. ਕੰਗ ਦੀ ਅਗਵਾਈ ਹੇਠ ਪਿੰਡ... ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਸਕੂਲ ਸਿੱਧਵਾਂ ਬੇਟ ਵਿਖੇ ਵਣ ਮਹਾਂਉਤਸਵ ਮਨਾਇਆ
Ad Position 24
No active advertisement