02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਫ਼ਾਈ ਸੇਵਕ ਤੇ ਸੀਵਰਮੈਨ ਯੂਨੀਅਨ ਵਲੋਂ ਬੰਦ ਦੀ ਕਾਲ, ਮੁੱਲਾਂਪੁਰ-ਦਾਖਾ ਤੇ ਜਗਰਾਉਂ ਬਾਜ਼ਾਰ ਪੂਰੀ ਤਰ੍ਹਾਂ ਬੰਦ

Ad Position 21
No active advertisement
ਅਜੀਤ ਡੈਸਕ 31-07-2026

ਮੁੱਲਾਂਪੁਰ-ਦਾਖਾ, 30 ਜੁਲਾਈ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਤਨਖਾਹਾਂ ਵਧਾਉਣ ਅਤੇ ਕੁਝ ਮੰਗਾਂ ਮੰਨਣ ਦਾ ਭਰੋਸਾ ਜਿਵੇਂ ਤਿੰਨ ਸਾਲ ਪੁਰਾਣੇ ਆਊਟਸੋਰਸ ਮੁਲਾਜ਼ਮ ਸਿੱਧੇ ਠੇਕੇ ’ਤੇ, ਪੰਜਾਬ ਸਾਲ ਨੌਕਰੀ ਵਾਲਿਆਂ ਨੂੰ ਰੈਗੂਲਰ ਲਾਭ ਅਤੇ ਸਫ਼ਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖਾਹ 20500 ਰੁਪਏ ਬਾਅਦ ਵੀ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੀ ਹੜਤਾਲ ਸੰਪੂਰਨ ਰੂਪ ’ਚ ਖ਼ਤਮ ਨਹੀਂ ਹੋਈ, ਜਿਸ ਨਾਲ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵਲੋਂ ਅੱਜ ਰਾਜ ਭਰ ’ਚ ਬਜ਼ਾਰ ਬੰਦ ਦੇ ਸੱਦੇ ਦਾ ਮੰਡੀ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੀ ਹਦੂਦ ਬਜ਼ਾਰ ’ਚ ਪੂਰਾ ਅਸਰ ਵੇਖਣ ਨੂੰ ਮਿਲਿਆ। ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਯੂਨੀਅਨ ਆਗੂ ਅਸ਼ੋਕ ਕੁਮਾਰ, ਮੁਕੇਸ਼ ਕੁਮਾਰ, ਦਵਿੰਦਰ ਨਾਗਰ, ਗੁਰਪ੍ਰੀਤ ਸਿੰਘ, ਪੰਜਾਬ ਸਿੰਘ, ਰਾਜੂ, ਰਾਹੁਲ, ਸਤੀਸ਼, ਬੀਬੀ ਸੁਨੀਤਾ, ਬੀਬੀ ਸੁਮਨ, ਭੈਣ ਰੇਖਾ, ਉਰਮਿਲਾ ਦੀ ਅਗਵਾਈ ਹੇਠ 50 ਤੋਂ ਕਰਮਚਾਰੀ ਆਪਣੇ ਪਰਿਵਾਰਾਂ ਸਮੇਤ ਪੰਜਾਬ ਸਰਕਾਰ ਖਿਲਾਫ ਰੋਸ ਮਾਰਚ ਸਮੇਂ ਸੜਕਾਂ ’ਤੇ ਉਤਰੇ। ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਼ਜ਼ਿਲ੍ਹਾ ਲੁਧਿਆਣਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਜਸਦੇਵ ਸਿੰਘ ਲਲਤੋਂ ਵਲੋਂ ਪੂਰਨ ਸਮਰਥਨ ਰਿਹਾ ਅਤੇ ਕਿਸਾਨ-ਮਜ਼ਦੂਰ ਜਥੇਬੰਦੀ ਦੇ ਆਗੂ ਰੋਸ ਮਾਰਚ ਵਿਚ ਸ਼ਾਮਿਲ ਵੀ ਹੋਏ। ਮਨਰੇਗਾ ਮਜ਼ਦੂਰ ਯੂਨੀਅਨ ਆਗੂ ਕੇਵਲ ਸਿੰਘ ਮੁੱਲਾਂਪੁਰ ਨੇ ਭਾਰੀ ਗਿਣਤੀ ਸਾਥੀਆਂ ਨਾਲ ਸਫ਼ਾਈ ਸੇਵਕਾਂ, ਸੀਵਰਮੈਨਾਂ ਦੇ ਹੱਕ ਵਿਚ ਨਿੱਤਰੇ ਅਤੇ ਰੋਸ ਮਾਰਚ ਵਿਚ ਸਾਥ ਨਿਭਾਇਆ। ਪੰਜਾਬ ਸਰਕਾਰ ਵਲੋਂ ਮੰਗਾਂ ਮੰਨ ਲੈਣ ਬਾਅਦ ਵੀ ਸਰਕਾਰ ਖ਼ਿਲਾਫ਼ ਰੋਸ ਮਾਰਚ ਵਾਲੇ ਸਵਾਲ ਦਾ ਜਵਾਬ ਦਿੰਦਿਆਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਜਥੇਬੰਦੀ ਦੇ ਆਗੂ ਅਸ਼ੋਕ ਕੁਮਾਰ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ, ਜਿੰਨ੍ਹਾਂ ਚਿਰ ਨੋਟੀਫਿਕੇਸ਼ਨ ਦਾ ਸਰਕਾਰੀ ਪੱਤਰ ਸਾਹਮਣੇ ਨਹੀਂ ਆਉਂਦਾ, ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਦੂਸਰਾ ਬਰਨਾਲਾ ਲਾਠੀਚਾਰਜ ਵਾਲੇ ਪੁਲਿਸ ਅਫ਼ਸਰਾਂ ਖਿਲਾਫ ਅਜੇ ਤੱਕ ਮੁਕੰਮਲ ਕਾਰਵਾਈ ਨਹੀਂ ਹੋਈ, ਜਿੰਨ੍ਹਾਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਅਤੇ ਵਾਲਮੀਕੀ ਭਾਈਚਾਰੇ ’ਤੇ ਲਾਠੀਚਾਰਜ ਕੀਤਾ। ਅਸ਼ੋਕ ਕੁਮਾਰ ਨੇ ਕਿਹਾ ਕਿ 45 ਸਾਲ ਦੀ ਉਮਰ ਸੀਮਾ ਤੈਅ ਵੀ ਸਫ਼ਾਈ ਸੇਵਕਾਂ ਨੂੰ ਮਨਜੂਰ ਨਹੀਂ, ਕਿਉਂਕਿ ਬਹੁਤੇ ਸਫ਼ਾਈ ਸੇਵਕ, ਸੀਵਰਮੈਨ ਪਿਛਲੇ 15 ਵਰ੍ਹਿਆਂ ਤੋਂ ਠੇਕਾ ਭਰਤੀ ’ਤੇ ਕੰਮ ਕਰ ਰਹੇ ਹਨ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਸਫ਼ਾਈ ਸੇਵਕਾਂ ਦੀ ਬੀਮਾ ਰਾਸ਼ੀ ਵਿਚ ਵਾਧਾ ਮੰਗਾਂ ਅਜੇ ਵੀ ਅਧੂਰੀਆਂ ਪਈਆਂ। ਉਨ੍ਹਾਂ ਦੱਸਿਆ ਕਿ ਮੁੱਲਾਂਪੁਰ ਦਾਖਾ ਸ਼ਹਿਰ ’ਚ ਬੰਦ ਨੂੰ ਪੂਰਨ ਸਮਰਥਨ ਮਿਲਿਆ ਅਤੇ ਸਾਡਾ ਰੋਸ ਪ੍ਰਦਰਸ਼ਨ 100 ਫੀਸਦੀ ਕਾਮਯਾਬ ਰਿਹਾ। ਸ਼ਹਿਰ ਅੰਦਰ ਛੋਟੇ-ਵੱਡੇ ਹਰ ਦੁਕਾਨਦਾਰ ਵਲੋਂ ਸਫ਼ਾਈ ਸੇਵਕਾਂ ਦੀ ਬੰਦ ਕਾਲ ਨੂੰ ਪੂਰਨ ਸਮਰਥਨ ਦਿੰਦਿਆਂ ਆਪਣੇ ਕਾਰੋਬਾਰ ਬੰਦ ਰੱਖੇ, ਸਫ਼ਾਈ ਸੇਵਕ, ਸੀਵਰਮੈਨ ਯੂਨੀਅਨ ਸ਼ਹਿਰੀਆਂ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਮਿਲੇ ਸਹਿਯੋਗ ’ਤੇ ਦਿਲੋਂ ਧੰਨਵਾਦ ਕਰਦੀ ਹੈ।
ਪੁਲਿਸ ਪ੍ਰਬੰਧ ਪੁਖਤਾ ਰਹੇ-ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਵਲੋਂ ਅੱਜ ਪੰਜਾਬ ਬੰਦ ਦੀ ਕਾਲ ’ਤੇ ਦਾਖਾ ਪੁਲਿਸ ਸਬ ਡਵੀਜ਼ਨ ਦੇ ਡੀ.ਐੱਸ.ਪੀ ਕਰਨ ਸਿੰਘ ਸੰਧੂ ਵਲੋਂ ਸ਼ਹਿਰ ’ਚ ਰਾਏਕੋਟ ਰੋਡ, ਜਗਰਾਉਂ ਰੋਡ ’ਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਥਾਣਾ ਦਾਖਾ ਐੱਸ.ਐੱਚ.ਓ ਕੁਲਜਿੰਦਰ ਸਿੰਘ ਦੀ ਨਜ਼ਰਸਾਨੀ ਹੇਠ ਮੁਸ਼ਤੈਦ ਪੁਲਿਸ ਵਲੋਂ ਭਾਵੇਂ ਪੁਲਿਸ ਪਹਿਰਾ ਤਕੜਾ ਰੱਖਿਆ, ਪਰ ਚਾਰੇ ਪਾਸੇ ਅਮਨ-ਅਮਾਨ ਬਣਿਆ ਰਿਹਾ। ਡੀ.ਐੱਸ.ਪੀ ਕਰਨ ਸਿੰਘ ਸੰਧੂ ਵਲੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨ ਕਰਮਚਾਰੀ ਯੂਨੀਅਨ ਦੇ ਪ੍ਰਧਾਨ, ਹੋਰ ਆਗੂਆਂ, ਭਰਾਤਰੀ ਜਥੇਬੰਦੀਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਪ੍ਰਦਰਸ਼ਨ ਹਰ ਇਕ ਦਾ ਅਧਿਕਾਰ ਹੈ, ਪਰ ਕਿਤੇ ਕੋਈ ਹੁੱਲੜਬਾਜੀ ਨਾ ਹੋਵੇ। ਸ਼ਹਿਰ ’ਚ ਮੁਕੰਮਲ ਬੰਦ ਬਾਅਦ ਸਫ਼ਾਈ ਸੇਵਕਾਂ ਵਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਬਾਅਦ ਪੁਲਿਸ ਨੇ ਸੁੱਖ ਦਾ ਸਾਹ ਲਿਆ। ਜ਼ਿਕਰਯੋਗ ਹੈ ਕਿ ਕਾਫੀ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੀ ਸਫ਼ਾਈ ਸੇਵਕ ਯੂਨੀਅਨ ਵਲੋਂ ਸੰਘਰਸ਼ ਦਾ ਪੂਰਾ ਸੰਤੁਲਨ ਬਣਾਇਆ ਹੋਇਆ ਤਾਂ ਜੋ ਉਨ੍ਹਾਂ ਦੇ ਪ੍ਰਦਰਸ਼ਨ ਸਮੇਂ ਸੜਕੀ ਆਵਾਜਾਈ ਜਾਂ ਕਿਸੇ ਰਾਹਗੀਰ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਉਸੇ ਸ਼ਾਬਾਸ਼ ’ਚ ਸ਼ਹਿਰੀਆਂ ਨੇ ਅੱਜ ਸਫ਼ਾਈ ਸੇਵਕਾਂ ਦੇ ਹੱਕ ’ਚ ਆਪਣੇ ਕਾਰੋਬਾਰ ਬੰਦ ਰੱਖੇ।
ਸਫ਼ਾਈ ਸੇਵਕ ਯੂਨੀਅਨ ਦੇ ਹੱਕ ’ਚ ਜਗਰਾਉਂ ਰਿਹਾ ਪੂਰਨ ਬੰਦ
ਜਗਰਾਉਂ, (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਸ਼ਹਿਰ ਵਾਸੀਆਂ ਨੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦਿੰਦਿਆਂ ਪੂਰੇ ਸਹਿਰ ਅੰਦਰ ਦੁਕਾਨਾਂ, ਕਾਰੋਬਾਰ ਪੂਰੀ ਤਰ੍ਹਾਂ ਬੰਦ ਰੱਖਿਆ। 8 ਜੁਲਾਈ ਤੋਂ ਸ਼ੁਰੂ ਹੋਈ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਅੱਜ ਇਲਾਕੇ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋ ਕੇ ਕਾਮਯਾਬ ਬਣਾਇਆ। ਨਗਰ ਕੌਂਸਲ ਦਫ਼ਤਰ ’ਚ ਇਕੱਤਰ ਹੋਏ ਵੱਡੀ ਗਿਣਤੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ, ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਮਾਸਟਰ ਗੁਰਮੇਲ ਸਿੰਘ ਰੂਮੀ, ਪੇਂਡੂ ਮਜ਼ਦੂਰ ਯੂਨੀਅਨ ਮਸ਼ਾਲ ਦੇ ਆਗੂ ਮਦਨ ਸਿੰਘ , ਨਗਰ ਸੁਧਾਰ ਸਭਾ ਦੇ ਪ੍ਰਧਾਨ ਮਾਸਟਰ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੰਤਰੀ ਹਰਜੋਤ ਬੈਂਸ ਵੱਲੋਂ ਸੋਸ਼ਲ ਮੀਡੀਆ ਅਤੇ ਅਖਬਾਰਾਂ ’ਚ ਕੀਤਾ ਜਾ ਰਿਹਾ ਪ੍ਰਚਾਰ ਬੇਹੱਦ ਗੁੰਮਰਾਹਕੁੰਨ ਹੈ ਜਿਸ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਨੂੰ ਵੀਹ ਹਜ਼ਾਰ ਤਨਖਾਹ ਮਨਜ਼ੂਰ ਨਹੀਂ । ਉਨ੍ਹਾਂ ਠੇਕੇਦਾਰੀ ਸਿਸਟਮ ਪੂਰੀ ਤਰ੍ਹਾਂ ਖ਼ਤਮ ਕਰਨ, ਸਮੂਹ ਮਿਊਂਸਪਲ ਕਾਮਿਆਂ ਨੂੰ ਪੱਕੇ ਕਰਨ, ਬਰਨਾਲਾ ਕਾਂਡ ਦੇ ਦੋਸ਼ੀਆਂ ਨੂੰ ਬਰਖਾਸਤ ਕਰਨ, ਇਰਾਦਾ ਕਤਲ ’ਚ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਦਾ ਸਮਰਥਨ ਕੀਤਾ। ਇਸ ਸਮੇਂ ਕੌਂਸਲਰ ਸਤੀਸ਼ ਕੁਮਾਰ ਪੱਪੂ, ਟੋਨੀ ਵਰਮਾ, ਸੈਂਟੀ ਵਰਮਾ, ਸਤੀਸ਼ ਬੱਗਾ, ਅਮਿਤ ਕਲਿਆਣ, ਕੁਲਵੰਤ ਸਹੋਤਾ, ਅਵਤਾਰ ਸਿੰਘ ਰਸੂਲਪੁਰ, ਸੁਖਦੇਵ ਸਿੰਘ ਮਾਣੂੰਕੇ, ਕਿਸਾਨ ਆਗੂ ਗੁਰਦੀਪ ਸਿੰਘ ਸਨੀ, ਰਾਮ ਸਰਨ ਸਿੰਘ ਰਸੂਲਪੁਰ, ਰਵਿੰਦਰ ਸਿੰਘ ਰਾਜੂ, ਹੁਕਮ ਰਾਜ ਦੇਹੜਕਾ, ਡਾ: ਰਜਿੰਦਰ ਪਾਲ ਆਦਿ ਨੇ ਵੀ ਸੰਬੋਧਨ ਕੀਤਾ। ਸਫ਼ਾਈ ਸੇਵਕਾਂ ਨੇ ਸਮੇਤ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਭਰ ’ਚ ਭਗਵੰਤ ਮਾਨ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ। ਇਹ ਮੁਜ਼ਾਹਰਾ ਕਮਲ ਚੌਂਕ, ਲਾਜਪਤ ਰਾਏ ਰੋਡ, ਰੇਲਵੇ ਰੋਡ, ਤਹਿਸੀਲ ਰੋਡ, ਰਾਏਕੋਟ ਰੋਡ, ਫਿਲੀ ਗੇਟ, ਨਲਕਿਆਂ ਵਾਲਾ ਚੌਕ, ਅਨਾਰਕਲੀ ਬਾਜ਼ਾਰ ਤੋਂ ਹੁੰਦੇ ਹੋਏ ਰਾਣੀ ਝਾਂਸੀ ਚੌਂਕ ਵਿੱਚ ਆ ਕੇ ਅਰਥੀ ਫੂਕ ਕੇ ਕੀਤਾ ਗਿਆ। ਉਥੇ ਲੇਡੀ ਸਫ਼ਾਈ ਸੇਵਕਾਂ ਨੇ ਜ਼ਬਰਦਸਤ ਪਿੱਟ ਸਿਆਪਾ ਕੀਤਾ। ਉਨ੍ਹਾਂ ਕਿਹਾ ਕਿ ਭਲਕੇ ਇਸੇ ਧਰਨੇ ’ਚ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਜਗਰਾਉਂ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, ਚਾਲਕ ਦੀ ਮੌਤ, ਪਤਨੀ ਜ਼ਖ਼ਮੀ ਅਗਲੀ ਖ਼ਬਰ ਗੋਲੋ ਕੌਰ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਸਰਕਲ ਪ੍ਰਧਾਨ ਨਿਯੁਕਤ
Ad Position 24
No active advertisement