ਜੋਧਾਂ, 30 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਬੱਲੋਵਾਲ ਅਤੇ ਢੈਪਈ ਨਹਿਰ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਥਾਣਾ ਜੋਧਾਂ ਦੇ ਇੰਚਾਰਜ ਕਿਰਨਦੀਪ ਕੌਰ ਨੇ ਦੱਸਿਆ ਕਿ ਹੈਲਪ ਲਾਈਨ ਨੰਬਰ 112 ਰਾਹੀਂ ਇਤਲਾਹ ਮਿਲੀ ਕਿ ਬੱਲੋਵਾਲ ਢੈਪਈ ਦੇ ਨਜ਼ਦੀਕ ਨਹਿਰ ਵਿੱਚ ਇਕ ਵਿਅਕਤੀ ਦੀ ਲਾਸ਼ ਤੈਰਦੀ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਇਸ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਮ੍ਰਿਤਕ ਵਿਅਕਤੀ ਉਮਰ ਤਕਰੀਬਨ 35-40 ਦੇ ਕਰੀਬ ਹੈ। ਇਸ ਨੇ ਹਲਕੇ ਬਦਾਮੀ ਰੰਗ ਦਾ ਸੂਟ ਪਹਿਨਿਆ ਅਤੇ ਸੱਜੇ ਹੱਥ ਵਿੱਚ ਚਾਂਦੀ ਦਾ ਕੜਾ ਪਾਇਆ ਅਤੇ ਖੰਮਣੀ ਬੰਨ੍ਹੀ ਹੋਈ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਲਾਸ਼ ਨੂੰ 72 ਘੰਟੇ ਲਈ ਪਹਿਚਾਣ ਵਾਸਤੇ ਸਿਵਲ ਹਸਪਤਾਲ ਲੁਧਿਆਣਾ ਵਿਖੇ ਰੱਖਿਆ ਗਿਆ ਹੈ।