02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 31-07-2026

ਜਗਰਾਉਂ, 30 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਵਲੋਂ ਪੰਜਾਬ ਰੋਡਵੇਜ਼ ਡਿਪੂ ਜਗਰਾਉਂ ਵਿਖੇ ਗੇਟ ਰੈਲੀ ਕੀਤੀ ਗਈ। ਇਹ ਰੈਲੀ ਰੋਡਵੇਜ਼ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਅਤੇ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਦੇ ਦੌਰਾਨ ਕੀਤੀ ਲਾਠੀਚਾਰਜ ਦੇ ਵਿਰੋਧ ਵਿਚ ਕੀਤੀ। ਇਸ ਮੌਕੇ ਮੁਲਾਜ਼ਮ ਆਗੂ ਸੁਖਪਾਲ ਸਿੰਘ ਦਿਉਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਪ੍ਰਤੀ ਕੋਈ ਹਾਂ ਪੱਖੀ ਨਜ਼ਰੀਆ ਨਹੀਂ ਹੈ। ਉਨ੍ਹਾਂ ਕਿਹਾ ਸਰਕਾਰ ਨੂੰ ਇਸ ਦਾ ਖਮਿਆਜਾ 2027 ਦੀਆਂ ਚੌਣਾ ਦੌਰਾਨ ਭੁਗਤਣਾ ਪੈਣਾ ਹੈ। ਇਸ ਮੌਕੇ ਆਗੂ ਗੁਰਜੀਤ ਸਿੰਘ, ਮਨਜਿੰਦਰਜੀਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਰਵੱਈਆ ਅਖਤਿਆਰ ਕੀਤਾ ਹੋਇਆ ਹੈ। ਸਰਕਾਰ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਉਨ੍ਹਾਂ ਪੁਰਾਣੀ ਪੈਨਸ਼ਨ ਲਾਗੂ ਕਰਨ, ਸਮੇਂ ਸਿਰ ਮੁਲਾਜ਼ਮਾਂ ਦੀਆਂ ਤਰੱਕੀਆਂ ਕਰਨ, ਕੱਚੇ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਪੱਕਾ ਕਰਨ, 18 ਪ੍ਰਤੀਸ਼ਤ ਡੀ.ਏ. ਜਾਰੀ ਕਰਨ ਆਦਿ ਦੀ ਮੰਗ ਕੀਤੀ ਹੈ। ਇਨ੍ਹਾਂ ਆਗੂਆਂ ਨੇ 7 ਅਗਸਤ 2026 ਨੂੰ ਕੀਤੇ ਜਾਣ ਵਾਲੇ ਸੰਘਰਸ਼ ਵਿਚ ਸ਼ਾਮਿਲ ਹੋਣ ਲਈ ਮੁਲਾਜ਼ਮਾਂ ਨੂੰ ਅਪੀਲ ਵੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਵਿਖੇ ਸੈਸ਼ਨ 2026-27 ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਕਾਲਜ ਵਿਚ ਬੀ.ਸੀ.ਏ,... ਅਗਲੀ ਖ਼ਬਰ ਪੁਲਿਸ ਨੂੰ ਨਹਿਰ ’ਚੋਂ ਅਣਪਛਾਤੇ ਵਿਅਕਤੀ ਦਾ ਲਾਸ਼ ਮਿਲੀ
Ad Position 24
No active advertisement