02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 31-07-2026
ਹਲਵਾਰਾ, 30 ਜੁਲਾਈ (ਮਨਦੀਪ ਸਿੰਘ ਉੱਭੀ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਮੁਖੀ ਡਾ: ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਥਾਣਾ ਸੁਧਾਰ ਦੀ ਪੁਲਿਸ ਨੇ 7 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਥਾਣੇਦਾਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਬੜੈਚ ਸੂਆ ਪਟੜੀ ਕੋਲ ਛਾਪੇਮਾਰੀ ਕਰਕੇ ਇੱਕ ਨੌਜਵਾਨ ਨੂੰ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਬੜੈਚ ਵਜੋਂ ਦੱਸੀ। ਪੁਲਿਸ ਮੁਤਾਬਕ ਮੁਲਜ਼ਮ ਬੜੈਚ ਸੂਆ ਪਟੜੀ ਕੋਲ ਗਾਹਕਾਂ ਨੂੰ ਹੈਰੋਇਨ ਵੇਚਣ ਦੀ ਫਿਰਾਕ ਵਿੱਚ ਖੜ੍ਹਾ ਸੀ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਤਫ਼ਤੀਸ਼ ਅਧਿਕਾਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿੰਨ੍ਹਾਂ ਨੂੰ ਕੀਤੀ ਜਾਣੀ ਸੀ।
Ad Position 22
No active advertisement
ਪਿਛਲੀ ਖ਼ਬਰ ‘ਪੰਜਾਬ ਬੰਦ’ ਦੇ ਸੱਦੇ ਨੂੰ ਅੰਮ੍ਰਿਤਸਰ ’ਚ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਹਲਕਾ ਦਾਖਾ ’ਚ ਹੋਏ ਵੱਡੇ ਵਿਕਾਸ ਕਾਰਜਾਂ ਨਾਲ ਹਲਕੇ ’ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਈ-ਡਾ: ਕੰਗ
Ad Position 24
No active advertisement