ਰਾਏਕੋਟ, 31 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਸਵਾਮੀ ਬ੍ਰਹਮਾਨੰਦ ਜੀ ਭੂਰੀ ਵਾਲੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਰ੍ਹਮੀ ਵਿਖੇ ਤਾਇਨਾਤ ਪੰਜਾਬੀ ਦੇ ਲੈਕਚਰਾਰ ਗੁਰਦੀਪ ਸਿੰਘ ਆਪਣੀਆਂ ਸ਼ਾਨਦਾਰ ਤੇ ਸਮਰਪਿਤ ਸੇਵਾਵਾਂ ਨਿਭਾਉਣ ਉਪਰੰਤ ਅੱਜ ਸੇਵਾਮੁਕਤ ਹੋ ਗਏ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਹਰਿੰਦਰ ਕੌਰ ਰਾਏ, ਸਮੂਹ ਸਟਾਫ਼, ਸਕੂਲ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ।ਸਮਾਰੋਹ ਦੌਰਾਨ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਹਰਿੰਦਰ ਕੌਰ ਰਾਏ ਨੇ ਗੁਰਦੀਪ ਸਿੰਘ ਦੀਆਂ ਅਧਿਆਪਨ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਹਮੇਸ਼ਾ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਆਪਣੀ ਡਿਊਟੀ ਨਿਭਾਈ ਹੈ।ਲੈਕਚਰਾਰ ਗੁਰਦੀਪ ਸਿੰਘ ਨੇ 4 ਅਪ੍ਰੈਲ 1994 ਤੋਂ 31 ਜੁਲਾਈ 2026 ਤੱਕ ਲਗਭਗ 32 ਸਾਲਾਂ ਦੀਆਂ ਬੇਦਾਗ ਸੇਵਾਵਾਂ ਦਿੰਦਿਆਂ ਮਾਂ ਬੋਲੀ ਪੰਜਾਬੀ ਦਾ ਗਿਆਨ ਵੰਡਿਆ। ਉਨ੍ਹਾਂ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਵੀਗਾਂ (ਸੰਗਰੂਰ) ਤੋਂ ਕੀਤੀ, ਉਪਰੰਤ ਉਨ੍ਹਾਂ ਨੇ ਲਗਭਗ 20 ਸਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਪਾ (ਬਰਨਾਲਾ) ਵਿਖੇ ਸੇਵਾਵਾਂ ਦਿੱਤੀਆਂ। ਪੰਜਾਬੀ ਲੈਕਚਰਾਰ ਵਜੋਂ ਪਦ-ਉੱਨਤ ਹੋਣ ਤੋਂ ਬਾਅਦ ਕੁਝ ਸਮਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੱਥੋਵਾਲ ਵਿਖੇ ਡਿਊਟੀ ਕਰਨ ਉਪਰੰਤ ਉਹ ਪਿਛਲੇ ਲਗਭਗ 10 ਸਾਲਾਂ ਤੋਂ ਸਕੂਲ ਬਰ੍ਹਮੀ ਵਿਖੇ ਆਪਣੀ ਡਿਊਟੀ ਨਿਭਾਅ ਰਹੇ ਸਨ, ਜਿੱਥੋਂ ਉਹ ਹੁਣ ਸੇਵਾਮੁਕਤ ਹੋਏ ਹਨ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਹਰਿੰਦਰ ਕੌਰ ਰਾਏ ਅਤੇ ਸਮੂਹ ਸਟਾਫ਼ ਵੱਲੋਂ ਲੈਕਚਰਾਰ ਗੁਰਦੀਪ ਸਿੰਘ ਦੀ ਸੇਵਾਮੁਕਤੀ ਵਾਲੀ ਜਿੰਦਗੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਤੰਦਰੁਸਤੀ ਤੇ ਲੰਬੀ ਉਮਰ ਦੀ ਕਾਮਨਾ ਕੀਤੀ। ਸਮਾਰੋਹ ਦੌਰਾਨ ਸਟੇਜ਼ ਦੀ ਕਾਰਵਾਈ ਮੈਡਮ ਮਨਦੀਪ ਕੌਰ ਵੱਲੋਂ ਬਖੂਬੀ ਨਿਭਾਈ ਗਈ। ਇਸ ਵਿਦਾਇਗੀ ਪਾਰਟੀ ਵਿਚ ਲੈਕਚਰਾਰ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰ ਸੁਪਤਨੀ ਹਰਜਿੰਦਰ ਕੌਰ, ਪੁੱਤਰ ਗੁਰਹਰਮਨ ਸਿੰਘ ਤੇ ਸ਼ਹਿਬਾਜ਼ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਤੋਂ ਇਲਾਵਾ ਲੈਕਚਰਾਰ ਕੁਲਵਿੰਦਰ ਸਿੰਘ, ਹਰਪ੍ਰੀਤ ਕੌਰ, ਮਿਸ ਮੁਸਕਾਨ, ਰਾਜਵਿੰਦਰ ਕੌਰ, ਸੁਮਨਪਾਲ ਸਿੰਘ, ਗੁਰਸ਼ਰਨ ਕੌਰ, ਰਣਜੀਤ ਕੌਰ, ਰੁਪਿੰਦਰ ਕੌਰ, ਗੁਰਚੈਨ ਕੌਰ, ਮਨਦੀਪ ਕੌਰ, ਸਰਬਜੋਤ ਕੌਰ, ਜਸਵੀਰ ਸਿੰਘ ਕੰਪਿਊਟਰ, ਜਸਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਚਮਕੌਰ ਸਿੰਘ, ਸੁਖਦੇਵ ਕੌਰ, ਕਮੇਟੀ ਮੈਂਬਰ ਸੁਖਦੇਵ ਸਿੰਘ ਤੱਤਲਾ, ਜਗਜੀਤ ਸਿੰਘ, ਮੁਖਤਿਆਰ ਸਿੰਘ, ਬੂਟਾ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ ਨੂਰਪੁਰਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।