01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਦੀ ਖਿਡਾਰਨ ਨੇ ਜ਼ਿਲ੍ਹਾ ਅਤੇ ਰਾਜ ਪੱਧਰੀ ਤੈਰਾਕੀ ਮੁਕਾਬਲਿਆਂ ’ਚ ਸਕੂਲ ਦਾ ਨਾਂਅ ਚਮਕਾਇਆ

Ad Position 21
No active advertisement
ਅਜੀਤ ਡੈਸਕ 01-08-2026
ਰਾਏਕੋਟ, 31 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਮੰਨਤ ਸਿੰਘ ਨੇ ਸਵਿਮਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਸਾਲ 2026 ਦੌਰਾਨ ਕਰਵਾਏ ਗਏ ਜ਼ਿਲ੍ਹਾ ਅਤੇ ਰਾਜ ਪੱਧਰੀ ਤੈਰਾਕੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਤੈਰਾਕੀ ਚੈਂਪੀਅਨਸ਼ਿਪ ਵਿਚ ਮੰਨਤ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ।ਉਸਨੇ 200 ਮੀਟਰ ਬੈਕਸਟ੍ਰੋਕ ਵਿਚ ਸੋਨੇ ਦਾ ਤਗਮਾ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਮੰਨਤ ਨੇ 400 ਮੀਟਰ ਇੰਡੀਵਿਜੁਅਲ, 1500 ਮੀਟਰ ਫ੍ਰੀਸਟਾਈਲ, 100 ਮੀਟਰ ਬਟਰਫਲਾਈ ਅਤੇ 100 ਮੀਟਰ ਬ੍ਰੈਸਟਸਟ੍ਰੋਕ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ ਜਿੱਤ ਦਰਜ਼ ਕਰਨ ਤੋਂ ਬਾਅਦ, ਮੰਨਤ ਨੇ ਲੁਧਿਆਣਾ ਜ਼ਿਲ੍ਹੇ ਦੀ ਨੁਮਾਇੰਦਗੀ ਕਰਦੇ ਹੋਏ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਆਯੋਜਿਤ ਰਾਜ ਪੱਧਰੀ ਤੈਰਾਕੀ ਚੈਂਪੀਅਨਸ਼ਿਪ ਵਿਚ ਭਾਗ ਲਿਆ। ਉੱਥੇ ਉਸਨੇ ਸਖ਼ਤ ਮੁਕਾਬਲੇ ਦੌਰਾਨ 100 ਮੀਟਰ ਬਟਰਫਲਾਈ ਅਤੇ 400 ਮੀਟਰ ਇੰਡੀਵਿਜੁਅਲ ਮੁਕਾਬਲੇ ਵਿਚ ਕਾਂਸੀ ਦੇ ਤਗਮੇ ਹਾਸਿਲ ਕੀਤੇ, ਜਦਕਿ 1500 ਮੀਟਰ ਫ੍ਰੀਸਟਾਈਲ ਅਤੇ 200 ਮੀਟਰ ਬੈਕਸਟ੍ਰੋਕ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਦੇ ਪ੍ਰਧਾਨ ਪਵਨਦੀਪ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਆਖਿਆ ਕਿ ਹੋਣਹਾਰ ਖਿਡਾਰਨ ਮੰਨਤ ਦੀ ਇਸ ਸ਼ਾਨਦਾਰ ਸਫ਼ਲਤਾ ਨੇ ਸਿੱਧ ਕਰ ਦਿੱਤਾ ਹੈ ਕਿ ਉਹ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਖੇਡ ਜਗਤ ਵਿਚ ਨਵਾਂ ਇਤਿਹਾਸ ਸਿਰਜੇਗੀ, ਜਦਕਿ ਉਸਦੀ ਇਹ ਪ੍ਰਾਪਤੀ ਦਰਸਾਉਂਦੀ ਹੈ ਕਿ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਅੱਗੇ ਵਧਣ ਦੇ ਬਿਹਤਰੀਨ ਮੌਕੇ ਪ੍ਰਦਾਨ ਕਰ ਰਿਹਾ ਹੈ। ਇਸ ਮੌਕੇ ਸਕੂਲ ਦੇ ਪ੍ਰਧਾਨ ਪਵਨਦੀਪ ਸਿੰਘ ਢਿੱਲੋਂ, ਚੇਅਰਪਰਸਨ ਮਨਪ੍ਰੀਤ ਕੌਰ ਢਿੱਲੋਂ ਅਤੇ ਪ੍ਰਿੰਸੀਪਲ ਮਨਦੀਪ ਕੌਰ ਨੇ ਖਿਡਾਰਨ ਮੰਨਤ ਸਿੰਘ ਨੂੰ ਵੱਡੀਆਂ ਉਪਲੱਬਧੀਆਂ ਹਾਚਲ ਕਰਨ ’ਤੇ ਮੁਬਾਰਕਵਾਦ ਦਿੱਤੀ। ਉਨ੍ਹਾਂ ਕਿਹਾ ਕਿ ਮੰਨਤ ਨੇ ਆਪਣੀ ਮਿਹਨਤ ਨਾਲ ਸਕੂਲ ਦਾ ਮਾਣ ਵਧਾਇਆ ਹੈ ਅਤੇ ਉਸਦੇ ਉੱਜਵਲ ਭਵਿੱਖ ਲਈ ਕਾਮਨਾਵਾਂ ਕੀਤੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਮੰਨਤ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ’ਚ ਨਵੇਂ ਰਿਕਾਰਡ ਪੈਦਾ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਸਵਾਮੀ ਬ੍ਰਹਮਾਨੰਦ ਜੀ ਭੂਰੀ ਵਾਲੇ ਸਰਕਾਰੀ ਕੰਨਿਆ ਸਕੂਲ ਬਰ੍ਹਮੀ ਵਿਖੇ ਲੈਕਚਰਾਰ ਗੁਰਦੀਪ ਸਿੰਘ ਦੀ ਸੇਵਾਮੁਕਤੀ ’ਤ...
Ad Position 24
No active advertisement