01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-08-2026
ਜਗਰਾਉਂ, 31 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ ’ਚ ਨਿਊ ਸ਼ਹੀਦ ਊਧਮ ਸਿੰਘ ਟੈਕਸੀ ਆਪ੍ਰੇਟਰ ਵੈੱਲਫੇਅਰ ਯੂਨੀਅਨ ਦੇ ਤਹਿਸੀਲ ਰੋਡ ਜਗਰਾਉਂ ਸਥਿਤ ਦਫ਼ਤਰ ’ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਟੈਕਸੀ ਅਪਰੇਟਰ ਯੂਨੀਅਨ ਦੇ ਪ੍ਰਧਾਨ ਅੰਗਰੇਜ਼ ਸਿੰਘ ਗੇਜਾ, ਮੱਖਣ ਸਿੰਘ, ਅਮਿਤ ਕਲਿਆਣ ਦੀ ਪ੍ਰਧਾਨਗੀ ਹੇਠ ਸਭ ਤੋਂ ਪਹਿਲਾਂ ਸਮੂਹ ਹਾਜ਼ਰੀਨਾਂ ਨੇ ਸ਼ਹੀਦ ਦੀ ਤਸਵੀਰ ’ਤੇ ਫੁੱਲ ਪੱਤੀਆਂ ਭੇਟ ਕਰਕੇ ਉਨ੍ਹਾਂ ਦੇ ਅਧੂਰੇ ਕਾਰਜ ਨੂੰ ਪੂਰੇ ਕਰਨ ਦਾ ਪ੍ਰਣ ਲਿਆ। ਇਸ ਸਮੇਂ ਇਕੱਤਰਤਾ ਨੂੰ ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ, ਸਾਬਕਾ ਅਧਿਆਪਕ ਆਗੂ ਅਸ਼ੋਕ ਕੁਮਾਰ ਭੰਡਾਰੀ ਨੇ ਕਿਹਾ ਕਿ ਜਲ੍ਹਿਆਂ ਵਾਲਾ ਬਾਗ਼ ਦੇ ਖੂਨੀ ਸਾਕੇ ਦਾ ਬਦਲਾ ਲੈਣ ਲਈ ਇੱਕੀ ਵਰ੍ਹਿਆਂ ਬਾਅਦ ਲੰਡਨ ਦੇ ਕੈਕਸਟਨ ਹਾਲ ’ਚ ਆਪਣਾ ਪ੍ਰਣ ਪੂਰਾ ਕਰਨ ਵਾਲੇ ਸ਼ਹੀਦ ਉਧਮ ਸਿੰਘ ਦੀ ਕੁਰਬਾਨੀ ਅਦੁੱਤੀ ਹੈ, ਲਾਮਿਸਾਲ ਹੈ, ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਮੁਹੰਮਦ ਸਿੰਘ ਆਜ਼ਾਦ ਅਤੇ ਹੋਰ ਕਈ ਨਾਵਾਂ ਨਾਲ ਅਤੇ ਵੱਖ-ਵੱਖ ਕਿੱਤੇ ਕਰਦਿਆਂ ਵਿਦੇਸ਼ੀ ਧਰਤੀਆਂ ’ਤੇ ਆਪਣੇ ਸ਼ਿਕਾਰ ਦਾ ਪਿੱਛਾ ਕਰਨ ਵਾਲੇ ਸ਼ਹੀਦ ਦਾ ਮਕਸਦ ਸਾਮਰਾਜ ਤੋਂ ਪੂਰਨ ਆਜ਼ਾਦੀ ਸੀ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਸ਼ਾਸਨ ਦੇ ਖਤਮ ਹੋਣ ਦੇ ਬਾਵਜੂਦ ਅੱਜ ਵੀ ਅਮਰੀਕਨ ਸਾਮਰਾਜ ਦੀ ਗੁਲਾਮ ਬਣੀ ਭਾਰਤ ਦੀ ਭਾਜਪਾ ਹਕੂਮਤ ਦੇਸ਼ ਨੂੰ ਕੌਡੀਆਂ ਦੇ ਭਾਅ ਵੇਚ ਕੇ ਦੇਸ਼ ਨੂੰ ਮੁੜ ਗੁਲਾਮ ਬਣਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਤੇ ਸਫ਼ਾਈ ਸੇਵਕ ਯੂਨੀਅਨ ਦੇ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਤਲਵੰਡੀ ਖੁਰਦ ਵਿਖੇ ‘ਲੋਕ ਮਿਲਣੀ ਪ੍ਰੋਗਰਾਮ’ ਕਰਵਾਇਆ ਅਗਲੀ ਖ਼ਬਰ ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਦੀ ਖਿਡਾਰਨ ਨੇ ਜ਼ਿਲ੍ਹਾ ਅਤੇ ਰਾਜ ਪੱਧਰੀ ਤੈਰਾਕੀ ਮੁਕਾਬਲਿਆਂ ’ਚ ਸਕੂਲ ਦਾ ਨਾਂ...
Ad Position 24
No active advertisement