16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਿੰਡ ਤਲਵੰਡੀ ਖੁਰਦ ਵਿਖੇ ‘ਲੋਕ ਮਿਲਣੀ ਪ੍ਰੋਗਰਾਮ’ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਚੌਂਕੀਮਾਨ, 31 ਜੁਲਾਈ (ਤੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਖੁਰਦ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਦੀ ਅਗਵਾਈ ਵਿਚ ‘ਲੋਕ ਮਿਲਣੀ ਪ੍ਰੋਗਰਾਮ’ ਕਰਵਾਇਆ ਗਿਆ। ਜਿਸ ਵਿਚ ਵੱਡੀ ਗਿਣਤੀ ਵਿਚ ਨਗਰ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ‘ਆਪ’ ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨਾਲ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ, ‘ਆਪ’ ਆਗੂ ਗੁਰਸੇਵਕ ਸਿੰਘ ਤੂਰ ਸਵੱਦੀ, ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ ਤੇ ਸਰਪੰਚ ਕੁਲਦੀਪ ਸਿੰਘ ਭਰੋਵਾਲ ਵੀ ਪਹੁੰਚੇ। ਇਸ ਮੌਕੇ ਡਾ: ਕੰਵਲ ਨੈਨ ਸਿੰਘ ਕੰਗ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਤੋਂ ਜਾਣੂੰ ਕਰਵਾਉਦਿਆ ਕਿਹਾ ਕਿ ਸਰਕਾਰ ਨੇ ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਇਆ ਤੇ ਪਿੰਡ-ਪਿੰਡ ਮੁਹੱਲਾਾ ਕਲੀਨਿਕ ਖੋਲ੍ਹੇ ਤੇ ਨਾਲ ਹੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਬੀਮਾ ਯੋਜਨਾ ਚਲਾਈ ਅਤੇ ਸਿੱਖਿਆ ਕ੍ਰਾਂਤੀ ਅਧੀਨ ਸਕੂਲਾਂ ਦੀ ਕਇਆ ਕਲਪ ਕੀਤੀ। ਇਸ ਦੇ ਨਾਲ ਹੀ ਸੂਬੇ ਭਰ ਵਿਚ ਨਵੀਂਆਂ ਸੜਕਾਂ ਦਾ ਜਾਲ ਵਿਛਾਇਆ ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਦੇ ਦਿੱਤੀਆਂ ਅਤੇ ਪੰਜਾਬ ਦੇ ਖਿਡਾਰੀਆਂ ਨੂੰ ਨਗਦ ਰਾਸ਼ੀ ਤੇ ਨੌਕਰੀਆਂ ਦੇ ਨਿਵਾਜਿਆ ਗਿਆ ਤੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬਜ਼ੁਰਗਾ ਲਈ ਮੁਫਤ ਤੀਰਥ ਬੱਸ ਯਾਤਰਾ ਚਲਾਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਏ। ਉਨ੍ਹਾਂ ਕਿਹਾ ਕਿ ਮਾਵਾ-ਭੈਣਾਂ ਯੋਜਨਾ ਤਹਿਤ 1000-1500 ਰੁਪਏ ਔਰਤਾਂ ਦੇ ਖਾਤਿਆ ਵਿਚ ਆਏ ਤੇ ਨਾਲ ਹੀ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਘਰ-ਘਰ ਰਾਸ਼ਨ ਪੁੱਜਦਾ ਕੀਤਾ। ਇਸ ਮੌਕੇ ਡਾ: ਕੰਵਲਨੈਨ ਸਿੰਘ ਕੰਗ ਤੇ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਵੱਲੋਂ ਮੇਰੀ ਰਸੋਈ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਨੇ ਡਾ.ਕੰਵਲਨੈਨ ਸਿੰਘ ਕੰਗ ਸਮੇਤ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਨੂੰ ਇੰਡੀਅਨ ਕੌਂਸਲ ਆਫ ਸੋਸ਼ਲ ਸਾਇੰਸ ਤੇ ਖੋਜ ਅਦਾਰੇ ਵਲੋਂ ਪ੍ਰਾਜੈਕਟ ਗ੍ਰਾਂਟ ਮਿਲੀ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਸਮਾਗਮ ਕਰਵਾਇਆ
Ad Position 24