02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿੰਡ ਅਖਾੜਾ ਦੀ ਸਰਕਾਰੀ ਡਿਸਪੈਂਸਰੀ ਨੂੰ ਦਵਾਈਆਂ ਭੇਟ

ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਪਿੰਡ ਅਖਾੜਾ ਦੀ ਸਰਕਾਰੀ ਡਿਸਪੈਂਸਰੀ ਨੂੰ ਸਮਾਜ ਸੇਵੀ ਦਵਿੰਦਰ ਸਿੰਘ ਤੂਰ ਵੱਲੋਂ ਲੋੜੀਂਦੀਆਂ ਦਵਾਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਅਤੇ ਦਵਾਈਆਂ ਉਪਲਬਧ ਕਰਵਾਉਣਾ ਇੱਕ ਨੇਕ ਕਾਰਜ ਹੈ ਅਤੇ ਸਮਾਜ ਦੇ ਸਮਰੱਥ ਲੋਕਾਂ ਨੂੰ ਅਜਿਹੇ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 02-08-2026
ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਪਿੰਡ ਅਖਾੜਾ ਦੀ ਸਰਕਾਰੀ ਡਿਸਪੈਂਸਰੀ ਨੂੰ ਸਮਾਜ ਸੇਵੀ ਦਵਿੰਦਰ ਸਿੰਘ ਤੂਰ ਵੱਲੋਂ ਲੋੜੀਂਦੀਆਂ ਦਵਾਈਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਅਤੇ ਦਵਾਈਆਂ ਉਪਲਬਧ ਕਰਵਾਉਣਾ ਇੱਕ ਨੇਕ ਕਾਰਜ ਹੈ ਅਤੇ ਸਮਾਜ ਦੇ ਸਮਰੱਥ ਲੋਕਾਂ ਨੂੰ ਅਜਿਹੇ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਡਿਸਪੈਂਸਰੀ ਦੇ ਸਟਾਫ਼ ਨੇ ਦਵਿੰਦਰ ਸਿੰਘ ਤੂਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦਵਾਈਆਂ ਨਾਲ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਕਾਫ਼ੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਮਾਜ ਸੇਵੀਆਂ ਦੇ ਇਸ ਤਰ੍ਹਾਂ ਦੇ ਸਹਿਯੋਗ ਨਾਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਹਰਪ੍ਰੀਤ ਸਿੰਘ ਸਮਰਾ ਨੇ ਵੀ ਦਵਿੰਦਰ ਸਿੰਘ ਤੂਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਮਨੁੱਖਤਾ ਦੀ ਸੇਵਾ ਵੱਲ ਇੱਕ ਸ਼ਲਾਘਾਯੋਗ ਕਦਮ ਦੱਸਿਆ। ਇਸ ਮੌਕੇ ਹਰਪ੍ਰੀਤ ਸਿੰਘ, ਟਹਿਲ ਸਿੰਘ ਪ੍ਰਧਾਨ, ਬਲਦੇਵ ਸਿੰਘ, ਚਰਨਾ ਪ੍ਰਧਾਨ, ਜਗਜੀਤ ਸਿੰਘ ਖਾਲਸਾ, ਪ੍ਰਿਤਪਾਲ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ, ਸੀਰਾ ਸਿੰਘ ਮੈਂਬਰ, ਕਾਲਾ ਸਿੰਘ ਮੈਂਬਰ, ਜਸਪਾਲ ਸਮਰਾ, ਹਰਮਿੰਦਰ ਸਮਰਾ, ਜਸਵੀਰ ਸਮਰਾ, ਜੱਗਾ ਸਮਰਾ, ਨਿੰਦਾ ਸਮਰਾ, ਬਲਜਿੰਦਰ ਸਮਰਾ, ਗੁਰਪ੍ਰੀਤ ਬਰਿਆਰ, ਪਾਲਾ ਬਰਿਆਰ, ਪੁੰਨੁ ਲੰਬਰਦਾਰ, ਸੰਜੀਵ ਸ਼ਰਮਾ, ਰਾਜੀਵ ਸ਼ਰਮਾ, ਜਸਵੰਤ ਸਿੰਘ, ਗੁਰਸੇਵਕ ਬਰਿਆਰ, ਜਸਵੀਰ ਸਿੰਘ ਕਾਕਾ, ਜੋਗਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਦਰਸ਼ਨ ਸਿੰਘ, ਰਸ਼ਪਾਲ ਸਿੰਘ, ਹਰਜੀਤ ਸਿੰਘ, ਜਸਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਲੱਕੀ ਸਿੰਘ, ਜੀਤਾ ਸਿੰਘ, ਜਗਰਾਜ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਇਲ ਤੋਂ ਦੋਰਾਹਾ ਬਣੀ ਸੜਕ ਕੀਤੀ ਲੋਕਾਂ ਨੂੰ ਸਮਰਪਿਤ ਅਗਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Ad Position 24
No active advertisement