02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਲੋਕ ਸਰਕਾਰ ਦੀਆਂ ਅਧੂਰੀਆਂ ਗਾਰੰਟੀਆਂ ਅਤੇ ਵਾਅਦਿਆਂ ਬਾਰੇ ਜਵਾਬਦੇਹੀ ਮੰਗਣ- ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ * ਕਿਹਾ, ਪਿੰਡ ’ਚ ਆਉਣ ਵਾਲੇ ‘ਆਪ’ ਵਿਧਾਇਕ ਤੇ ਮੰਤਰੀਆਂ ਨੂੰ ਘੇਰ ਕੇ ਸਵਾਲ ਕੀਤੇ ਜਾਣ

ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿਚ ਆਉਣ ਵਾਲੇ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਨੂੰ ਘੇਰ ਕੇ ਸਵਾਲ-ਜਵਾਬ ਕਰਨ। ਜ਼ਿਲ੍ਹਾ ਪ੍ਰਧਾਨ ਡੱਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਰਾਣਾ ਬਿਆਨ ਯਾਦ ਕਰਵਾਉਂਦਿਆਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਸੱਤਾ ਵਿਚ ਆਉਣ ਤੋਂ ਪਹਿਲਾਂ ਖ਼ੁਦ ਲੋਕਾਂ ਨੂੰ ਇਹ ਕਹਿੰਦੇ ਹੁੰਦੇ ਸਨ ਕਿ ਸੱਤਾਧਾਰੀ ਧਿਰ ਦੇ ਆਗੂਆਂ ਤੋਂ ਸਵਾਲ ਪੁੱਛਣਾ ਜਨਤਾ ਦਾ ਜਮਹੂਰੀ ਹੱਕ ਹੈ ਪਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਵੱਡੇ-ਵੱਡੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਏ ਹਨ।

Ad Position 21
No active advertisement
ਅਜੀਤ ਡੈਸਕ 02-08-2026
ਰਾਏਕੋਟ, 1 ਅਗਸਤ (ਬਲਵਿੰਦਰ ਸਿੰਘ ਲਿੱਤਰ) ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿਚ ਆਉਣ ਵਾਲੇ ‘ਆਪ’ ਵਿਧਾਇਕਾਂ ਅਤੇ ਮੰਤਰੀਆਂ ਨੂੰ ਘੇਰ ਕੇ ਸਵਾਲ-ਜਵਾਬ ਕਰਨ। ਜ਼ਿਲ੍ਹਾ ਪ੍ਰਧਾਨ ਡੱਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਰਾਣਾ ਬਿਆਨ ਯਾਦ ਕਰਵਾਉਂਦਿਆਂ ਕਿਹਾ ਕਿ ਮੌਜੂਦਾ ਮੁੱਖ ਮੰਤਰੀ ਸੱਤਾ ਵਿਚ ਆਉਣ ਤੋਂ ਪਹਿਲਾਂ ਖ਼ੁਦ ਲੋਕਾਂ ਨੂੰ ਇਹ ਕਹਿੰਦੇ ਹੁੰਦੇ ਸਨ ਕਿ ਸੱਤਾਧਾਰੀ ਧਿਰ ਦੇ ਆਗੂਆਂ ਤੋਂ ਸਵਾਲ ਪੁੱਛਣਾ ਜਨਤਾ ਦਾ ਜਮਹੂਰੀ ਹੱਕ ਹੈ ਪਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਵੱਡੇ-ਵੱਡੇ ਵਾਅਦੇ ਪੂਰੇ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਏ ਹਨ।ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ, ਵਿਕਾਸ ਅਤੇ ਸਹੀ ਲੀਹਾਂ ’ਤੇ ਲਿਆਉਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਲੋਕ ਜਾਗਰੂਕ ਹੋਣ ਅਤੇ ਆਪਣਾ ਯੋਗਦਾਨ ਪਾਉਣ।ਇਸ ਲਈ ਜਦੋਂ ਵੀ ‘ਆਪ’ ਦੇ ਮੰਤਰੀ ਜਾਂ ਵਿਧਾਇਕ ਪਿੰਡਾਂ ਵਿਚ ਆਉਣ ਤਾਂ ਲੋਕਾਂ ਨੂੰ ਬਿਨ੍ਹਾਂ ਕਿਸੇ ਝਿਜਕ ਦੇ ਸਰਕਾਰ ਦੀਆਂ ਅਧੂਰੀਆਂ ਗਾਰੰਟੀਆਂ ਅਤੇ ਵਾਅਦਿਆਂ ਬਾਰੇ ਜਵਾਬਦੇਹੀ ਮੰਗਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਜਗਰਾਉਂ, ਰਾਏਕੋਟ, ਦਾਖਾ ਅਤੇ ਗਿੱਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਸੱਤਾਧਾਰੀ ਧਿਰ ਦੇ ਨੇਤਾ ਉਨ੍ਹਾਂ ਦੇ ਇਲਾਕੇ ਜਾਂ ਪਿੰਡ ਵਿਚ ਆਉਣ ਤਾਂ ਉਨ੍ਹਾਂ ਨੂੰ ਘੇਰ ਕੇ ਹਿ ਸਾਬ ਮੰਗਿਆ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਲੜ੍ਹਾਈ ਲੜ੍ਹਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਯੂਨੀਰਾਈਜ਼ ਵਰਲਡ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਮੰਡੀ ਮੁੱਲਾਂਪੁਰ ’ਚ ਮੁਟਿਆਰਾਂ, ਮਹਿਲਾਵਾਂ ਦਾ ਮੇਲਾ ਤੀਆਂ ਤੀਜ ਯਾਦਗਾਰੀ ਬਣਿਆ ਸਿੰਗਲਾ ਇਨਕਲੇਵ ’ਚ ਪੰਜਾਬੀ ਵਿਰਸੇ ਦੀ...
Ad Position 24
No active advertisement