02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਯੂਨੀਰਾਈਜ਼ ਵਰਲਡ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਯੂਨੀਰਾਈਜ਼ ਵਰਲਡ ਸਕੂਲ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜਿੰਨ੍ਹਾਂ ਨੇ ਸਾਮਰਾਜਵਾਦ ਦੇ ਖ਼ਿਲਾਫ਼ ਲੜਾਈ ਵਿੱਚ ਕੁਰਬਾਨੀ ਦਿੱਤੀ, ਦਾ ਸ਼ਹੀਦੀ ਦਿਵਸ ਮਨਾਉਣ ਲਈ ਉਨ੍ਹਾਂ ਦੇ ਜੀਵਨ ’ਤੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਸਭਾ ਦੀ ਸ਼ੁਰੂਆਤ ਛੇਵੀਂ ਜਮਾਤ ਦੇ ਵਿਦਿਆਰਥੀ ਪੁਨਰਜੋਤ ਸਿੰਘ ਦੇ ਭਾਸ਼ਣ ਨਾਲ ਹੋਈ। ਇਸ ਤੋਂ ਬਾਅਦ ਸ਼ਹੀਦ ਊਧਮ ਸਿੰਘ ਦੇ ਜੀਵਨ ’ਤੇ ਇਕ ਲਘੂ ਨਾਟਕ ਅਤੇ ਕੋਰੀਓਗ੍ਰਾਫੀ, ਰਾਸ਼ਟਰਵਾਦ ਦੀਆਂ ਭਾਵਨਾਵਾਂ ਨਾਲ ਭਰਪੂਰ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ।

Ad Position 21
No active advertisement
ਯੂਨੀਰਾਈਜ਼ ਵਰਲਡ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਉਣ ਸਮੇਂ ਵਿਦਿਆਰਥੀ ਨਾਟਕ ਪੇਸ਼ ਕਰਦੇ ਹੋਏ। ਅਜੀਤ ਤਸਵੀਰ 02-08-2026
ਜਗਰਾਉਂ, 1 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਯੂਨੀਰਾਈਜ਼ ਵਰਲਡ ਸਕੂਲ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜਿੰਨ੍ਹਾਂ ਨੇ ਸਾਮਰਾਜਵਾਦ ਦੇ ਖ਼ਿਲਾਫ਼ ਲੜਾਈ ਵਿੱਚ ਕੁਰਬਾਨੀ ਦਿੱਤੀ, ਦਾ ਸ਼ਹੀਦੀ ਦਿਵਸ ਮਨਾਉਣ ਲਈ ਉਨ੍ਹਾਂ ਦੇ ਜੀਵਨ ’ਤੇ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਸਭਾ ਦੀ ਸ਼ੁਰੂਆਤ ਛੇਵੀਂ ਜਮਾਤ ਦੇ ਵਿਦਿਆਰਥੀ ਪੁਨਰਜੋਤ ਸਿੰਘ ਦੇ ਭਾਸ਼ਣ ਨਾਲ ਹੋਈ। ਇਸ ਤੋਂ ਬਾਅਦ ਸ਼ਹੀਦ ਊਧਮ ਸਿੰਘ ਦੇ ਜੀਵਨ ’ਤੇ ਇਕ ਲਘੂ ਨਾਟਕ ਅਤੇ ਕੋਰੀਓਗ੍ਰਾਫੀ, ਰਾਸ਼ਟਰਵਾਦ ਦੀਆਂ ਭਾਵਨਾਵਾਂ ਨਾਲ ਭਰਪੂਰ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਗੁਰਨੂਰ ਕੌਰ ,ਜੈਸਮੀਨ ਕੌਰ, ਬ੍ਰਹਮਦੀਪ ਕੌਰ ਵੱਲੋਂ ਦੇਸ਼ ਭਗਤੀ ਦੀ ਭਾਵਨਾਵਾਂ ਨਾਲ ਭਰਪੂਰ ਕਵਿਤਾ ਪੇਸ਼ ਕੀਤੀ ਗਈ। ਵਿਸ਼ੇਸ਼ ਪ੍ਰਾਰਥਨਾ ਸਭਾ ਵਿੱਚ ਮਹਾਨ ਸ਼ਹੀਦ ਸਰਦਾਰ ਊਧਮ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਇੱਕ ਸਲਾਈਡ ਸ਼ੋਅ ਪੀ.ਪੀ.ਟੀ ਵੀ ਦਿਖਾਈ ਗਈ। ਸਕੂਲ ਦੇ ਚੇਅਰਮੈਨ ਰਕੇਸ਼ ਅੱਗਰਵਾਲ ਨੇ ਕਿਹਾ ਕਿ ਇਸ ਵਿਸ਼ੇਸ਼ ਪ੍ਰਾਰਥਨਾ ਨਾਲ ਵਿਦਿਆਰਥੀਆਂ ਨੂੰ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਹੋਈ। ਡਾਇਰੈਕਟਰ ਡਾ. ਸ਼੍ਰੀਮਤੀ ਪੱਲਵੀ ਅੱਗਰਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ਼ੀਫੂ ਅੱਗਰਵਾਲ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਇੱਕ ਸੱਚੇ ਧਰਮ ਨਿਰਪੱਖ ਸਨ ਜੋ ਹਮੇਸ਼ਾਂ ਹੀ ਭਾਈਚਾਰਕ ਸਾਂਝ ਵਿੱਚ ਵਿਸ਼ਵਾਸ ਰੱਖਦੇ ਸਨ। ਅੰਤ ਵਿੱਚ ਪ੍ਰਿੰਸੀਪਲ ਸ੍ਰੀਮਤੀ ਨੇਹਾ ਰਤਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੁਆਰਾ ਸਾਡੇ ਬਿਹਤਰ ਅਤੇ ਗੁਲਾਮੀ ਮੁਕਤ ਭਵਿੱਖ ਲਈ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ ਅਤੇ ਸਾਨੂੰ ਪੰਜਾਬ ਵਿਚ ਰਹਿ ਕੇ ਊਧਮ ਸਿੰਘ ਦੁਆਰਾ ਦੇਖੇ ਗਏ ਸੁਪਨਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ। ਅੰਤ ਵਿੱਚ ਰਾਸ਼ਟਰੀ ਗੀਤ ਗਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਦੇ ਵਿਦਿਆਰਥੀਆਂ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਲੋਕ ਸਰਕਾਰ ਦੀਆਂ ਅਧੂਰੀਆਂ ਗਾਰੰਟੀਆਂ ਅਤੇ ਵਾਅਦਿਆਂ ਬਾਰੇ ਜਵਾਬਦੇਹੀ ਮੰਗਣ- ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ * ਕਿਹਾ,...
Ad Position 24
No active advertisement