ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੋਲ੍ਹ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਕੇਂਦਰ ਸਰਕਾਰ : ਮਨਵਿੰਦਰ ਸਿੰਘ ਗਿਆਸਪੁਰਾ
* ਰਾਜਾ ਵੜਿੰਗ ਦੀ ਟਿੱਪਣੀ ਦਾ ਠੋਕਵਾਂ ਜਵਾਬ , ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ
ਦੋਰਾਹਾ/ਪਾਇਲ, 1 ਅਗਸਤ (ਮਨਜੀਤ ਸਿੰਘ ਗਿੱਲ, ਨਿਜ਼ਾਮਪੁਰ,ਰਜਿੰਦਰ ਸਿੰਘ)-ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੋਲ੍ਹਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਉਲਟ ਕਰਾਰ ਦਿੱਤਾ ਹੈ। ਦੋਰਾਹਾ ਵਿਖੇ ਉਨ੍ਹਾਂ ਗੱਲਬਾਤ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਦੇ ਹੋਏ ਤੁਰੰਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ, ਤਾਂ ਜੋ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਿੱਖ ਸੰਗਤਾਂ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ।
ਹ
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ
02-08-2026
ਦੋਰਾਹਾ/ਪਾਇਲ, 1 ਅਗਸਤ (ਮਨਜੀਤ ਸਿੰਘ ਗਿੱਲ, ਨਿਜ਼ਾਮਪੁਰ,ਰਜਿੰਦਰ ਸਿੰਘ)-ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੇਂਦਰ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੋਲ੍ਹਣ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੇ ਉਲਟ ਕਰਾਰ ਦਿੱਤਾ ਹੈ। ਦੋਰਾਹਾ ਵਿਖੇ ਉਨ੍ਹਾਂ ਗੱਲਬਾਤ ਕਰਦਿਆ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਫੈਸਲੇ ’ਤੇ ਮੁੜ ਵਿਚਾਰ ਕਰਦੇ ਹੋਏ ਤੁਰੰਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ, ਤਾਂ ਜੋ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਿੱਖ ਸੰਗਤਾਂ ਆਪਣੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਬਾਅਦ ਸਿੱਖਾਂ ਦੇ ਕਈ ਇਤਿਹਾਸਕ ਗੁਰੂਧਾਮ ਸਰਹੱਦ ਦੇ ਦੂਜੇ ਪਾਸੇ ਰਹਿ ਗਏ ਸਨ, ਪਰ ਅੱਜ ਤੱਕ ਕੇਂਦਰ ਦੀਆਂ ਸਰਕਾਰਾਂ ਨੇ ਅਜਿਹਾ ਕੋਈ ਢੁੱਕਵਾਂ ਉਪਰਾਲਾ ਨਹੀਂ ਕੀਤਾ, ਜਿਸ ਨਾਲ ਸਿੱਖ ਭਾਈਚਾਰਾ ਆਪਣੇ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਆਸਾਨੀ ਨਾਲ ਕਰ ਸਕੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਵਿਚ ਵੱਸਦੇ ਸਿੱਖ ਹਰ ਰੋਜ਼ ਅਰਦਾਸ ਕਰਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਵੇ, ਪਰ ਸਰਕਾਰਾਂ ਇਸ ਮਾਮਲੇ ’ਤੇ ਵੀ ਸਿਆਸਤ ਕਰਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸ਼ੁਰੂ ਤੋਂ ਹੀ ਪੰਜਾਬ ਅਤੇ ਸਿੱਖਾਂ ਦੇ ਹਿੱਤਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਰਹੀ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਰਾਜਨੀਤੀ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਜਲਦ ਸਕਾਰਾਤਮਕ ਫੈਸਲਾ ਲਿਆ ਜਾਵੇ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਉਸ ਬਿਆਨ ਦਾ ਵੀ ਠੋਕਵਾਂ ਜਵਾਬ ਦਿੱਤਾ, ਜਿਸ ਵਿੱਚ ਰਾਜਾ ਵੜਿੰਗ ਨੇ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੇ 40 ਤੋਂ 45 ਵਿਧਾਇਕ ਪਾਰਟੀ ਛੱਡਣਗੇ। ਗਿਆਸਪੁਰਾ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਪਹਿਲਾਂ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨਾ ਚਾਹੀਦਾ। ਭਾਵ ਕਿ ਵੜਿੰਗ ਪਹਿਲਾਂ ਆਪਣੀ ਕਾਂਗਰਸ ਤਾਂ ਸਾਂਭ ਲੈਣ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਕੋਲ ਆਪਣੇ ਦਸ ਕੌਂਸਲਰ ਵੀ ਨਹੀਂ ਹਨ ਅਤੇ ਉਹ ’ਆਪ’ ਦੇ ਵਿਧਾਇਕਾਂ ਦੀ ਗੱਲ ਕਰ ਰਹੇ ਹਨ। ਕਾਂਗਰਸ ਦੇ ਆਗੂ ਆਪਸ ਵਿੱਚ ਹੀ ਇੱਕ-ਦੂਜੇ ਦੇ ਵਿਰੁੱਧ ਖੜ੍ਹੇ ਹਨ। ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਵਿਚਾਲੇ ਚੱਲ ਰਹੀ ਖਿੱਚੋਤਾਣ ਸਭ ਦੇ ਸਾਹਮਣੇ ਹੈ, ਜਦਕਿ ਪ੍ਰਤਾਪ ਸਿੰਘ ਬਾਜਵਾ ਵੀ ਕੁਰਸੀ ਦੀ ਦੌੜ ਵਿੱਚ ਲੱਗੇ ਹੋਏ ਹਨ। ਇਹਨਾਂ ਨੂੰ ਆਮ ਜਨਤਾ ਦੀ ਕੋਈ ਫਿਕਰ ਨਹੀਂ ਹੈ। ਗਿਆਸਪੁਰਾ ਨੇ ਕਿਹਾ ਕਿ ਕਾਂਗਰਸ ਨੂੰ ਦੂਜੀਆਂ ਪਾਰਟੀਆਂ ਬਾਰੇ ਬਿਆਨ ਦੇਣ ਦੀ ਬਜਾਏ ਪਹਿਲਾਂ ਆਪਣੀ ਪਾਰਟੀ ਵਿਚ ਚੱਲ ਰਿਹਾ ਕਲੇਸ਼ ਸੰਭਾਲ ਲੈਣਾ ਚਾਹੀਦਾ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪੂਰੀ ਤਰ੍ਹਾਂ ਖਿੱਲਰ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸਦੀ ਹਾਲਤ ਹੋਰ ਵੀ ਮਾੜੀ ਹੋਵੇਗੀ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਸਮਾਂ ਅਜਿਹਾ ਆਵੇਗਾ ਜਦੋਂ ਲੋਕ ਕਹਿਣਗੇ, ਕਦੇ ਕਾਂਗਰਸ ਨਾਂ ਦੀ ਵੀ ਇੱਕ ਪਾਰਟੀ ਹੁੰਦੀ ਸੀ।